ਪੜਚੋਲ ਕਰੋ

Punjab MC Polls : ਵੋਟਰ ਸੂਚੀ ਵਿੱਚੋਂ ਨਾਮ ਕੱਟੇ ਜਾਣ 'ਤੇ ਹੰਗਾਮਾ, ਕਈ ਪਰਿਵਾਰਾਂ ਦੇ ਨਾਮ ਸੂਚੀ 'ਚੋਂ ਗਾਇਬ , ਲੋਕਾਂ ਨੇ ਕੀਤਾ ਵਿਰੋਧ 

Punjab MC Polls :  ਖੰਨਾ ਨਗਰ ਕੌਂਸਲ ਚੋਣਾਂ ਦੌਰਾਨ ਵਾਰਡ ਨੰਬਰ 5 ਵਿੱਚ ਵੋਟਰ ਸੂਚੀ ਵਿੱਚੋਂ ਨਾਮ ਕੱਟੇ ਜਾਣ 'ਤੇ ਭਾਰੀ ਹੰਗਾਮਾ ਹੋਇਆ। ਲੋਕਾਂ ਨੇ ਸੂਚੀ ਵਿੱਚ ਆਪਣੇ ਨਾਮ ਨਾ ਮਿਲਣ 'ਤੇ ਆਪਣਾ ਗੁੱਸਾ ਜ਼ਾਹਰ ਕੀਤਾ

Punjab MC Polls :  ਖੰਨਾ ਨਗਰ ਕੌਂਸਲ ਚੋਣਾਂ ਦੌਰਾਨ ਵਾਰਡ ਨੰਬਰ 5 ਵਿੱਚ ਵੋਟਰ ਸੂਚੀ ਵਿੱਚੋਂ ਨਾਮ ਕੱਟੇ ਜਾਣ 'ਤੇ ਭਾਰੀ ਹੰਗਾਮਾ ਹੋਇਆ। ਵੋਟ ਪਾਉਣ ਲਈ ਪੋਲਿੰਗ ਬੂਥ 'ਤੇ ਪਹੁੰਚੇ ਲੋਕਾਂ ਨੇ ਸੂਚੀ ਵਿੱਚ ਆਪਣੇ ਨਾਮ ਨਾ ਮਿਲਣ 'ਤੇ ਆਪਣਾ ਗੁੱਸਾ ਜ਼ਾਹਰ ਕੀਤਾ ਅਤੇ ਬੂਥ ਦੇ ਬਾਹਰ ਧਰਨਾ ਸ਼ੁਰੂ ਕਰ ਦਿੱਤਾ। ਸਥਿਤੀ ਉਦੋਂ ਵਿਗੜ ਗਈ ਜਦੋਂ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਪ੍ਰਦਰਸ਼ਨਕਾਰੀਆਂ ਦਾ ਸਮਰਥਨ ਕਰਨ ਲਈ ਪਹੁੰਚੇ ਅਤੇ ਵਿਰੋਧ ਵਿੱਚ ਸ਼ਾਮਲ ਹੋਏ।

ਵੋਟਾਂ ਕਿਸੇ ਹੋਰ ਜਗ੍ਹਾ 'ਤੇ ਤਬਦੀਲ ਕੀਤੀਆਂ ਗਈਆਂ

ਪ੍ਰਦਰਸ਼ਨ ਕਰਨ ਵਾਲਿਆਂ ਨੇ ਦੱਸਿਆ ਕਿ ਚੋਣਾਂ ਤੋਂ ਪਹਿਲਾਂ ਵੋਟਰ ਸਲਿੱਪਾਂ ਉਨ੍ਹਾਂ ਦੇ ਘਰਾਂ 'ਚ ਭੇਜੀਆਂ ਗਈਆਂ ਸਨ, ਜਿਨ੍ਹਾਂ ਵਿੱਚ ਵਾਰਡ ਨੰਬਰ 5 ਵਿੱਚ ਉਨ੍ਹਾਂ ਦੀ ਵੋਟ ਸਾਫ਼ ਦਿਖਾਈ ਦੇ ਰਹੀ ਸੀ। ਹਾਲਾਂਕਿ, ਪੋਲਿੰਗ ਸਟੇਸ਼ਨ 'ਤੇ ਪਹੁੰਚਣ 'ਤੇ ਉਨ੍ਹਾਂ ਨੂੰ ਦੱਸਿਆ ਗਿਆ ਕਿ ਉਨ੍ਹਾਂ ਦੇ ਨਾਮ ਵੋਟਰ ਸੂਚੀ ਵਿੱਚ ਨਹੀਂ ਹਨ ਜਾਂ ਉਨ੍ਹਾਂ ਦੀਆਂ ਵੋਟਾਂ ਕਿਸੇ ਹੋਰ ਜਗ੍ਹਾ 'ਤੇ ਤਬਦੀਲ ਕਰ ਦਿੱਤੀਆਂ ਗਈਆਂ ਹਨ।

ਵਾਰਡ ਵਿੱਚ 200 ਤੋਂ ਵੱਧ ਵੋਟਾਂ ਕੱਟਣ ਦਾ ਆਰੋਪ 

ਪ੍ਰਦਰਸ਼ਨਕਾਰੀਆਂ ਦਾ ਆਰੋਪ ਹੈ ਕਿ ਵਾਰਡ ਵਿੱਚ 200 ਤੋਂ ਵੱਧ ਵੋਟਾਂ ਕੱਟ ਦਿੱਤੀਆਂ ਗਈਆਂ, ਜਿਸ ਨਾਲ ਕਈ ਪਰਿਵਾਰ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝੇ ਹੋ ਗਏ। ਉਨ੍ਹਾਂ ਇਸ ਨੂੰ ਗੰਭੀਰ ਪ੍ਰਸ਼ਾਸਨਿਕ ਲਾਪਰਵਾਹੀ ਕਰਾਰ ਦਿੱਤਾ ਅਤੇ ਮਾਮਲੇ ਦੀ ਤੁਰੰਤ ਜਾਂਚ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ।

ਸਮਾਣਾ 'ਚ ਨਗਰ ਕੌਂਸਲ ਚੋਣਾਂ ਦੌਰਾਨ ਹੰਗਾਮਾ

ਸਮਾਣਾ ਸ਼ਹਿਰ ਦੀਆ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਕੇ ਕੁੱਝ ਵਾਰਡਾਂ ਤੇ ਪੋਲਿੰਗ ਸਥਾਨਾਂ ਦੇ ਅੰਦਰ ਤੇ ਬਾਹਰ ਧੱਕੇਸ਼ਾਹੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਪੋਲਿੰਗ ਬੂਥ 'ਤੇ ਵੱਖ-ਵੱਖ ਉਮੀਦਵਾਰਾਂ ਦੀ ਆਪਸੀ ਝੜਪ ਹੋਣ ਕਰਕੇ ਮਾਹੋਲ ਤਨਾਅਪੂਰਨ ਬਣਿਆ ਹੋਇਆ ਹੈ ਜਦੋਂ ਕਿ ਕੁੱਝ ਪੋਲਿੰਗ ਬੂਥਾਂ ਦੇ ਬਾਹਰ ਟੈਂਟ ਲਾਈ ਬੈਠੇ ਉਮੀਦਵਾਰਾਂ ਦੇ ਟੈਂਟ ਅਤੇ ਪੋਸਟਰ ਕੁਰਸੀਆਂ ਆਦਿ ਨੂੰ ਵੀ ਨੁਕਸਾਨ ਪਹੁੰਚਾਉਣਾ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਦੱਸ ਦੇਈਏ ਕਿ ਪੰਜਾਬ ਵਿਚ ਹੋ ਰਹੀਆਂ ਨਗਰ ਕੌਂਸਲ ਚੋਣਾਂ ਦੌਰਾਨ ਦੁਪਹਿਰ 12.00 ਵਜੇ ਤੱਕ 31.6 ਫੀਸਦੀ ਪੋਲਿੰਗ ਹੋਈ ਹੈ। ਇਹ ਅੰਕੜੇ ਸਰਕਾਰੀ ਤੌਰ ’ਤੇ ਜਾਰੀ ਕੀਤੇ ਗਏ ਹਨ। ਪੰਜਾਬ ’ਚ ਅੱਜ ਅੱਠ ਨਗਰ ਨਿਗਮਾਂ, 75 ਨਗਰ ਕੌਂਸਲਾਂ ਅਤੇ 20 ਨਗਰ ਪੰਚਾਇਤਾਂ ਲਈ ਵੋਟਾਂ ਪੈ ਰਹੀਆਂ ਹਨ ਅਤੇ 1,896 ਵਾਰਡਾਂ ਦੇ ਕੌਂਸਲਰਾਂ ਦੀ ਚੋਣ ਹੋਵੇਗੀ। ਇਨ੍ਹਾਂ ਚੋਣਾਂ ’ਚ ਪੰਜਾਬ ਦੇ 35.45 ਲੱਖ ਵੋਟਰ ਆਪਣੇ ਜਮਹੂਰੀ ਹੱਕ ਦਾ ਇਸਤੇਮਾਲ ਕਰਨਗੇ। ਇਨ੍ਹਾਂ ਚੋਣਾਂ ਲਈ ਕੁੱਲ 7555 ਉਮੀਦਵਾਰ ਚੋਣ ਮੈਦਾਨ ’ਚ ਹਨ ,ਜਿਨ੍ਹਾਂ ਦੀ ਕਿਸਮਤ ਦਾ ਫ਼ੈਸਲਾ ਅੱਜ ਸ਼ਾਮ ਤੱਕ ਵੋਟ ਪੇਟੀਆਂ ’ਚ ਬੰਦ ਹੋਵੇਗਾ।

Advertisement

ਟਾਪ ਹੈਡਲਾਈਨ

ਪੰਜਾਬ ਤੋਂ ਵੱਡੀ ਖ਼ਬਰ! AC 'ਚ ਹੋਏ ਧਮਾਕੇ ਨਾਲ ਨੌਜਵਾਨ ਦੀ ਦਰਦਨਾਕ ਮੌਤ, ਲੋਕਾਂ 'ਚ ਫੈਲੀ ਦਹਿਸ਼ਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! AC 'ਚ ਹੋਏ ਧਮਾਕੇ ਨਾਲ ਨੌਜਵਾਨ ਦੀ ਦਰਦਨਾਕ ਮੌਤ, ਲੋਕਾਂ 'ਚ ਫੈਲੀ ਦਹਿਸ਼ਤ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ Cockroach Janta Party ਦਾ ਪ੍ਰਦਰਸ਼ਨ, ਅੰਮ੍ਰਿਤਸਰ 'ਚ ਇਕੱਠੇ ਹੋਣਗੇ ਪ੍ਰਦਰਸ਼ਨਕਾਰੀ; ਜਾਣੋ ਵਜ੍ਹਾ
ਪੰਜਾਬ 'ਚ Cockroach Janta Party ਦਾ ਪ੍ਰਦਰਸ਼ਨ, ਅੰਮ੍ਰਿਤਸਰ 'ਚ ਇਕੱਠੇ ਹੋਣਗੇ ਪ੍ਰਦਰਸ਼ਨਕਾਰੀ; ਜਾਣੋ ਵਜ੍ਹਾ
ਲੁਧਿਆਣਾ ਦੇ ਕੋਰਟ ਕੰਪਲੈਕਸ 'ਚ ਹੰਗਾਮਾ, ਵਕੀਲ 'ਤੇ ਜਾਨਲੇਵਾ ਹਮਲਾ; ਮੱਚਿਆ ਚੀਕ ਚੀਹਾੜਾ
ਲੁਧਿਆਣਾ ਦੇ ਕੋਰਟ ਕੰਪਲੈਕਸ 'ਚ ਹੰਗਾਮਾ, ਵਕੀਲ 'ਤੇ ਜਾਨਲੇਵਾ ਹਮਲਾ; ਮੱਚਿਆ ਚੀਕ ਚੀਹਾੜਾ
ਗੁਰਦਾਸਪੁਰ 'ਚ ਨਗਰ ਕੌਂਸਲ ਚੋਣਾਂ ਦੀ ਵੋਟਿੰਗ ਸ਼ੁਰੂ, ਬੂਥਾਂ 'ਤੇ ਲੱਗੀ ਵੋਟਰਾਂ ਦੀ ਭੀੜ
ਗੁਰਦਾਸਪੁਰ 'ਚ ਨਗਰ ਕੌਂਸਲ ਚੋਣਾਂ ਦੀ ਵੋਟਿੰਗ ਸ਼ੁਰੂ, ਬੂਥਾਂ 'ਤੇ ਲੱਗੀ ਵੋਟਰਾਂ ਦੀ ਭੀੜ
Advertisement

ਵੀਡੀਓਜ਼

ਮਜੀਠੀਆ ਮਾਝੇ ਦਾ ਜਰਨੈਲ ਨਹੀਂ, ਮਾਝੇ ਦੀ ਮੈਲ : CM ਮਾਨ
ਪੰਜਾਬ ਦੇ ਵਿਕਾਸ ਲਈ ਸੁਖਬੀਰ ਬਾਦਲ ਕੋਲ ਕੋਈ ਯੋਜਨਾ ਨਹੀਂ
ਪੰਜਾਬ ‘ਚ ਘਟੇ ਸੜਕ ਹਾਦਸਿਆਂ ਦੇ ਮੌਤ ਅੰਕੜੇ? CM ਮਾਨ ਦਾ ਬਿਆਨ
CM ਮਾਨ ਦਾ ਦਾਅਵਾ— ਪੰਜਾਬ ‘ਚ 19 ਟੋਲ ਪਲਾਜ਼ੇ ਕੀਤੇ ਬੰਦ
ਮੈਂ ਇੱਕ ਰੁਪਇਆ ਵੀ ਰਿਸ਼ਵਤ ਨਹੀਂ ਲੈਂਦਾ, ਨਾ ਲੈਣ ਦਿੰਦਾ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੁਰਦਾਸਪੁਰ 'ਚ ਨਗਰ ਕੌਂਸਲ ਚੋਣਾਂ ਦੀ ਵੋਟਿੰਗ ਸ਼ੁਰੂ, ਬੂਥਾਂ 'ਤੇ ਲੱਗੀ ਵੋਟਰਾਂ ਦੀ ਭੀੜ
ਗੁਰਦਾਸਪੁਰ 'ਚ ਨਗਰ ਕੌਂਸਲ ਚੋਣਾਂ ਦੀ ਵੋਟਿੰਗ ਸ਼ੁਰੂ, ਬੂਥਾਂ 'ਤੇ ਲੱਗੀ ਵੋਟਰਾਂ ਦੀ ਭੀੜ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੂਨ 2026
ਰਾਤ 11 ਵਜੇ ਤੋਂ ਬਾਅਦ ਜਾਗਣਾ ਪੈ ਸਕਦਾ ਭਾਰੀ, ਔਰਤਾਂ ਦੀ ਫਰਟੀਲਿਟੀ 'ਤੇ ਪਵੇਗਾ ਅਸਰ
ਰਾਤ 11 ਵਜੇ ਤੋਂ ਬਾਅਦ ਜਾਗਣਾ ਪੈ ਸਕਦਾ ਭਾਰੀ, ਔਰਤਾਂ ਦੀ ਫਰਟੀਲਿਟੀ 'ਤੇ ਪਵੇਗਾ ਅਸਰ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਨੌਜਵਾਨਾਂ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਇੱਕ ਦੀ ਮੌਤ; ਮੱਚਿਆ ਚੀਕ ਚੀਹਾੜਾ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਨੌਜਵਾਨਾਂ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਇੱਕ ਦੀ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ-ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ, ਕਈ ਥਾਵਾਂ 'ਤੇ ਪੈਣਗੇ ਗੜ੍ਹੇ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ, ਕਈ ਥਾਵਾਂ 'ਤੇ ਪੈਣਗੇ ਗੜ੍ਹੇ; ਜਾਣੋ ਅਗਲੇ ਦਿਨਾਂ ਦਾ ਹਾਲ
Barnala News : ਆਸਾ ਵਰਕਰਾਂ ਨੇ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ ,
Barnala News : ਆਸਾ ਵਰਕਰਾਂ ਨੇ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ ,"ਭਾਂਡੇ ਖੜਕਾਓ ਸਰਕਾਰ ਜਗਾਓ" ਨਾਰੇ ਹੇਠ ਡੀਸੀ ਦਫ਼ਤਰ ਅੱਗੇ ਧਰਨਾ
ਪੰਜਾਬ ਤੋਂ ਵੱਡੀ ਖ਼ਬਰ! ਲੇਡੀ SP ਦੇ ਘਰ ਹੋਈ ਚੋਰੀ, ਗਹਿਣਿਆਂ ਸਣੇ ਕੀਮਤੀ ਸਮਾਨ ਗਾਇਬ; ਮੱਚੀ ਸਨਸਨੀ
ਪੰਜਾਬ ਤੋਂ ਵੱਡੀ ਖ਼ਬਰ! ਲੇਡੀ SP ਦੇ ਘਰ ਹੋਈ ਚੋਰੀ, ਗਹਿਣਿਆਂ ਸਣੇ ਕੀਮਤੀ ਸਮਾਨ ਗਾਇਬ; ਮੱਚੀ ਸਨਸਨੀ
ਅਕਾਲੀ ਆਗੂ ਬੰਟੀ ਰੋਮਾਣਾ ਨੂੰ ਕੈਨੇਡਾ 'ਚ ਨਹੀਂ ਮਿਲੀ ਐਂਟਰੀ, ਟੋਰਾਂਟੋ ਤੋਂ ਭੇਜਿਆ ਵਾਪਸ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
ਅਕਾਲੀ ਆਗੂ ਬੰਟੀ ਰੋਮਾਣਾ ਨੂੰ ਕੈਨੇਡਾ 'ਚ ਨਹੀਂ ਮਿਲੀ ਐਂਟਰੀ, ਟੋਰਾਂਟੋ ਤੋਂ ਭੇਜਿਆ ਵਾਪਸ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
Embed widget