Punjab Minister: ਰਾਜਾ ਵੜਿੰਗ ਦਾ Kangana Ranut 'ਤੇ ਵਾਰ, ਪ੍ਰਧਾਨ ਮੰਤਰੀ ਨੂੰ ਕਿਹਾ ਤੁਰੰਤ ਲਵੋ ਪਦਮ ਸ਼੍ਰੀ ਵਾਪਸ
Kangana Ranaut: ਅਦਾਕਾਰਾ ਕੰਗਨਾ ਰਣੌਤ ਵੱਲੋਂ ਕੀਤੀ ਗਈ ਮਹਾਤਮਾ ਗਾਂਧੀ 'ਤੇ ਵਿਵਾਦਤ ਟਿੱਪਣੀ ਕਰਕੇ ਉਹ ਹਰ ਪਾਸਿਓਂ ਨਿੰਦਾ ਦਾ ਸ਼ਿਕਾਰ ਹੋ ਰਹੀ ਹੈ। ਇਸ ਮਾਮਲੇ 'ਚ ਹੁਣ ਪੰਜਾਬ ਕਾਂਗਰਸ ਦੇ ਮੰਤਰੀ ਨੇ ਕੰਗਨਾ 'ਤੇ ਨਿਸ਼ਾਨਾ ਸਾਧਿਆ ਹੈ।
ਚੰਡੀਗੜ੍ਹ: ਬੀਤੇ ਕੁਝ ਦਿਨ ਪਹਿਲਾਂ ਬਾਲੀਵੁੱਡ ਐਕਟਰਸ ਕੰਗਨਾ ਰਣੌਤ ਨੇ ਮਹਾਤਮਾ ਗਾਂਧੀ ਨੂੰ ਲੈ ਕੇ ਇੱਕ ਵਿਵਾਦਤ ਟਿੱਪਣੀ ਕੀਤੀ ਸੀ, ਜਿਸ ਤੋਂ ਬਾਅਦ ਤੋਂ ਲਗਾਤਾਰ ਕੰਗਨਾ ਦਾ ਵਿਰੋਧ ਹੋ ਰਿਹਾ ਹੈ ਤੇ ਉਸ ਤੋਂ ਪਦਮ ਸ਼੍ਰੀ ਵਾਪਸ ਲੈਣ ਦੀ ਮੰਗ ਕੀਤੀ ਜਾ ਰਹੀ ਹੈ।
मोदी जी,
— Amarinder Singh Raja (@RajaBrar_INC) November 17, 2021
बापू का सम्मान उनके नाम से योजना चलाने से नहीं होगा।
यदि थोड़ा सा भी राष्ट्रवाद आपकी रगों में बहता है…
तो लगातार ज़हर उगलने वाली इन मोहतरमा को दी गई सुरक्षा और देश का सम्मान- ‘पद्म श्री’ पुरस्कार वापिस ली जिए!
बहुत हुआ आपका छद्म राष्ट्रवाद!
ਇਸ ਸਭ ਦੇ ਦਰਮਿਆਨ ਕੰਗਨਾ ਖਿਲਾਫ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਸ਼ਿਕਾਇਤ ਵੀ ਦਰਜ ਕੀਤੀ ਗਈ ਹੈ। ਹੁਣ ਇਸ ਮਾਮਲੇ 'ਚ ਪੰਜਾਬ ਕਾਂਗਰਸ ਦੇ ਮੰਤਰੀ ਅਮਰਿੰਦਰ ਰਾਜਾ ਵੜਿੰਗ ਨੇ ਟਵੀਟ ਕੀਤਾ ਹੈ। ਉਨ੍ਹਾਂ ਨੇ ਕੰਗਨਾ ਰਣੌਤ ਤੋਂ ਪਦਮ ਸ਼੍ਰੀ ਵਾਪਸ ਲੈਣ ਦੀ ਮੰਗ ਕੀਤੀ ਹੈ।
ਕੰਗਨਾ ਰਣੌਤ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਲੈ ਕੇ ਵਿਵਾਦਤ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਇੰਸਟਾਗ੍ਰਾਮ ਸਟੋਰੀ 'ਤੇ ਇੱਕ ਆਰਟੀਕਲ ਸ਼ੇਅਰ ਕੀਤਾ ਹੈ। ਇਸ ਦੇ ਸਿਰਲੇਖ ਵਿੱਚ ਲਿਖਿਆ ਗਿਆ ਹੈ ਕਿ ਜਾਂ ਤਾਂ ਤੁਸੀਂ ਗਾਂਧੀ ਦੇ ਪ੍ਰਸ਼ੰਸਕ ਹੋ ਸਕਦੇ ਹੋ ਜਾਂ ਨੇਤਾ ਜੀ ਦੇ ਸਮਰਥਕ ਹੋ ਸਕਦੇ ਹੋ... ਤੁਸੀਂ ਦੋਵਾਂ ਦੇ ਸਮਰਥਕ ਨਹੀਂ ਹੋ ਸਕਦੇ। ਇਸ ਦਾ ਫੈਸਲਾ ਤੁਸੀਂ ਆਪ ਕਰੋ।
ਇਹ ਵੀ ਪੜ੍ਹੋ: ਐਨਆਈਏ ਵੱਲੋਂ ਅੱਠ ਮੁਲਜ਼ਮਾਂ ਖਿਲਾਫ ਚਾਰਜਸ਼ੀਟ ਦਾਇਰ, Khalistan Tiger Force ਨਾਲ ਜੁੜੇ ਤਾਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: