ਰਮਨਦੀਪ ਕੌਰ ਰਿਪੋਰਟ


ਚੰਡੀਗੜ੍ਹ: ਕੇਂਦਰ ਵੱਲੋਂ ਖੇਤੀ ਸੁਧਾਰ ਦੇ ਨਾਂ 'ਤੇ ਜਾਰੀ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵੱਲੋਂ ਵੱਡੇ ਪੱਧਰ 'ਤੇ ਰੋਸ ਪ੍ਰਦਰਸ਼ਨ ਹੋ ਰਹੇ ਹਨ। ਅਜਿਹੇ 'ਚ ਰੇਲ ਮੰਤਰਾਲੇ ਨੇ ਸੁਰੱਖਿਆ ਕਾਰਨਾਂ ਦਾ ਹਵਾਲਾਂ ਦਿੰਦਿਆਂ ਪੰਜਾਬ 'ਚ ਮਾਲ ਗੱਡੀਆਂ 'ਤੇ ਵੀ ਰੋਕ ਲਾ ਦਿੱਤੀ ਹੈ। ਪੰਜਾਬ ਸਰਕਾਰ ਕੇਂਦਰ ਦੇ ਇਸ ਰਵੱਈਏ ਤੋਂ ਨਿਰਾਸ਼ ਹੈ। ਅਜਿਹੇ 'ਚ ਪੰਜਾਬ ਦੇ ਸੰਸਦ ਮੈਂਬਰਾਂ ਨੇ ਪੀਐਮਓ ਤਕ ਪਹੁੰਚ ਕੀਤੀ ਹੈ।

ਕਾਂਗਰਸ ਸੰਸਦ ਮੈਂਬਰਾਂ ਦੀ ਪੀਐਮਓ ਨੂੰ ਗੁਹਾਰ

ਦਰਅਸਲ ਪਹਿਲਾਂ ਸੰਸਦ ਮੈਂਬਰਾਂ ਨੇ ਕੇਂਦਰੀ ਰੇਲ ਮੰਤਰੀ ਨੂੰ ਮਿਲਣ ਲਈ ਸਮਾਂ ਮੰਗਿਆ ਸੀ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ। ਇਸ ਤੋਂ ਬਾਅਦ ਹੀ ਉਨ੍ਹਾਂ ਪੀਐਮਓ ਦਾ ਦਰਵਾਜ਼ਾ ਖੜਕਾਇਆ ਹੈ। ਇਨ੍ਹਾਂ ਵੱਲੋਂ ਸੂਬੇ 'ਚ ਮਾਲ ਗੱਡੀਆਂ ਦੀ ਮੁੜ ਬਹਾਲੀ ਲਈ ਗੁਹਾਰ ਲਾਈ ਗਈ। ਕਾਂਗਰਸ ਦੇ ਸੱਤ ਸੰਸਦ ਮੈਂਬਰਾਂ ਨੇ ਸੋਮਵਾਰ ਦਿੱਲੀ 'ਚ ਬੈਠਕ ਕੀਤੀ। ਇਸ ਤੋਂ ਪਹਿਲਾਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਜੇਪੀ ਪ੍ਰਧਾਨ ਜੇਪੀ ਨੱਢਾ ਨੂੰ ਚਿੱਠੀ ਲਿਖ ਕੇ ਪੰਜਾਬ 'ਚ ਮਾਲ ਗੱਡੀਆਂ 'ਤੇ ਲਾਈ ਬਰੇਕ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਸੀ।

ਪੰਜਾਬ 'ਚ ਕੋਰੋਨਾ ਦੀ ਦੂਜੀ ਲਹਿਰ ਦਾ ਖਤਰਾ, ਕੈਪਟਨ ਨੇ ਦਿੱਤੇ ਸਖਤ ਹੁਕਮ

ਪੰਜਾਬ ਕਾਂਗਰਸ ਦੇ ਸੰਸਦ ਮੈਂਬਰ ਪਿਛਲੇ ਚਾਰ ਦਿਨਾਂ ਤੋਂ ਰੇਲ ਮੰਤਰੀ ਨਾਲ ਮੁਲਾਕਾਤ ਕਰਨ ਲਈ ਸਮਾਂ ਮੰਗ ਰਹੇ ਹਨ। ਇਸ ਬਾਬਤ ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਦਾਅਵਾ ਕੀਤਾ ਕਿ ਉਹ ਵੀਰਵਾਰ ਰੇਲ ਮੰਤਰਾਲੇ ਗਏ। ਇਸ ਤੋਂ ਬਾਅਦ ਈ-ਮੇਲ ਰਾਹੀਂ ਅਰਜ਼ੀ ਭੇਜੀ ਪਰ ਅਜੇ ਤਕ ਕੋਈ ਜਵਾਬ ਨਹੀਂ ਆਇਆ। ਉਨ੍ਹਾਂ ਕਿਹਾ ਇਹ ਪੰਜਾਬ ਦੇ ਲੋਕਾਂ ਦੇ ਹਿੱਤਾਂ ਦਾ ਮੁੱਦਾ ਹੈ ਤੇ ਸੂਬੇ 'ਚ ਕਿਸਾਨ ਪਹਿਲਾਂ ਹੀ ਡਾਹਢੇ ਪ੍ਰੇਸ਼ਾਨ ਹਨ।

5 ਨਵੰਬਰ ਨੂੰ ਨਾ ਨਿਕਲਿਓ ਘਰੋਂ ਬਾਹਰ, ਕਿਸਾਨਾਂ ਦਾ ਵੱਡਾ ਐਲਾਨ

ਉਧਰ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਵੱਲੋਂ ਪੰਜਾਬ 'ਚ ਮਾਲ ਗੱਡੀਆਂ 'ਤੇ ਲਾਈ ਬਰੇਕ ਬਾਬਤ ਚੇਤੰਨ ਕਰਦਿਆਂ ਸਪਸ਼ਟ ਕਰ ਦਿੱਤਾ ਸੀ ਕਿ ਇਸ ਨਾਲ ਸਿਰਫ ਪੰਜਾਬ ਦਾ ਹੀ ਨੁਕਸਾਨ ਨਹੀਂ ਹੋਵੇਗਾ। ਸਗੋਂ ਲੱਦਾਖ ਤੇ ਹਿਮਾਚਲ ਜਾਣ ਵਾਲੀ ਸਪਲਾਈ 'ਤੇ ਵੀ ਅਸਰ ਪੈ ਰਿਹਾ ਹੈ।

ਪੰਜਾਬ ਦੇ ਵਿਧਾਇਕ ਕਰਨਗੇ ਦਿੱਲੀ ਦਾ ਰੁਖ਼

ਇਨ੍ਹਾਂ ਹਾਲਾਤਾਂ 'ਚ ਚਾਰ ਨਵੰਬਰ ਨੂੰ ਪੰਜਾਬ ਦੇ ਵਿਧਾਇਕ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਦਿੱਲੀ ਵੱਲ ਚਾਲੇ ਪਾਉਣਗੇ। ਉਹ ਰਾਸ਼ਟਰਪਤੀ ਤੋਂ ਵੀ ਸਮਾਂ ਮੰਗ ਹਟੇ ਹਨ। ਦਰਅਸਲ ਕੇਂਦਰ ਨੇ ਪਹਿਲਾਂ ਖੇਤੀ ਬਿੱਲ ਪਾਸ ਕੀਤੇ। ਇਸ ਮਗਰੋਂ ਪੰਜਾਬ ਦਾ ਦਿਹਾਤੀ ਵਿਕਾਸ ਫੰਡ ਰੋਕ ਦਿੱਤਾ ਤੇ ਹੁਣ ਮਾਲ ਗੱਡੀਆਂ 'ਤੇ ਬਰੇਕ ਲਾ ਦਿੱਤੀ।

ਖੇਤੀ ਕਾਨੂੰਨਾਂ ਖਿਲਾਫ ਦੇਸ਼ਵਿਆਪੀ ਅੰਦੋਲਨ ਦੀ ਤਿਆਰੀ, ਦੇਸ਼ ਭਰ ਦੀਆਂ ਗੈਰ-ਸਿਆਸੀ ਕਿਸਾਨ ਜਥੇਬੰਦੀਆਂ ਘੜਣਗੀਆਂ ਰਣਨੀਤੀ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ