Stubble Burning: ਜੇ ਨਹੀਂ ਸਾਂਭੀ ਜਾਂਦੀ ਪਰਾਲੀ ਤਾਂ ਸਾੜਨ ਦੀ ਲੋੜ ਨਹੀਂ ਬੱਸ ਸਰਕਾਰ ਨੂੰ ਕਰੋ ਇੱਕ ਮੈਸੇਜ, ਭੇਜੀ ਜਾਵੇਗੀ ਮੁਫ਼ਤ ਮਸ਼ੀਨਰੀ, ਜਾਣੋ ਸਰਕਾਰੀ ਸਕੀਮ ?
Punjab Stubble Burning: ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਧਣ ਤੋਂ ਬਾਅਦ ਸਰਕਾਰ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਵੀ ਜਾਗਰੂਕ ਕੀਤਾ ਜਾ ਰਿਹਾ ਹੈ।
Punjab News: ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਨੇ ਪਰਾਲੀ ਸਾੜਨ(Stubble Burning) ਨੂੰ ਰੋਕਣ ਲਈ ਕੀ ਕਦਮ ਚੁੱਕੇ ਜਾ ਰਹੇ ਹਨ, ਇਸ ਬਾਰੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਜਿਸ ਤੋਂ ਬਾਅਦ ਪੰਜਾਬ ਦੀ ਆਮ ਆਦਮੀ ਪਾਰਟੀ (AAP) ਸਰਕਾਰ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੀ ਹੈ। ਇਸ 'ਤੇ ਪੰਜਾਬ ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇੱਕ-ਦੋ ਥਾਵਾਂ 'ਤੇ ਅੱਗ ਲੱਗ ਰਹੀ ਹੈ। ਹਰ ਪਾਸੇ ਮਸ਼ੀਨਾਂ ਪਹੁੰਚ ਗਈਆਂ ਹਨ। ਕਿਸਾਨ ਵੀ ਸਮਝਦਾ ਹੈ ਕਿ ਉਸ ਨੂੰ ਪਰਾਲੀ ਨਹੀਂ ਸਾੜਨੀ ਚਾਹੀਦੀ। ਉਹ ਜਾਣਦਾ ਹੈ ਕਿ ਇਸ ਨਾਲ ਮਿੱਟੀ ਦੀ ਗੁਣਵੱਤਾ ਘਟਦੀ ਹੈ।
ਮੰਤਰੀ ਖੁੱਡੀਆਂ ਨੇ ਅੱਗੇ ਕਿਹਾ ਕਿ ਅਸੀਂ ਲਗਭਗ 1,37,000 ਮਸ਼ੀਨਾਂ ਦਿੱਤੀਆਂ ਹਨ। ਪਿਛਲੇ ਸਾਲ ਅਸੀਂ 350 ਕਰੋੜ ਰੁਪਏ ਦੀ ਮਸ਼ੀਨਰੀ ਦਿੱਤੀ ਸੀ ਅਤੇ ਇਸ ਵਾਰ 500 ਕਰੋੜ ਰੁਪਏ ਦੀ ਮਸ਼ੀਨਰੀ ਦੇ ਰਹੇ ਹਾਂ, ਜਿਸ ਵਿੱਚੋਂ 60 ਫੀਸਦੀ ਕੇਂਦਰ ਸਰਕਾਰ ਦਾ ਅਤੇ 40 ਫੀਸਦੀ ਪੰਜਾਬ ਸਰਕਾਰ ਦਾ ਯੋਗਦਾਨ ਹੈ। ਸਾਡੇ ਕੋਲ ਇੱਕ ਵਾਰ ਰੂਮ ਹੈ ਅਤੇ ਸਾਡੇ ਸਾਰੇ ਅਫਸਰਾਂ ਨੇ ਪਿੰਡਾਂ ਵਿੱਚ 2000 ਮੀਟਿੰਗਾਂ ਕੀਤੀਆਂ ਹਨ। ਅਸੀਂ ਆਪਣੇ ਅਧਿਕਾਰੀਆਂ ਨੂੰ ਲੋਕਾਂ ਨੂੰ ਜਾਗਰੂਕ ਕਰਨ ਲਈ ਕਿਹਾ ਹੈ ਤਾਂ ਜੋ ਕਿਸਾਨ ਸਮਝ ਸਕਣ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ।
Chandigarh: On stubble burning, Punjab Minister Gurmeet Singh Khuddian says, "The fires are being caused at one or two places. Machines have reached everywhere. The farmer also understands that he should not burn the stubble. He knows that it reduces the quality of the soil. We… pic.twitter.com/lj85RPVweJ
— ANI (@ANI) September 28, 2024
ਅਸੀਂ ਇੱਕ ਐਪ ਲਾਂਚ ਕੀਤਾ ਹੈ ਜਿਸ ਵਿੱਚ ਜੇ ਕਿਸੇ ਕਿਸਾਨ ਨੂੰ ਪਰਾਲੀ ਨੂੰ ਵੱਢਣ ਦੀ ਲੋੜ ਹੈ ਤਾਂ ਉਹ ਸਾਡੇ ਤੋਂ ਮਦਦ ਲੈ ਸਕਦਾ ਹੈ। ਅਸੀਂ ਮਸ਼ੀਨਰੀ ਮੁਫ਼ਤ ਭੇਜਾਂਗੇ ਅਤੇ ਪਰਾਲੀ ਨੂੰ ਪੂਰੀ ਤਰ੍ਹਾਂ ਕੱਟਾਂਗੇ।
ਦੱਸ ਦੇਈਏ ਕਿ ਪਰਾਲੀ ਸਾੜਨ ਦੀਆਂ ਲਗਾਤਾਰ ਹੋ ਰਹੀਆਂ ਘਟਨਾਵਾਂ ਕਾਰਨ ਪੰਜਾਬ ਸਰਕਾਰ ਦੇ ਐਕਸ਼ਨ ਪਲਾਨ 'ਤੇ ਉਂਗਲਾਂ ਉੱਠ ਰਹੀਆਂ ਹਨ, ਜਿਸ ਕਾਰਨ ਹੁਣ ਸਰਕਾਰ ਵੀ ਐਕਸ਼ਨ ਮੋਡ 'ਚ ਆ ਗਈ ਹੈ। ਕਿਸਾਨਾਂ ਦੇ ਵਿਰੋਧ ਦੇ ਬਾਵਜੂਦ ਪਰਾਲੀ ਸਾੜਨ ਵਾਲੇ 28 ਕਿਸਾਨਾਂ ਖ਼ਿਲਾਫ਼ ਰੈੱਡ ਐਂਟਰੀਆਂ ਕੀਤੀਆਂ ਗਈਆਂ ਹਨ। 5 ਕਿਸਾਨਾਂ ਖਿਲਾਫ ਐਫਆਈਆਰ ਵੀ ਦਰਜ ਕੀਤੀ ਗਈ ਹੈ।