(Source: ECI/ABP News)
ਪੰਜਾਬ ਦੇ ਰੇਲਵੇ ਸਟੇਸ਼ਨਾਂ ਸਣੇ ਕਈ ਧਾਰਮਿਕ ਸਥਾਨਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਅਲਰਟ ਜਾਰੀ, ਬੰਬ ਸਕੁਐਡ ਤਾਇਨਾਤ
Bomb Threat: ਕੁਝ ਦਿਨ ਪਹਿਲਾਂ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲਾ ਪੱਤਰ ਮਿਲਣ ਤੋਂ ਬਾਅਦ ਹੁਣ ਮੋਹਾਲੀ ਸਮੇਤ ਪੰਜਾਬ ਭਰ ਦੇ ਰੇਲਵੇ ਸਟੇਸ਼ਨਾਂ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ।
![ਪੰਜਾਬ ਦੇ ਰੇਲਵੇ ਸਟੇਸ਼ਨਾਂ ਸਣੇ ਕਈ ਧਾਰਮਿਕ ਸਥਾਨਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਅਲਰਟ ਜਾਰੀ, ਬੰਬ ਸਕੁਐਡ ਤਾਇਨਾਤ punjab mohali railway station bomb threat ਪੰਜਾਬ ਦੇ ਰੇਲਵੇ ਸਟੇਸ਼ਨਾਂ ਸਣੇ ਕਈ ਧਾਰਮਿਕ ਸਥਾਨਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਅਲਰਟ ਜਾਰੀ, ਬੰਬ ਸਕੁਐਡ ਤਾਇਨਾਤ](https://feeds.abplive.com/onecms/images/uploaded-images/2024/06/17/4e3785b99b77fbf07f93562c7053098a1718603606923785_original.jpg?impolicy=abp_cdn&imwidth=1200&height=675)
Bomb Threat: ਕੁਝ ਦਿਨ ਪਹਿਲਾਂ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲਾ ਪੱਤਰ ਮਿਲਣ ਤੋਂ ਬਾਅਦ ਹੁਣ ਮੋਹਾਲੀ ਸਮੇਤ ਪੰਜਾਬ ਭਰ ਦੇ ਰੇਲਵੇ ਸਟੇਸ਼ਨਾਂ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਨੇ ਸੁਰੱਖਿਆ ਸਖ਼ਤ ਕਰ ਦਿੱਤੀ ਹੈ ਅਤੇ ਚੰਡੀਗੜ੍ਹ ਸਟੇਸ਼ਨ ਅਤੇ ਹੋਰ ਸਟੇਸ਼ਨਾਂ ਲਈ ਹਾਈ ਅਲਰਟ ਜਾਰੀ ਕਰ ਦਿੱਤਾ ਹੈ।
ਮੋਹਾਲੀ ਰੇਲਵੇ ਸਟੇਸ਼ਨ 'ਤੇ ਚੈਕਿੰਗ ਮੁਹਿੰਮ ਚਲਾਈ ਗਈ, ਜਿਸ 'ਚ ਬੰਬ ਸਕੁਐਡ ਅਤੇ ਡਾਗ ਸਕੁਐਡ ਦੀਆਂ ਟੀਮਾਂ ਨੇ ਮੌਕੇ 'ਤੇ ਚੈਕਿੰਗ ਕੀਤੀ। ਇਸ ਦੇ ਨਾਲ ਹੀ ਰੇਲਵੇ ਟਰੈਕ ਤੋਂ ਆਉਣ ਵਾਲੀ ਹਰ ਰੇਲਗੱਡੀ ਵਿੱਚ ਯਾਤਰੀਆਂ ਅਤੇ ਉਨ੍ਹਾਂ ਦੇ ਸਮਾਨ ਦੀ ਗੰਭੀਰਤਾ ਨਾਲ ਜਾਂਚ ਕੀਤੀ ਗਈ। ਤੁਹਾਨੂੰ ਦੱਸ ਦੇਈਏ ਕਿ ਅੱਤਵਾਦੀ ਹਮਲੇ ਦੀ ਧਮਕੀ ਵਾਲੇ ਪੱਤਰ 'ਚ ਜੰਮੂ-ਕਸ਼ਮੀਰ, ਪੰਜਾਬ ਅਤੇ ਹਿਮਾਚਲ 'ਚ ਵੱਡੀ ਅੱਤਵਾਦੀ ਘਟਨਾ ਨੂੰ ਅੰਜਾਮ ਦੇਣ ਦੀ ਗੱਲ ਕਹੀ ਗਈ ਹੈ।
ਪੁਲਿਸ ਅਤੇ ਏਜੰਸੀਆਂ ਨੇ ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਨਾਲ-ਨਾਲ ਅੰਬਾਲਾ ਅਤੇ ਪੰਜਾਬ ਦੇ ਰੇਲਵੇ ਸਟੇਸ਼ਨਾਂ 'ਤੇ ਹਾਈ ਅਲਰਟ ਜਾਰੀ ਕਰ ਦਿੱਤਾ ਹੈ। ਇਹ ਪੱਤਰ ਮਿਲਣ ਤੋਂ ਬਾਅਦ ਚੰਡੀਗੜ੍ਹ ਪੁਲੀਸ ਅਤੇ ਰੇਲਵੇ ਪੁਲੀਸ ਨੇ ਮਿਲ ਕੇ ਸਰਚ ਅਭਿਆਨ ਸ਼ੁਰੂ ਕੀਤਾ, ਜਿਸ ਵਿੱਚ ਡੌਗ ਸਕੁਐਡ ਦੀ ਮਦਦ ਨਾਲ ਰੇਲਵੇ ਸਟੇਸ਼ਨ ਦੇ ਨਾਲ-ਨਾਲ ਆਸਪਾਸ ਦੇ ਇਲਾਕਿਆਂ ਦੀ ਤਲਾਸ਼ੀ ਲਈ ਗਈ।
ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਕਮਾਂਡਰ ਕੁਲਾ ਨੂਰ ਅਹਿਮਦ ਨੇ ਚਿੱਠੀ 'ਚ ਲਿਖਿਆ ਹੈ ਕਿ ਹੇ ਭਗਵਾਨ ਮੈਨੂੰ ਮਾਫ ਕਰ ਅਤੇ ਜੰਮੂ-ਕਸ਼ਮੀਰ 'ਚ ਸਾਡੇ ਜੇਹਾਦੀਆਂ ਦੀ ਮੌਤ ਦਾ ਬਦਲਾ ਜ਼ਰੂਰ ਲਵਾਂਗਾ। ਅਸੀਂ 21 ਜੂਨ ਨੂੰ ਜੰਮੂ ਦੇ ਕਠੂਆ, ਪਠਾਨਕੋਟ, ਬਿਆਸ ਅਤੇ ਬਠਿੰਡਾ ਰੇਲਵੇ ਸਟੇਸ਼ਨਾਂ 'ਤੇ ਬੰਬ ਸੁੱਟਾਂਗੇ। 23 ਜੂਨ ਨੂੰ ਕਟੜਾ ਵੈਸ਼ਨੋ ਦੇਵੀ, ਸ਼ਿਵ ਮੰਦਰ, ਅਮਰਨਾਥ ਮੰਦਰ, ਸ੍ਰੀਨਗਰ ਦੇ ਲਾਲ ਚੌਕ, ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਅਤੇ ਹਿਮਾਚਲ ਦੇ ਕਈ ਮੰਦਰਾਂ ਨੂੰ ਬੰਬ ਨਾਲ ਉਡਾਇਆ ਜਾਵੇਗਾ। ਖੁਦਾ ਹਾਫਿਜ਼।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ 'ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)