Punjab News: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਤੇਜ਼ ਤੂਫਾਨ ਅਤੇ ਮੀਂਹ ਤੋਂ ਬਾਅਦ ਇਨ੍ਹਾਂ ਇਲਾਕਿਆਂ 'ਚ ਇੰਨੇ ਘੰਟੇ ਬੱਤੀ ਰਹੇਗੀ ਗੁੱਲ...
Moga News: ਮੋਗਾ ਦੇ ਅਧੀਨ ਆਉਂਦੇ ਕੁਝ ਇਲਾਕਿਆਂ ਵਿੱਚ ਬਿਜਲੀ ਕੱਟ ਲੱਗਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ 132 ਕੇਵੀ ਧੱਲੇਕੇ ਪਾਵਰ ਹਾਊਸ ਵਿਖੇ ਜ਼ਰੂਰੀ ਮੁਰੰਮਤ ਕਾਰਨ 4 ਜੂਨ ਯਾਨੀ ਅੱਜ ਬੁੱਧਵਾਰ

Moga News: ਮੋਗਾ ਦੇ ਅਧੀਨ ਆਉਂਦੇ ਕੁਝ ਇਲਾਕਿਆਂ ਵਿੱਚ ਬਿਜਲੀ ਕੱਟ ਲੱਗਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ 132 ਕੇਵੀ ਧੱਲੇਕੇ ਪਾਵਰ ਹਾਊਸ ਵਿਖੇ ਜ਼ਰੂਰੀ ਮੁਰੰਮਤ ਕਾਰਨ 4 ਜੂਨ ਯਾਨੀ ਅੱਜ ਬੁੱਧਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ, ਇਸ ਪਾਵਰ ਹਾਊਸ ਤੋਂ ਚੱਲਣ ਵਾਲਾ 11 ਕੇਵੀ ਫੈਕਟਰੀ ਏਰੀਆ ਫੀਡਰ, 11 ਕੇਵੀ ਫੈਕਟਰੀ ਰੱਤੀਆਂ ਬ੍ਰਾਂਚ ਫੀਡਰ, 11 ਕੇਵੀ ਲੰਡੇਕੇ ਅਰਬਨ ਫੀਡਰ, 11 ਕੇਵੀ ਇੰਡਸਟਰੀਅਲ ਅਰਬਨ ਫੀਡਰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹਿਣਗੇ।
ਇਹ ਜਾਣਕਾਰੀ ਏਈ ਜਤਿਨ ਸਿੰਘ ਉੱਤਰੀ ਮੋਗਾ ਅਤੇ ਜੇਈ ਰਜਿੰਦਰ ਸਿੰਘ ਵਿਰਦੀ ਉੱਤਰੀ ਮੋਗਾ ਨੇ ਦਿੱਤੀ ਅਤੇ ਦੱਸਿਆ ਕਿ ਇਸ ਦੇ ਨਾਲ ਹੀ ਜੀਰਾ ਰੋਡ, ਰੱਤੀਆਂ ਰੋਡ, ਲੰਡੇਕੇ ਪਿੰਡ, ਬਾਰੜ ਸਟਰੀਟ, ਸਿੱਧੂ ਸਟਰੀਟ, ਦੁੱਨੇਕੇ ਆਦਿ 'ਤੇ ਚੱਲਣ ਵਾਲੀਆਂ ਫੈਕਟਰੀਆਂ ਅਤੇ ਇਸ ਪਾਵਰ ਹਾਊਸ ਤੋਂ ਚੱਲਣ ਵਾਲੀਆਂ ਖੇਤੀਬਾੜੀ ਮੋਟਰਾਂ ਨੂੰ ਬਿਜਲੀ ਸਪਲਾਈ ਬੰਦ ਰਹੇਗੀ।
ਦੱਸ ਦੇਈਏ ਕਿ ਇਸ ਤੋਂ ਇਲਾਵਾ ਕਈ ਜ਼ਿਲ੍ਹੇ ਅਜਿਹੇ ਹਨ, ਜੋ ਬਿਜਲੀ ਦੇ ਲੰਬੇ ਕੱਟਾਂ ਕਾਰਨ ਪਰੇਸ਼ਾਨ ਹਨ। ਫਗਵਾੜਾ ਗੇਟ ਦੇ ਥੋਕ ਅਤੇ ਪ੍ਰਚੂਨ ਬਿਜਲੀ ਕਾਰੋਬਾਰੀ ਬਿਜਲੀ ਬੋਰਡ ਦੀ ਲਾਪਰਵਾਹੀ ਅਤੇ ਅਯੋਗਤਾ ਤੋਂ ਬਹੁਤ ਦੁਖੀ ਹਨ। ਫਗਵਾੜਾ ਗੇਟ ਇਲੈਕਟ੍ਰੀਕਲ ਡੀਲਰ ਐਸੋਸੀਏਸ਼ਨ ਦੇ ਪ੍ਰਧਾਨ ਅਮਿਤ ਸਹਿਗਲ ਦੀ ਅਗਵਾਈ ਹੇਠ ਦਰਜਨਾਂ ਦੁਕਾਨਦਾਰਾਂ ਨੇ ਬਿਜਲੀ ਵਿਭਾਗ ਦੀ ਲਾਪਰਵਾਹੀ ਅਤੇ ਮਾੜੇ ਸਿਸਟਮ ਵਿਰੁੱਧ ਰੋਸ ਪ੍ਰਗਟ ਕੀਤਾ ਗਿਆ। ਉਨ੍ਹਾਂ ਨੇ ਆਪਣੀ ਮੰਗ ਰੱਖਦੇ ਹੋਏ ਕਿਹਾ ਕਿ ਮਾਰਕੀਟ ਦੀਆਂ ਪੁਰਾਣੀਆਂ ਬਿਜਲੀ ਦੀਆਂ ਤਾਰਾਂ ਨੂੰ ਤੁਰੰਤ ਬਦਲਿਆ ਜਾਵੇ, ਇਲਾਕੇ ਵਿੱਚ ਲੋਡ ਦੇ ਅਨੁਸਾਰ ਨਵਾਂ ਟ੍ਰਾਂਸਫਾਰਮਰ ਲਗਾਇਆ ਜਾਵੇ, ਬਿਜਲੀ ਦੇ ਨੁਕਸ ਜਲਦੀ ਤੋਂ ਜਲਦੀ ਠੀਕ ਕੀਤੇ ਜਾਣ, ਵਿਭਾਗ ਵੱਲੋਂ ਸਮੇਂ ਸਿਰ ਸੇਵਾਵਾਂ ਯਕੀਨੀ ਬਣਾਈਆਂ ਜਾਣ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















