ਪੜਚੋਲ ਕਰੋ
ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ 'ਤੇ ਸਿਆਸਤ ਦਾ ਸਿਖਰ, ਜਥੇਦਾਰ ਨੇ ਕੈਪਟਨ ਨੂੰ ਕੀਤਾ ਫੋਨ
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵਾਂ ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਨੇ ਅੱਜ ਫਿਰ ਸ਼੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਸੰਪਰਕ ਕੀਤਾ ਹੈ। ਪੰਜਾਬ ਸਰਕਾਰ ਦੇ ਦੋ ਮੰਤਰੀ ਅੱਜ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲੇ। ਜਥੇਦਾਰ ਨੇ ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਫੋਨ 'ਤੇ ਗੱਲਬਾਤ ਕੀਤੀ।

ਅੰਮ੍ਰਿਤਸਰ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵਾਂ ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਨੇ ਅੱਜ ਫਿਰ ਸ਼੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਸੰਪਰਕ ਕੀਤਾ ਹੈ। ਪੰਜਾਬ ਸਰਕਾਰ ਦੇ ਦੋ ਮੰਤਰੀ ਅੱਜ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲੇ। ਜਥੇਦਾਰ ਨੇ ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਫੋਨ 'ਤੇ ਗੱਲਬਾਤ ਕੀਤੀ। ਯਾਦ ਰਹੇ ਸੋਮਵਾਰ ਨੂੰ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਜਥੇਦਾਰ ਨਾਲ ਮੁਲਾਕਾਤ ਕਰਨ ਪਹੁੰਚੇ ਸੀ ਪਰ ਉਨ੍ਹਾਂ ਨੂੰ ਖਾਲੀ ਹੱਥ ਮੁੜਨਾ ਪਿਆ ਸੀ। ਇਸ ਮਗਰੋਂ ਮਾਮਲਾ ਹੋਰ ਗਰਮਾ ਗਿਆ ਸੀ। ਅੱਜ ਫਿਰ ਸਰਕਾਰੀ ਵਫਦ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਿਆ ਤੇ ਸਾਂਝੇ ਸਮਾਗਮ ਬਾਰੇ ਚਰਚਾ ਕੀਤੀ। ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਸਰਕਾਰ ਦੇ ਦੋ ਮੰਤਰੀ ਮਿਲੇ ਹਨ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਗੱਲਬਾਤ ਕੀਤੀ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਸ਼ਤਾਬਦੀ ਸਮਾਗਮ ਸਾਂਝੇ ਤੌਰ 'ਤੇ ਮਨਾਏ ਜਾਣਗੇ। ਜਥੇਦਾਰ ਨੇ ਕਿਹਾ ਕਿ ਨੇਤਾਵਾਂ ਨੂੰ ਸਿਆਸੀ ਬਿਆਨਬਾਜ਼ੀ ਤੋਂ ਬਚਣਾ ਚਾਹੀਦਾ ਹੈ। ਪਤਾ ਲੱਗਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਬਾਰੇ ਫੈਸਲਾ ਸ੍ਰੀ ਅਕਾਲ ਤਖਤ ਸਾਹਿਬ ਉੱਪਰ ਛੱਡ ਦਿੱਤਾ ਹੈ। ਪੰਜ ਤਖ਼ਤ ਸਹਿਬਾਨ ਦੇ ਜਥੇਦਾਰਾਂ ਦੀ 21 ਅਕਤੂਬਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਇਸ ਬਾਰੇ ਵਿਚਾਰ ਕੀਤਾ ਜਾਵੇਗਾ। ਜਥੇਦਾਰ ਨਾਲ ਮੁਲਾਕਾਤ ਮਗਰੋਂ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਸੌਂਪਿਆ ਹੈ। ਇਸ ਵਿੱਚ ਇਹ ਗੱਲ ਕਹੀ ਗਈ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਡਾਲ ਲੱਗ ਚੁੱਕਾ ਹੈ ਤੇ ਇਸ ਲਈ ਸ਼੍ਰੋਮਣੀ ਕਮੇਟੀ ਨੂੰ ਉਨ੍ਹਾਂ ਨਾਲ ਸਾਂਝੇ ਤੌਰ 'ਤੇ ਸਮਾਗਮ ਵਿੱਚ ਸ਼ਮੂਲੀਅਤ ਕਰਨੀ ਚਾਹੀਦੀ ਹੈ ਨਾ ਕਿ ਨਵਾਂ ਪੰਡਾਲ ਲਾ ਕੇ ਕਰੋੜਾਂ ਰੁਪਿਆ ਖਰਚਣਾ ਚਾਹੀਦਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















