ਪੜਚੋਲ ਕਰੋ

ਮੁਲਾਜ਼ਮਾਂ ਦੀਆਂ ਤਾਂ ਤਨਖ਼ਾਹਾਂ ਵੀ ਖੁੱਸੀਆਂ, ਪਰ ਵਿਧਾਇਕਾਂ ਦੀ ਪੈਨਸ਼ਨ ਹਰ ਵਾਰ ਹੁੰਦੀ 'ਦੁੱਗਣੀ'

ਰਵੀ ਇੰਦਰ ਸਿੰਘ ਚੰਡੀਗੜ੍ਹ: ਜਿੱਥੇ ਸਰਕਾਰਾਂ ਸੇਵਾਮੁਕਤੀ ਤੋਂ ਬਾਅਦ ਆਪਣੇ ਮੁਲਾਜ਼ਮਾਂ ਨੂੰ ਘੱਟ ਤੋਂ ਘੱਟ ਵਿੱਤੀ ਫਾਇਦੇ ਦੇਣ ਦੀ ਇੱਛਾ ਰੱਖਦੀਆਂ ਹਨ, ਉੱਥੇ ਹੀ ਮੰਤਰੀਆਂ ਤੇ ਵਿਧਾਇਕਾਂ ਦੀਆਂ ਜੇਬਾਂ ਵੱਧ ਤੋਂ ਵੱਧ ਭਰਨ ਵਿੱਚ ਯਕੀਨ ਰੱਖਦੀਆਂ ਹਨ। ਸੂਚਨਾ ਦੇ ਅਧਿਕਾਰ ਕਾਨੂੰਨ ਤਹਿਤ ਜਾਣਕਾਰੀ ਮਿਲੀ ਹੈ ਕਿ ਵਿਧਾਇਕਾਂ ਦੀ ਪੈਨਸ਼ਨ ਵਿੱਚ ਹਰ ਵਾਰ ਵੱਡਾ ਵਾਧਾ ਹੁੰਦਾ ਹੈ। ਇੱਕ ਵਾਰ ਵਿਧਾਇਕ ਬਣਨ ਤੋਂ ਬਾਅਦ ਸਿਆਸਤਦਾਨ ਤਾ-ਉਮਰ ਪੈਨਸ਼ਨ ਹਾਸਲ ਕਰ ਸਕਦਾ ਹੈ ਤੇ ਕਾਨੂੰਨ ਮੁਤਾਬਕ ਹਰ ਵਾਰ ਵਿਧਾਇਕ ਚੁਣੇ ਜਾਣ 'ਤੇ ਉਸ ਦੀ ਪੈਨਸ਼ਨ ਵਿੱਚ ਵੀ ਚੋਖਾ ਵਾਧਾ ਹੁੰਦਾ ਹੈ। ਇਹ ਸੁਵਿਧਾ ਉਨ੍ਹਾਂ ਸਰਕਾਰੀ ਮੁਲਾਜ਼ਮਾਂ ਨੂੰ ਵੀ ਨਹੀਂ ਮਿਲਦੀ ਜੋ 25-30 ਸਾਲ ਦੀ ਨੌਕਰੀ ਕਰਨ ਤੋਂ ਬਾਅਦ ਪੈਨਸ਼ਨ ਲੈਣ ਦੇ ਯੋਗ ਹੁੰਦੇ ਹਨ। ਲੁਧਿਆਣਾ ਦੇ ਆਰਟੀਆਈ ਕਾਰਕੁਨ ਰੋਹਿਤ ਸੱਭਰਵਾਲ ਨੂੰ ਆਪਣੇ ਸਵਾਲਾਂ ਦੇ ਮਿਲੇ ਜਵਾਬ ਮੁਤਾਬਕ ਇਸ ਸਮੇਂ ਪੰਜਾਬ ਵਿੱਚ ਕੁੱਲ 282 ਸਾਬਕਾ ਵਿਧਾਇਕ ਹਨ ਜੋ ਮਹੀਨਾਵਾਰ ਪੈਨਸ਼ਨ ਦਾ ਲਾਭ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਆਰਟੀਆਈ ਵਿੱਚ ਲਿਖਿਆ ਗਿਆ ਹੈ ਕਿ 26 ਅਕਤੂਬਰ 2016 ਦੇ ਨੋਟੀਫ਼ਿਕੇਸ਼ਨ ਮੁਤਾਬਕ ਵਿਧਾਇਕ 15,000 ਰੁਪਏ ਮਹੀਨਾਵਾਰ ਮੂਲ ਪੈਨਸ਼ਨ ਲੈਣ ਦੇ ਹੱਕਦਾਰ ਹਨ ਤੇ ਜਿੰਨੀ ਵਾਰ ਉਹ ਵਿਧਾਇਕ ਚੁਣੇ ਜਾਣਗੇ, ਓਨੀ ਵਾਰ ਉਨ੍ਹਾਂ ਦੀ ਇਹ ਬੇਸਿਕ ਹਰ ਵਾਰ 10,000 ਰੁਪਏ ਵਧਦੀ ਰਹੇਗੀ। ਯਾਦ ਰਹੇ ਕਿ ਇਸ ਤਨਖ਼ਾਹ ਵਿੱਚ ਕਿਸੇ ਵੀ ਕਿਸਮ ਦਾ ਭੱਤਾ ਸ਼ਾਮਲ ਨਹੀਂ। ਸਾਬਕਾ ਵਿਧਾਇਕ ਲੈਂਦੇ ਨੇ ਇੰਨੀ ਪੈਨਸ਼ਨ-
  • ਪਹਿਲੀ ਵਾਰ ਐਮਐਲਏ ਬਣਨ 'ਤੇ ਮਿਲਣਗੇ = 15,000 ਰੁਪਏ
  • ਅੱਗੇ ਹਰ ਵਾਰ ਵਿਧਾਇਕ ਚੁਣੇ ਜਾਣ 'ਤੇ ਮਿਲਦੇ ਹਨ = 10,000 ਰੁਪਏ
  • 50% ਮਿਸ਼ਰਤ ਰੋਜ਼ਾਨਾ ਭੱਤਾ (ਡੀਏ) = 7,500
  • ਉਕਤ ਪੈਨਸ਼ਨ 'ਤੇ 234% ਡੀਏ = 35,100
ਇਸ ਫਾਰਮੂਲੇ ਦੇ ਹਿਸਾਬ ਨਾਲ ਸਾਬਕਾ ਵਿਧਾਇਕ ਹਰ ਮਹੀਨੇ ਘੱਟੋ-ਘੱਟ 57,600 ਰੁਪਏ ਇੰਨੀ ਤਨਖ਼ਾਹ ਲੈਂਦੇ ਹਨ। ਘੱਟੋ-ਘੱਟ ਦੋ ਵਾਰ ਵਿਧਾਇਕ ਰਹਿ ਚੁੱਕੇ ਸਾਬਕਾ ਐਮਐਲਏ ਸਾਬ ਵੀ ਪੰਜਾਬ ਸਰਕਾਰ ਦੇ ਖ਼ਜ਼ਾਨੇ ਵਿੱਚੋਂ 67,600 ਰੁਪਏ ਦੀ ਪੈਨਸ਼ਨ ਪ੍ਰਾਪਤ ਕਰਦੇ ਹਨ। ਦੋ ਤੋਂ ਵੱਧ ਵਾਰ ਵਿਧਾਇਕ ਰਹੇ ਵਿਅਕਤੀ ਨੂੰ ਪੰਜਾਬ ਸਰਕਾਰ ਹਰ ਵਾਰ ਦੇ 10,000 ਰੁਪਏ ਹਰ ਮਹੀਨੇ ਪੈਨਸ਼ਨ ਵਿੱਚ ਜੋੜ ਕੇ ਦੇਵੇਗੀ। ਯਾਨੀ ਕਿ ਚਾਰ ਵਾਰ ਵਿਧਾਇਕ ਰਹਿ ਚੁੱਕੇ ਵਿਅਕਤੀ ਦੀ ਮਹੀਨਾਵਾਰ ਪੈਨਸ਼ਨ ਇੱਕ ਵਾਰ ਐਮਐਲਏ ਸੁਖ ਭੋਗਣ ਵਾਲੇ ਤੋਂ 40,000 ਰੁਪਏ ਵੱਧ ਹੋਵੇਗੀ। ਕੁਝ ਸਮਾਂ ਪਹਿਲਾਂ ਆਈ ਮੀਡੀਆ ਰਿਪੋਰਟ ਮੁਤਾਬਕ ਸਾਬਕਾ ਵਿਧਾਇਕਾ ਰਾਜਿੰਦਰ ਕੌਰ ਭੱਠਲ, ਸਾਬਕਾ ਐਮਐਲਏ ਲਾਲ ਸਿੰਘ ਅਤੇ ਸਾਬਕਾ ਮੰਤਰੀ ਸਵਰਨ ਸਿੰਘ ਫਿਲੌਰ ਸਵਾ ਤਿੰਨ-ਤਿੰਨ ਲੱਖ ਰੁਪਏ ਦੀ ਮਹੀਨਾਵਾਰ ਪੈਨਸ਼ਨ ਪ੍ਰਾਪਤ ਕਰ ਰਹੇ ਹਨ। ਇਸ ਤੋਂ ਇਲਾਵਾ ਸੁਖਦੇਵ ਸਿੰਘ ਢੀਂਡਸਾ, ਬਲਵਿੰਦਰ ਸਿੰਘ ਭੂੰਦੜ ਨੂੰ ਕ੍ਰਮਵਾਰ 2.25 ਲੱਖ ਤੇ 2.75 ਲੱਖ ਰੁਪਏ ਦੀ ਪੈਨਸ਼ਨ ਲੈ ਰਹੇ ਹਨ, ਜਦਕਿ ਬਤੌਰ ਰਾਜ ਸਭਾ ਮੈਂਬਰ ਉਨ੍ਹਾਂ ਦੀ ਤਨਖ਼ਾਹ ਵੱਖਰੀ ਆਉਂਦੀ ਹੈ। ਇੰਨਾ ਹੀ ਨਹੀਂ ਪੰਜਾਬ ਵਿੱਚ ਤਕਰੀਬਨ ਨੌਂ ਵਿਧਾਇਕ ਅਜਿਹੇ ਹਨ ਸਾਬਕਾ ਲੋਕ ਸਭਾ, ਸਾਬਕਾ ਰਾਜ ਸਭਾ ਅਤੇ ਸਾਬਕਾ ਵਿਧਾਨ ਸਭਾ ਮੈਂਬਰ ਹੋਣ 'ਤੇ ਇਕੱਠੀ ਪੈਨਸ਼ਨ ਲੈਂਦੇ ਹਨ। ਇੰਨੀ ਪੈਨਸ਼ਨ ਕਿਸੇ ਤਾਜ਼ਾ ਬਣੇ ਥਾਣੇਦਾਰ, ਪਟਵਾਰੀ ਜਾਂ ਅਧਿਆਪਕ ਦੀ ਤਨਖ਼ਾਹ ਨਾਲੋਂ ਕਿਤੇ ਜ਼ਿਆਦਾ ਹੈ ਤੇ ਨਾ ਹੀ ਸਾਬਕਾ ਵਿਧਾਇਕਾਂ ਨੂੰ ਸਰਕਾਰੀ ਕਰਮਚਾਰੀਆਂ ਵਾਂਗ ਪਰਖ ਕਾਲ ਦੌਰਾਨ ਘੱਟ ਮਿਹਨਤਾਨੇ ਪ੍ਰਾਪਤ ਕਰਨ ਦੀ ਲੋੜ ਪੈਂਦੀ ਹੈ।

ਟਾਪ ਹੈਡਲਾਈਨ

Punjab Police Reshuffle: ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
Himachal ‘ਚ ਥਾਰ ਗੱਡੀ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ , ਮਣੀਮਹੇਸ਼ ਯਾਤਰਾ 'ਤੇ ਜਾ ਰਹੇ ਸਨ 4 ਦੋਸਤ
Himachal ‘ਚ ਥਾਰ ਗੱਡੀ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ , ਮਣੀਮਹੇਸ਼ ਯਾਤਰਾ 'ਤੇ ਜਾ ਰਹੇ ਸਨ 4 ਦੋਸਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget