ਪੜਚੋਲ ਕਰੋ

ਪੰਜਾਬ ਦੇ MLAs ਦਾ 93,000 'ਚ ਨਹੀਂ ਹੁੰਦਾ ਗੁਜ਼ਾਰਾ, ਭਾਲਦੇ ਹਰ ਮਹੀਨੇ 2,01,500 'ਮਿਹਨਤਾਨਾ'

ਰਵੀ ਇੰਦਰ ਸਿੰਘ ਚੰਡੀਗੜ੍ਹ: ਪੰਜਾਬ ਦਾ ਖ਼ਜ਼ਾਨਾ ਖਾਲੀ ਹੈ, ਇਹ ਸਤਰਾਂ ਤੁਸੀਂ ਹਰ ਮੰਤਰੀ ਦੇ ਮੂੰਹੋਂ ਸੁਣੀਆਂ ਹੋਣਗੀਆਂ। ਹਾਲੇ ਤਕ ਸਰਕਾਰ ਦੇ ਕਿਸੇ ਵੀ ਮੰਤਰੀ ਨੇ ਇਹ ਨਹੀਂ ਕਿਹਾ ਕਿ ਖ਼ਜ਼ਾਨਾ ਭਰ ਗਿਆ ਹੈ ਜਾਂ ਪੰਜਾਬ ਕੋਲ ਲੋੜਾਂ ਪੂਰੀਆਂ ਕਰਨ ਲਈ ਪੈਸਾ ਆ ਗਿਆ ਹੈ। ਪੈਸਿਆਂ ਦੀ ਕਿੱਲਤ ਕਾਰਨ ਹੀ ਸਰਕਾਰ ਨੇ 8,886 ਅਧਿਆਪਕਾਂ ਦੀਆਂ ਤਨਖ਼ਾਹਾਂ ਤਕਰੀਬਨ ਤੀਜਾ ਹਿੱਸਾ ਘਟਾ ਦਿੱਤੀ ਅਤੇ ਪਿਛਲੇ ਸਾਲ ਨਵੰਬਰ ਵਿੱਚ ਹੀ ਆਪਣਾ ਪਰਖ ਕਾਲ ਪੂਰਾ ਕਰ ਚੁੱਕੇ ਤਕਰੀਬਨ 5,000 ਅਧਿਆਪਕਾਂ ਉੱਪਰ 'ਅਹਿਸਾਨ' ਕਰਦਿਆਂ ਜਨਵਰੀ 2019 ਤੋਂ ਪੂਰੀ ਤਨਖ਼ਾਨ ਦੇਣ ਲਈ ਬੜੀ ਮੁਸ਼ਕਿਲ ਨਾਲ ਰਾਜ਼ੀ ਹੋਈ ਹੈ। ਇਸੇ ਦਰਮਿਆਨ ਇਹ ਖ਼ਬਰ ਹੈ ਕਿ ਵਿਧਾਇਕ ਇੱਕ ਵਾਰ ਫਿਰ ਆਪਣੀਆਂ ਤਨਖ਼ਾਹਾਂ ਵਧਾਉਣ ਜਾ ਰਹੇ ਹਨ, ਉਹ ਵੀ ਦੁੱਗਣੇ ਤੋਂ ਵੀ ਵੱਧ। ਪੰਜਾਬ ਦੇ MLAs ਦਾ 93,000 'ਚ ਨਹੀਂ ਹੁੰਦਾ ਗੁਜ਼ਾਰਾ, ਭਾਲਦੇ ਹਰ ਮਹੀਨੇ 2,01,500 'ਮਿਹਨਤਾਨਾ ਵਿਧਾਨ ਸਭਾ ਦੀ ਸਬ ਕਮੇਟੀ ਵੱਲੋਂ ਤਿਆਰ ਤਜਵੀਜ਼ ਮੁਤਾਬਕ ਪਹਿਲਾਂ ਵਿਧਾਇਕਾਂ ਦੀ ਮਹੀਨਾਵਾਰ ਤਨਖ਼ਾਹ 93,500 ਰੁਪਏ ਬਣਦੀ ਸੀ ਅਤੇ ਹੁਣ ਉਹ ਚਾਹੁੰਦੇ ਹਨ ਕਿ ਹਰ ਮਹੀਨੇ 2,01,500 ਰੁਪਏ ਦਾ ਮਿਹਨਤਾਨਾ ਪਾਉਣ। ਇਸ ਵਾਧੇ ਵਿੱਚ ਹਾਲੇ ਐਮਐਲਏਜ਼ ਦਾ 'ਦਿਹਾੜੀ ਭੱਤਾ', 18 ਰੁਪਏ ਫ਼ੀ ਕਿਲੋਮੀਟਰ ਦੇ ਹਿਸਾਬ ਨਾਲ ਵਾਹਨ ਭੱਤਾ ਅਤੇ ਸਾਲਾਨਾ 3,00,000 ਮੁਫ਼ਤ ਆਵਾਜਾਈ ਭੱਤੇ ਜੋੜਨੇ ਬਾਕੀ ਹਨ। ਕਮੇਟੀ ਦੀਆਂ ਸਿਫ਼ਾਰਿਸ਼ਾਂ ਮੁਤਾਬਕ ਹਰ ਵਿਧਾਇਕ ਨੂੰ ਤਿੰਨ ਲੱਖ ਰੁਪਏ ਦੀ ਸਾਲਾਨਾ ਗ੍ਰਾਂਟ ਹਾਸਲ ਕਰਨ ਦਾ ਵੀ ਹੱਕ ਹੈ। ਇਸ ਤੋਂ ਇਲਾਵਾ ਵਿਧਾਇਕਾਂ ਦੀ ਸੁਰੱਖਿਆ ਵਾਹਨਾਂ ਲਈ ਵੀ ਪੈਟਰੋਲ-ਡੀਜ਼ਲ ਦਾ ਕੋਟਾ ਵਧਾਉਣ ਦੀ ਸਿਫ਼ਾਰਿਸ਼ ਹੈ ਅਤੇ ਵਿਧਾਇਕਾਂ ਨੂੰ ਆਪਣੇ ਹਲਕੇ ਵਿੱਚ ਦਫ਼ਤਰ ਵੀ ਸਰਕਾਰੀ ਖ਼ਰਚੇ 'ਤੇ ਮਿਲਣ ਦੀ ਸੁਵਿਧਾ ਦੀ ਤਜਵੀਜ਼ ਹੈ। ਇਹ ਸਿਫ਼ਾਰਿਸ਼ਾਂ ਤਿਆਰ ਕਰਨ ਵਾਲੀ ਕੈਬਨਿਟ ਦੀ ਸਬ ਕਮੇਟੀ ਦਾ ਤਰਕ ਹੈ ਕਿ ਵਿਧਾਇਕਾਂ ਦੇ ਖਰਚੇ ਕਾਫੀ ਵਧ ਗਏ ਹਨ, ਜਿਸ ਕਾਰਨ ਤਨਖ਼ਾਹਾਂ ਵਿੱਚ 'ਇੰਨਾ ਕੁ' ਵਾਧਾ ਤਾਂ ਜਾਇਜ਼ ਹੈ। ਜੇਕਰ ਇਹ ਵਾਧਾ ਲਾਗੂ ਹੁੰਦਾ ਹੈ ਤਾਂ ਹਰ ਸਾਲ ਸਰਕਾਰ ਦੇ ਖ਼ਜ਼ਾਨੇ ਤਕਰੀਬਨ 28.29 ਕਰੋੜ ਰੁਪਏ ਤੋਂ ਵੱਧ ਦਾ ਬੋਝ ਪਵੇਗਾ। ਸਬੰਧਤ ਖ਼ਬਰ: ਵਿਧਾਇਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਇਜਲਾਸ ਦੇ ਭੱਤੇ ਲੈਣੋਂ ਇਨਕਾਰ ਇਸ ਵਾਧੇ ਦਾ ਵਿਰੋਧ ਵਿਰੋਧੀ ਧਿਰਾਂ ਵੱਲੋਂ ਕੀਤਾ ਗਿਆ ਹੈ, ਪਰ ਹਾਕਮ ਧਿਰ ਦੇ ਐਮਐਲਏ ਇਸ ਦੇ ਹੱਕ ਵਿੱਚ ਹਨ। ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਦਾ ਕਹਿਣਾ ਹੈ ਕਿ ਸਰਕਾਰ ਨੂੰ ਵਿਧਾਇਕਾਂ ਦੀ ਥਾਂ ਅਧਿਆਪਕਾਂ ਦੀ ਤਨਖ਼ਾਹ ਵਧਾਉਣੀ ਚਾਹੀਦੀ ਹੈ। ਪਰ ਕੌਣ ਸਾਹਿਬ ਨੂੰ ਆਖੇ..!

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget