ਚੰਡੀਗੜ੍ਹ: ਬੀਤੇ ਕੁਝ ਦਿਨ ਪਹਿਲਾਂ ਬਾਲੀਵੁੱਡ ਐਕਟਰਸ ਕੰਗਨਾ ਰਣੌਤ ਨੇ ਮਹਾਤਮਾ ਗਾਂਧੀ ਨੂੰ ਲੈ ਕੇ ਇੱਕ ਵਿਵਾਦਤ ਟਿੱਪਣੀ ਕੀਤੀ ਸੀ, ਜਿਸ ਤੋਂ ਬਾਅਦ ਤੋਂ ਲਗਾਤਾਰ ਕੰਗਨਾ ਦਾ ਵਿਰੋਧ ਹੋ ਰਿਹਾ ਹੈ ਤੇ ਉਸ ਤੋਂ ਪਦਮ ਸ਼੍ਰੀ ਵਾਪਸ ਲੈਣ ਦੀ ਮੰਗ ਕੀਤੀ ਜਾ ਰਹੀ ਹੈ।




ਇਸ ਸਭ ਦੇ ਦਰਮਿਆਨ ਕੰਗਨਾ ਖਿਲਾਫ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਸ਼ਿਕਾਇਤ ਵੀ ਦਰਜ ਕੀਤੀ ਗਈ ਹੈ। ਹੁਣ ਇਸ ਮਾਮਲੇ 'ਚ ਪੰਜਾਬ ਕਾਂਗਰਸ ਦੇ ਮੰਤਰੀ ਅਮਰਿੰਦਰ ਰਾਜਾ ਵੜਿੰਗ ਨੇ ਟਵੀਟ ਕੀਤਾ ਹੈ। ਉਨ੍ਹਾਂ ਨੇ ਕੰਗਨਾ ਰਣੌਤ ਤੋਂ ਪਦਮ ਸ਼੍ਰੀ ਵਾਪਸ ਲੈਣ ਦੀ ਮੰਗ ਕੀਤੀ ਹੈ।


ਕੰਗਨਾ ਰਣੌਤ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਲੈ ਕੇ ਵਿਵਾਦਤ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਇੰਸਟਾਗ੍ਰਾਮ ਸਟੋਰੀ 'ਤੇ ਇੱਕ ਆਰਟੀਕਲ ਸ਼ੇਅਰ ਕੀਤਾ ਹੈ। ਇਸ ਦੇ ਸਿਰਲੇਖ ਵਿੱਚ ਲਿਖਿਆ ਗਿਆ ਹੈ ਕਿ ਜਾਂ ਤਾਂ ਤੁਸੀਂ ਗਾਂਧੀ ਦੇ ਪ੍ਰਸ਼ੰਸਕ ਹੋ ਸਕਦੇ ਹੋ ਜਾਂ ਨੇਤਾ ਜੀ ਦੇ ਸਮਰਥਕ ਹੋ ਸਕਦੇ ਹੋ... ਤੁਸੀਂ ਦੋਵਾਂ ਦੇ ਸਮਰਥਕ ਨਹੀਂ ਹੋ ਸਕਦੇ। ਇਸ ਦਾ ਫੈਸਲਾ ਤੁਸੀਂ ਆਪ ਕਰੋ।


ਇਹ ਵੀ ਪੜ੍ਹੋ: ਐਨਆਈਏ ਵੱਲੋਂ ਅੱਠ ਮੁਲਜ਼ਮਾਂ ਖਿਲਾਫ ਚਾਰਜਸ਼ੀਟ ਦਾਇਰ, Khalistan Tiger Force ਨਾਲ ਜੁੜੇ ਤਾਰ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904