Punjab MLA Fund: ਦਿੱਲੀ ਵਾਂਗ ਪੰਜਾਬ 'ਚ ਵੀ ਵਿਧਾਇਕਾਂ ਨੂੰ ਮਿਲੇਗਾ ਫੰਡ! ਜਾਣੋ ਦੇਸ਼ MLA ਨੂੰ ਵਿਕਾਸ ਲਈ ਕਿੰਨੇ ਮਿਲਦੇ ਪੈਸੇ
ਦਿੱਲੀ ਤੋਂ ਬਾਅਦ ਪੰਜਾਬ ਦੂਜਾ ਸੂਬਾ ਹੈ, ਜਿੱਥੇ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਬਣੀ ਹੈ। ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਦੇ ਹੀ ਭਗਵੰਤ ਮਾਨ (Bhagwant Mann) ਐਕਟਿਵ ਹੋ ਗਏ ਹਨ।
Punjab Government: ਦਿੱਲੀ ਤੋਂ ਬਾਅਦ ਪੰਜਾਬ ਦੂਜਾ ਸੂਬਾ ਹੈ, ਜਿੱਥੇ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਬਣੀ ਹੈ। ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਦੇ ਹੀ ਭਗਵੰਤ ਮਾਨ (Bhagwant Mann) ਐਕਟਿਵ ਹੋ ਗਏ ਹਨ। ਇਸ ਦੌਰਾਨ ਖ਼ਬਰਾਂ ਆ ਰਹੀਆਂ ਹਨ ਕਿ ਦਿੱਲੀ ਦੀ ਕੇਜਰੀਵਾਲ ਸਰਕਾਰ ਵਾਂਗ ਪੰਜਾਬ ਵਿੱਚ ਵੀ ਵਿਧਾਇਕਾਂ ਨੂੰ ਤਾਕਤਵਰ ਬਣਾਉਣ ਲਈ ਸੂਬੇ ਦੀ ‘ਆਪ’ ਸਰਕਾਰ ‘ਵਿਧਾਇਕ ਲੋਕਲ ਏਰੀਆ ਡਿਵੈਲਪਮੈਂਟ ਸਕੀਮ’ ਸ਼ੁਰੂ ਕਰੇਗੀ। ਧਿਆਨਯੋਗ ਹੈ ਕਿ ਇਸ ਯੋਜਨਾ ਤਹਿਤ ਦਿੱਲੀ ਦੇ ਇੱਕ ਵਿਧਾਇਕ ਨੂੰ ਆਪਣੇ ਹਲਕੇ ਵਿੱਚ ਵਿਕਾਸ ਕਾਰਜ ਕਰਨ ਲਈ ਇੱਕ ਵਿੱਤੀ ਸਾਲ ਵਿੱਚ 10 ਕਰੋੜ ਰੁਪਏ ਮਨਜ਼ੂਰ ਕੀਤੇ ਜਾਂਦੇ ਹਨ।
'ਇੰਡੀਅਨ ਐਕਸਪ੍ਰੈਸ' ਦੀ ਰਿਪੋਰਟ ਵਿੱਚ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਐਮਐਲਏ ਐਲਏਡੀ ਸਕੀਮ ਤਹਿਤ ਹਰ ਵਿਧਾਇਕ ਲਈ ਸਾਲਾਨਾ 10 ਕਰੋੜ ਰੁਪਏ ਨਿਰਧਾਰਤ ਕਰਨਾ ਚਾਹੁੰਦੇ ਹਨ। ਦਰਅਸਲ ਸੀਐਮ ਭਗਵੰਤ ਮਾਨ ਪਹਿਲਾਂ ਹੀ ਵਿਧਾਇਕਾਂ ਲਈ ਫੰਡ ਵਧਾਉਣ ਦੇ ਸਮਰਥਕ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੇ ਇੱਕ ਸਹਿਯੋਗੀ ਅਨੁਸਾਰ ਸੰਸਦ ਮੈਂਬਰਾਂ ਦੇ ਉਲਟ ਪੰਜਾਬ ਵਿੱਚ ਵਿਧਾਇਕਾਂ ਕੋਲ ਆਪਣਾ ਕੋਈ ਫੰਡ ਨਹੀਂ ਹੈ, ਜਿਸ ਦੀ ਵਰਤੋਂ ਉਹ ਆਪਣੇ ਚੋਣ ਹਲਕਿਆਂ ਵਿੱਚ ਕਰ ਸਕਦੇ ਹਨ। ਜੇਕਰ ਉਨ੍ਹਾਂ ਨੂੰ ਹਰ ਸਾਲ 10 ਕਰੋੜ ਰੁਪਏ ਮਿਲ ਜਾਣ ਤਾਂ ਉਹ ਆਪਣੇ ਇਲਾਕੇ ਦਾ ਵਿਕਾਸ ਕਰ ਸਕਦੇ ਹਨ।
ਦਿੱਲੀ ਸਰਕਾਰ ਨੇ 4 ਤੋਂ ਵਧਾ ਕੇ 10 ਕਰੋੜ ਰੁਪਏ ਕੀਤਾ
ਦਿੱਲੀ ਵਿੱਚ ‘ਆਪ’ ਸਰਕਾਰ ਨੇ ਐਮਐਲਏ ਐਲਏਡੀ ਫੰਡ ਨੂੰ 4 ਕਰੋੜ ਰੁਪਏ ਤੋਂ ਵਧਾ ਕੇ 10 ਕਰੋੜ ਰੁਪਏ ਕਰ ਦਿੱਤਾ ਸੀ। MLA LAD ਸਕੀਮ ਦੇਸ਼ ਦੇ ਕਈ ਰਾਜਾਂ ਵਿੱਚ ਕੰਮ ਕਰ ਰਹੀ ਹੈ। ਪੰਜਾਬ ਦੇ ਵਿਧਾਇਕਾਂ ਨੇ ਵੀ ਅਜਿਹੀ ਹੀ ਇੱਕ ਸਕੀਮ ਦੀ ਮੰਗ ਕੀਤੀ ਹੈ, ਜਿਸ ਤਹਿਤ ਫੰਡ ਵੱਖਰਾ ਰੱਖਿਆ ਗਿਆ ਹੈ। ਹਾਲਾਂਕਿ ਪੰਜਾਬ ਸਰਕਾਰ ਇਸ ਸਮੇਂ ਗੰਭੀਰ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਸੰਸਦ ਮੈਂਬਰਾਂ ਨੂੰ ਹਰ ਸਾਲ MP LADS ਯੋਜਨਾ ਦੇ ਤਹਿਤ 5 ਕਰੋੜ ਰੁਪਏ ਮਿਲਦੇ ਹਨ।
ਪੈਨਸ਼ਨ ਨੂੰ ਲੈ ਕੇ ਵੀ ਵੱਡਾ ਫੈਸਲਾ ਲੈ ਸਕਦੀ ਮਾਨ ਸਰਕਾਰ
ਇਸ ਦੇ ਨਾਲ ਹੀ ਮਾਨ ਸਰਕਾਰ ਵਿਧਾਇਕਾਂ ਦੇ ਹਰ ਕਾਰਜਕਾਲ ਲਈ ਪੈਨਸ਼ਨ ਦੀ ਪ੍ਰਥਾ ਨੂੰ ਖਤਮ ਕਰਨ 'ਤੇ ਵੀ ਕੰਮ ਕਰ ਰਹੀ ਹੈ। ਅਜਿਹੇ 'ਚ ਇਕ ਵਿਧਾਇਕ ਲਈ ਵੀ ਪੈਨਸ਼ਨ ਬਣਾਉਣ ਦੀ ਸੰਭਾਵਨਾ ਹੈ। ਪੰਜਾਬ ਦੇ ਵਿਧਾਇਕਾਂ ਨੂੰ ਹਰ ਕਾਰਜਕਾਲ ਲਈ 75,000 ਰੁਪਏ ਪ੍ਰਤੀ ਮਹੀਨਾ ਦੀ ਦਰ ਨਾਲ ਪੈਨਸ਼ਨ ਮਿਲਦੀ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਹਿਲਾਂ ਹੀ ਸਰਕਾਰ ਨੂੰ ਪੱਤਰ ਲਿਖ ਚੁੱਕੇ ਹਨ ਕਿ ਉਹ ਕੋਈ ਪੈਨਸ਼ਨ ਨਹੀਂ ਲੈਣਗੇ ਤੇ ਇਸ ਦੀ ਵਰਤੋਂ ਜਨਤਕ ਕੰਮਾਂ ਲਈ ਕੀਤੀ ਜਾਵੇ।
ਇਹ ਵੀ ਪੜ੍ਹੋ : ਅਪ੍ਰੈਲ ਮਹੀਨੇ 'ਚ 15 ਦਿਨ ਬੰਦ ਰਹਿਣਗੇ ਬੈਂਕ! ਵੱਖ-ਵੱਖ ਰਾਜਾਂ 'ਚ ਹੋਣਗੀਆਂ ਛੁੱਟੀਆਂ, ਵੇਖੋ ਬੈਂਕ ਛੁੱਟੀਆਂ ਦੀ ਪੂਰੀ ਸੂਚੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490