Stubble Burning: ਸਖ਼ਤੀ ਦੇ ਬਾਵਜੂਦ ਕਿਸਾਨ ਸਾੜ ਰਹੇ ਪਰਾਲੀ, ਹੁਣ ਤੱਕ 67 ਹਜ਼ਾਰ ਤੋਂ ਵੱਧ ਕੇਸ ਦਰਜ
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਮੀ ਨਹੀਂ ਆ ਰਹੀ ਹੈ। ਪਾਬੰਦੀ ਅਤੇ ਜੁਰਮਾਨੇ ਤੋਂ ਬਾਅਦ ਵੀ ਹੁਣ ਤੱਕ ਸੂਬੇ ਭਰ ਵਿੱਚ ਪਰਾਲੀ ਸਾੜਨ ਦੀਆਂ 67 ਹਜ਼ਾਰ ਤੋਂ ਵੱਧ ਘਟਨਾਵਾਂ ਦਰਜ ਹੋ ਚੁੱਕੀਆਂ ਹਨ।
ਚੰਡੀਗੜ੍ਹ: ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਪ੍ਰਬੰਧਨ ਕਰਨ ਅਤੇ ਖੇਤਾਂ ਵਿੱਚ ਪਰਾਲੀ ਸਾੜਨ ਦੇ ਜੁਰਮਾਨੇ ਦੇ ਬਾਵਜੂਦ ਸੂਬੇ ਵਿੱਚ ਖੇਤਾਂ ਨੂੰ ਅੱਗ ਲਾਉਣ ਦੀਆਂ 67 ਹਜ਼ਾਰ ਤੋਂ ਵੱਧ ਘਟਨਾਵਾਂ ਦਰਜ ਕੀਤੀਆਂ ਗਈਆਂ ਹਨ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਕਿਹਾ ਕਿ ਕਿਸਾਨਾਂ ਨੇ ਸੂਬੇ ਭਰ ਵਿੱਚ ਝੋਨੇ ਦੀ ਪਰਾਲੀ ਸਾੜਨ 'ਤੇ ਪਾਬੰਦੀ ਦੀ ਉਲੰਘਣਾ ਜਾਰੀ ਰੱਖੀ, ਅਤੇ ਐਤਵਾਰ ਨੂੰ ਪਰਾਲੀ ਸਾੜਨ ਦੀਆਂ ਤਕਰੀਬਨ 2,500 ਅਤੇ ਸੋਮਵਾਰ ਨੂੰ 1,700 ਘਟਨਾਵਾਂ ਵਾਪਰੀਆਂ, ਜੋ ਸੰਗਰੂਰ ਜ਼ਿਲ੍ਹੇ ਵਿੱਚ ਸਭ ਤੋਂ ਵੱਧ ਹਨ।
ਲਗਾਇਆ ਗਿਆ 2.46 ਕਰੋੜ ਦਾ ਜੁਰਮਾਨਾ
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਇਸ ਪ੍ਰਥਾ ਨੂੰ ਰੋਕਣ ਲਈ, ਸੂਬਾ ਸਰਕਾਰ ਨੇ ਹੁਣ ਤੱਕ ਦੋਸ਼ੀ ਕਿਸਾਨਾਂ ਵਿਰੁੱਧ 2.46 ਕਰੋੜ ਰੁਪਏ ਦਾ ਵਾਤਾਵਰਨ ਜੁਰਮਾਨਾ ਲਗਾਇਆ ਹੈ। ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਤੱਕ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 67,165 ਘਟਨਾਵਾਂ ਹੋਈਆਂ ਹਨ। ਐਤਵਾਰ ਤੱਕ ਸੂਬੇ ਵਿੱਚ ਪਰਾਲੀ ਸਾੜਨ ਦੇ 65404 ਮਾਮਲੇ ਦਰਜ ਕੀਤੇ ਗਏ ਸਨ, ਜਦਕਿ ਪਿਛਲੇ ਸਾਲ 14 ਨਵੰਬਰ ਤੱਕ 73,893 ਮਾਮਲੇ ਦਰਜ ਕੀਤੇ ਗਏ ਸੀ।
ਬੰਦ ਨਹੀਂ ਹੋ ਰਿਹਾ ਪਰਾਲੀ ਸਾੜਨਾ
ਹਾਲਾਂਕਿ, ਇਸ ਸਾਲ ਹੁਣ ਤੱਕ ਅਜਿਹੇ ਮਾਮਲਿਆਂ ਦੀ ਗਿਣਤੀ ਪਿਛਲੇ ਸਾਲ ਦੇ ਮੁਕਾਬਲੇ ਘੱਟ ਹੈ, ਪਰ ਇਹ 2019 ਦੇ ਅੰਕੜਿਆਂ ਨੂੰ ਪਾਰ ਕਰ ਗਿਆ ਹੈ। ਅੰਕੜਿਆਂ ਮੁਤਾਬਕ, ਪੰਜਾਬ ਵਿੱਚ 2019 ਵਿੱਚ 52,991 ਦੇ ਮੁਕਾਬਲੇ 2020 ਵਿੱਚ ਪਰਾਲੀ ਸਾੜਨ ਦੀਆਂ 76,590 ਘਟਨਾਵਾਂ ਵਾਪਰੀਆਂ। ਸੂਬਾ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਨੋਡਲ ਅਫਸਰਾਂ ਦੀ ਤਾਇਨਾਤੀ ਅਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਹੋਰ ਮਸ਼ੀਨਾਂ ਮੁਹੱਈਆ ਕਰਵਾਉਣ ਦੇ ਬਾਵਜੂਦ ਪਰਾਲੀ ਸਾੜਨ ਦੀਆਂ ਘਟਨਾਵਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ।
ਪੰਜਾਬ ਵਿੱਚ ਪੈਦਾ ਹੁੰਦੀ ਹੈ 20 ਮਿਲੀਅਨ ਟਨ ਪਰਾਲੀ
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀਕਲਾਂ ਨੇ ਕਿਹਾ, ‘‘ਅਸੀਂ ਚਾਹੁੰਦੇ ਹਾਂ ਕਿ ਸਰਕਾਰ ਸਾਨੂੰ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਵੇ।’’ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਅਕਸਰ ਇਹ ਦੋਸ਼ ਲਾਏ ਜਾਂਦੇ ਹਨ। ਇਸ 'ਤੇ ਹਵਾ ਪ੍ਰਦੂਸ਼ਣ ਪੈਦਾ ਕਰਨ ਦਾ ਦੋਸ਼ ਹੈ ਅਤੇ ਇਕੱਲੇ ਪੰਜਾਬ 'ਚ 20 ਮਿਲੀਅਨ ਟਨ ਝੋਨੇ ਦੀ ਪਰਾਲੀ ਸਾਲਾਨਾ ਪੈਦਾ ਹੁੰਦੀ ਹੈ।
ਇਹ ਵੀ ਪੜ੍ਹੋ: ਸਮਾਰਟਫੋਨ ਤੇ ਟੈਬਲਟ ਦੀਆਂ ਬੈਟਰੀਆਂ ਤੋਂ ਨਿਕਲਦੀਆਂ 100 ਖਤਰਨਾਕ ਗੈਸਾਂ, ਸਿਹਤ 'ਤੇ ਪੈਂਦਾ ਮਾੜਾ ਅਸਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: