ਪੰਜਾਬ-ਚੰਡੀਗੜ੍ਹ 'ਚ ਭਲਕੇ ਕਲਰਕੀਅਲ ਸਟਾਫ ਦੀ ਰਹੇਗੀ ਛੁੱਟੀ, ਕੰਮਕਾਜ ਰਹੇਗਾ ਠੱਪ; ਮੋਹਨਜੀਤ 'ਤੇ ਹੋਏ ਹਮਲੇ ਦੇ ਵਿਰੁੱਧ ਕਰਨਗੇ ਭੁੱਖ ਹੜਤਾਲ
Punjab News: ਪੰਜਾਬ ਸਰਕਾਰ ਅਤੇ ਸਰਕਾਰੀ ਕਰਮਚਾਰੀਆਂ ਵਿਚਕਾਰ ਚੱਲ ਰਿਹਾ ਤਣਾਅ ਵਧਦਾ ਜਾ ਰਿਹਾ ਹੈ। ਸੰਯੁਕਤ ਕਰਮਚਾਰੀ ਮੰਚ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਆਪਣਾ ਸੰਘਰਸ਼ ਉਦੋਂ ਤੱਕ ਜਾਰੀ ਰੱਖਣਗੇ, ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ।

Punjab News: ਪੰਜਾਬ ਸਰਕਾਰ ਅਤੇ ਸਰਕਾਰੀ ਕਰਮਚਾਰੀਆਂ ਵਿਚਕਾਰ ਚੱਲ ਰਿਹਾ ਤਣਾਅ ਵਧਦਾ ਜਾ ਰਿਹਾ ਹੈ। ਸੰਯੁਕਤ ਕਰਮਚਾਰੀ ਮੰਚ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਆਪਣਾ ਸੰਘਰਸ਼ ਉਦੋਂ ਤੱਕ ਜਾਰੀ ਰੱਖਣਗੇ, ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ।
ਸੰਯੁਕਤ ਕਰਮਚਾਰੀ ਮੰਚ ਦੇ ਪ੍ਰਧਾਨ ਸੁਖਚੈਨ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ ਭਰ ਦੇ ਮਨਿਸਟੀਰੀਅਲ ਸਟਾਫ਼ ਮੰਗਲਵਾਰ ਨੂੰ ਤੈਅ ਸਮੇਂ ਅਨੁਸਾਰ ਹੜਤਾਲ 'ਤੇ ਰਹਿਣਗੇ। ਇਸ ਦੌਰਾਨ, ਚੰਡੀਗੜ੍ਹ ਅਤੇ ਮੋਹਾਲੀ ਦੇ ਕਰਮਚਾਰੀ ਆਪਣੇ ਦਫ਼ਤਰਾਂ ਦੇ ਬਾਹਰ ਭੁੱਖ ਹੜਤਾਲ ਕਰਨਗੇ।
ਸੁਖਚੈਨ ਸਿੰਘ ਖਹਿਰਾ ਨੇ ਕਿਹਾ ਕਿ ਸੰਯੁਕਤ ਕਰਮਚਾਰੀ ਮੰਚ ਨੇ 7 ਸਤੰਬਰ ਤੱਕ ਕਰਮਚਾਰੀਆਂ ਵਿਰੁੱਧ ਜਾਰੀ ਪੱਤਰ ਵਾਪਸ ਲੈਣ ਦਾ ਅਲਟੀਮੇਟਮ ਦਿੱਤਾ ਸੀ, ਪਰ ਸਰਕਾਰ ਨੇ ਅਜੇ ਤੱਕ ਇਸਨੂੰ ਵਾਪਸ ਨਹੀਂ ਲਿਆ ਹੈ। ਇਸ ਤੋਂ ਬਾਅਦ, ਕਰਮਚਾਰੀਆਂ ਨੇ ਨਿਰਧਾਰਤ ਸਮੇਂ ਅਨੁਸਾਰ ਆਪਣਾ ਵਿਰੋਧ ਪ੍ਰਦਰਸ਼ਨ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਕਲਰੀਕਲ ਸਟਾਫ਼ ਸਮੂਹਿਕ ਛੁੱਟੀ 'ਤੇ ਰਹੇਗਾ। ਇਸ ਦੌਰਾਨ, ਸੰਗਰੂਰ ਵਿੱਚ ਮੋਹਨਜੀਤ ਸਿੰਘ 'ਤੇ ਹੋਏ ਹਮਲੇ ਦੇ ਵਿਰੋਧ ਵਿੱਚ ਕਰਮਚਾਰੀ ਆਪਣੇ ਦਫ਼ਤਰਾਂ ਦੇ ਬਾਹਰ ਬੈਠ ਕੇ ਭੁੱਖ ਹੜਤਾਲ ਕਰਨਗੇ। ਇਸ ਮੁੱਦੇ ਨੂੰ ਲੈ ਕੇ ਐਤਵਾਰ ਨੂੰ ਯੂਨੀਅਨ ਦੀ ਮੀਟਿੰਗ ਵੀ ਹੋਈ ਸੀ।
ਕਰਮਚਾਰੀ ਆਗੂ ਜਰਮਨਜੀਤ ਸਿੰਘ ਨੇ ਕਿਹਾ ਕਿ ਆਸ਼ਾ ਵਰਕਰਾਂ, ਫੈਸੀਲੀਟੇਟਰਾਂ, ਮਿਡ-ਡੇਅ ਮੀਲ ਵਰਕਰਾਂ ਅਤੇ ਸਫਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਲਈ ਮਾਣ ਭੱਤਾ ਵਰਕਰਜ਼ ਜੁਆਇੰਟ ਫਰੰਟ 8 ਸਤੰਬਰ ਨੂੰ ਮੋਹਾਲੀ ਵਿੱਚ ਰੈਲੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਡੈਮੋਕ੍ਰੇਟਿਕ ਐਂਪਲਾਈਜ਼ ਫੈਡਰੇਸ਼ਨ ਇਸ ਰੈਲੀ ਦਾ ਪੂਰਾ ਸਮਰਥਨ ਕਰੇਗੀ ਅਤੇ ਪੰਜਾਬ ਸਰਕਾਰ ਤੋਂ ਮੰਗ ਕਰੇਗੀ ਕਿ ਇਨ੍ਹਾਂ ਕਰਮਚਾਰੀਆਂ ਨੂੰ ਤੁਰੰਤ ਘੱਟੋ-ਘੱਟ ਉਜਰਤ ਦੇ ਘੇਰੇ ਵਿੱਚ ਲਿਆਂਦਾ ਜਾਵੇ।
ਇਦਾਂ ਹੋਵੇਗਾ ਸੰਘਰਸ਼ ਦਾ ਸ਼ਡਿਊਲ
6 ਸਤੰਬਰ ਨੂੰ ਸਾਰੇ ਜ਼ਿਲ੍ਹਿਆਂ ਵਿੱਚ ਬੈਠਕ ਜਾਂ ਸਭਾਵਾਂ
7 ਸਤੰਬਰ ਨੂੰ ਹੜਤਾਲ
8 ਨੂੰ ਮੰਗਾਂ ਨਹੀਂ ਮੰਨੀਆਂ ਤਾਂ ਪੂਰੇ ਪੰਜਾਬ ਵਿੱਚ ਸਮੂਹਿਕ ਛੁੱਟੀ
12-13 ਸਤੰਬਰ ਨੂੰ ਪੰਜਾਬ ਦੇ ਮੰਤਰੀਆਂ ਦੇ ਘਰਾਂ ਦੇ ਬਾਹਰ ਪ੍ਰਦਰਸ਼ਨ ਅਤੇ ਘਿਰਾਓ
19-20 ਸਤੰਬਰ ਨੂੰ ਹੋਰ ਮੰਤਰੀਆਂ ਅਤੇ ਵਿਧਾਇਕਾਂ ਦੇ ਖਿਲਾਫ ਪ੍ਰਦਰਸ਼ਨ ਅਤੇ ਘਿਰਾਓ
30 ਸਤੰਬਰ ਨੂੰ ਚੰਡੀਗੜ੍ਹ ਵਿੱਚ ਪ੍ਰਤੀਕਾਤਮਕ ਕਰਮਚਾਰੀ ਵਿਧਾਨਸਭਾ
10 ਅਕਤੂਬਰ ਨੂੰ ਸੰਗਰੂਰ ਵਿੱਚ ਵੱਡੀ ਮੁਲਾਜ਼ਮ ਰੈਲੀ
21-22 ਅਕਤੂਬਰ ਨੂੰ ਦੁਬਾਰਾ ਸਮੂਹਿਕ ਕੈਜ਼ੂਅਲ ਲੀਵ
ਟ੍ਰੈਂਡਿੰਗ ਟੌਪਿਕ





















