ਚੰਡੀਗੜ੍ਹ: ਕੈਪਟਨ ਸਰਕਾਰ ਨੇ ਪੰਜਾਬ ਵਿੱਚ ਵੀਆਈਪੀ ਕਲਚਰ ਖ਼ਤਮ ਕਰਨ ਦਾ ਸਿਹਰਾ ਆਪਣੇ ਨਾਂ ਕੀਤਾ ਜਿਸ ਤੋਂ ਪ੍ਰਭਾਵਿਤ ਹੋ ਕੇ ਕੇਂਦਰ ਸਰਕਾਰ ਨੂੰ ਵੀ ਵੀਆਈਪੀ ਕਲਚਰ ਖ਼ਤਮ ਕਰਨ ਬਾਰੇ ਸੋਚਣਾ ਪਿਆ। ਹੁਣ ਕੈਪਟਨ ਸਰਕਾਰ ਦੀ ਇੱਕ ਹੋਰ ਵੱਡੀ ਪਹਿਲ ਸਾਹਮਣੇ ਆਈ ਹੈ। ਕੈਬਨਿਟ ਮੰਤਰੀ ਭਾਰਤ ਭੂਸ਼ਣ ਨੇ ਇਸ ਗੱਲ ਦਾ ਦਾਅਵਾ ਕੀਤਾ ਹੈ ਕਿ ਪੰਜਾਬ ਦੇ ਵਿਧਾਇਕ ਆਪਣਾ ਇਨਕਮ ਟੈਕਸ ਖ਼ੁਦ ਭਰਦੇ ਹਨ।


ਯਾਦ ਰਹੇ ਸੱਤਾ ਵਿੱਚ ਆਉਂਦਿਆਂ ਹੀ 2017 ਵਿੱਚ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਵਿਧਾਇਕਾਂ ਦਾ ਇਨਕਮ ਟੈਕਸ ਖ਼ੁਦ ਭਰਨ ਦੇ ਨਿਯਮ ਲਾਗੂ ਕਰ ਦਿੱਤੇ ਸੀ। ਭਾਰਤ ਭੂਸ਼ਣ ਨੇ ਦੱਸਿਆ ਕਿ ਪਿਛਲੇ ਸਾਲ ਵਿਧਾਨ ਸਭਾ ਵਿੱਚ ਵਿਧਾਇਕਾਂ ਵੱਲੋਂ ਖ਼ੁਦ ਇਨਕਮ ਟੈਕਸ ਭਰਨ ਦੀ ਗੱਲ ਹੋ ਚੁੱਕੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਾਰੇ ਵਿਧਾਇਕ ਆਪਣਾ ਇਨਕਮ ਟੈਕਸ ਖ਼ੁਦ ਭਰ ਰਹੇ ਹਨ।


ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਵਿੱਚ ਇਹ ਸਭ ਤੋਂ ਵੱਡਾ ਮੁੱਦਾ ਹੈ। ਵਿਧਾਇਕਾਂ ਦੇ ਇਨਕਮ ਟੈਕਸ ਵਿਧਾਨ ਸਭਾ ਵੱਲੋਂ ਭਰੇ ਜਾਂਦੇ ਹਨ ਪਰ ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਦਾ ਕਹਿਣਾ ਹੈ ਕਿ ਪੰਜਾਬ ਦੇ ਵਿਧਾਇਕ ਆਪਣਾ ਟੈਕਸ ਖ਼ੁਦ ਭਰਦੇ ਹਨ।