ਪੜਚੋਲ ਕਰੋ

 FIR ਦੀਆਂ ਖ਼ਬਰਾਂ 'ਤੇ ਸੰਦੀਪ ਪਾਠਕ ਦਾ ਵੱਡਾ ਬਿਆਨ; ਕਿਹਾ- ਮੈਨੂੰ ਅਜੇ ਤੱਕ ਕਾਪੀ ਨਹੀਂ ਮਿਲੀ, ਮੈਂ ਆਪਣੇ ਅਸੂਲਾਂ 'ਤੇ ਕਾਇਮ ਹਾਂ

Punjab MP Sandeep Pathak FIR : 'ਆਪ' ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਪੰਜਾਬ ਤੋਂ ਰਾਜ ਸਭਾ ਮੈਂਬਰ ਸੰਦੀਪ ਪਾਠਕ ਦੇ ਖਿਲਾਫ਼ ਪੰਜਾਬ ਵਿੱਚ ਦੋ ਐਫਆਈਆਰ ਦਰਜ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ

Punjab MP Sandeep Pathak FIR : 'ਆਪ' ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਪੰਜਾਬ ਤੋਂ ਰਾਜ ਸਭਾ ਮੈਂਬਰ ਸੰਦੀਪ ਪਾਠਕ ਦੇ ਖਿਲਾਫ਼ ਪੰਜਾਬ ਵਿੱਚ ਦੋ ਐਫਆਈਆਰ ਦਰਜ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਕਿਹਾ ਜਾ ਰਿਹਾ ਹੈ ਕਿ ਸੰਦੀਪ ਪਾਠਕ 'ਤੇ ਗੈਰ-ਜ਼ਮਾਨਤੀ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਪੰਜਾਬ 'ਚ ਆਪਣੇ ਖ਼ਿਲਾਫ਼ ਦਰਜ ਹੋਈਆਂ FIR ਦੀਆਂ ਖ਼ਬਰਾਂ ਦਰਮਿਆਨ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਆਪਣਾ ਪੱਖ ਰੱਖਿਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਅਤੇ ਟੀਵੀ ਚੈਨਲਾਂ 'ਤੇ ਚੱਲ ਰਹੀਆਂ ਖ਼ਬਰਾਂ ਨੂੰ ਲੈ ਕੇ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਸੰਦੀਪ ਪਾਠਕ ਨੇ ਕਿਹਾ ਕਿ ਕੱਲ੍ਹ ਤੋਂ ਟੈਲੀਵਿਜ਼ਨ ਚੈਨਲ ਰਿਪੋਰਟ ਕਰ ਰਹੇ ਹਨ ਕਿ ਪੰਜਾਬ ਵਿੱਚ ਉਨ੍ਹਾਂ ਦੇ ਖ਼ਿਲਾਫ਼ ਦੋ FIR ਦਰਜ ਕੀਤੀਆਂ ਗਈਆਂ ਹਨ ਪਰ ਉਨ੍ਹਾਂ ਨੂੰ ਅਜੇ ਤੱਕ ਇਸ ਬਾਰੇ ਕੋਈ ਰਸਮੀ ਜਾਂ ਗੈਰ-ਰਸਮੀ ਜਾਣਕਾਰੀ ਨਹੀਂ ਮਿਲੀ।

ਉਨ੍ਹਾਂ ਕਿਹਾ ਕਿ ਉਹ ਕੱਲ੍ਹ ਤੋਂ ਐਫ.ਆਈ.ਆਰ. ਦੀ ਕਾਪੀ ਮਿਲਣ ਦਾ ਇੰਤਜ਼ਾਰ ਕਰ ਰਹੇ ਹਨ ਤਾਂ ਜੋ ਉਹ ਇਸ ਦਾ ਜਵਾਬ ਦੇ ਸਕਣ। ਉਨ੍ਹਾਂ ਖ਼ਦਸ਼ਾ ਜਤਾਇਆ ਕਿ ਜੇਕਰ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਕੇ FIR ਦਰਜ ਕੀਤੀ ਗਈ ਹੈ ਤਾਂ ਉਹ ਇਸ ਨੂੰ ਦੇਖਣ ਤੋਂ ਬਾਅਦ ਹੀ ਪੂਰੀ ਤਰ੍ਹਾਂ ਜਵਾਬ ਦੇ ਸਕਣਗੇ।

ਪਾਠਕ ਨੇ ਕਿਹਾ, ਜੋ ਲੋਕ ਮੈਨੂੰ ਜਾਣਦੇ ਹਨ ਅਤੇ ਮੇਰੇ ਨਾਲ ਕੰਮ ਕੀਤਾ ਹੈ, ਭਾਵੇਂ ਉਹ ਵਲੰਟੀਅਰ ਹੋਣ ਜਾਂ ਨੇਤਾ , ਉਹ ਜਾਣਦੇ ਹਨ ਕਿ ਮੈਂ ਸਿਧਾਂਤਾਂ ਅਤੇ ਨੈਤਿਕਤਾ ਦੇ ਆਧਾਰ 'ਤੇ ਰਾਜਨੀਤੀ ਕਰਦਾ ਹਾਂ। ਜਦੋਂ ਤੱਕ ਮੈਂ 'ਆਪ' ਵਿੱਚ ਸੀ, ਉਦੋਂ ਵੀ ਮੈਂ ਸਿਧਾਂਤਾਂ ਨਾਲ ਕੰਮ ਕੀਤਾ। ਅੱਜ ਮੈਂ ਭਾਜਪਾ ਵਿੱਚ ਹਾਂ ਅਤੇ ਅੱਗੇ ਵੀ ਇਸ ਤਰੀਕੇ ਨਾਲ ਕੰਮ ਕਰਾਂਗਾ। 

ਸੰਸਦ ਮੈਂਬਰ ਨੇ ਕਿਹਾ, "ਰਾਜਨੀਤੀ ਵਿੱਚ ਸਫਲਤਾ ਜਾਂ ਅਸਫਲਤਾ ਮੇਰੇ ਲਈ ਕੋਈ ਮਾਇਨੇ ਨਹੀਂ ਰੱਖਦੀ। ਮੇਰੇ ਲਈ ਮਹੱਤਵਪੂਰਨ ਗੱਲ ਇਹ ਹੈ ਕਿ ਮੈਂ ਕਦੇ ਵੀ ਆਪਣਾ 'ਸਿਆਸੀ ਧਰਮ' ਨਾ ਤੋੜਾ। ਮੈਂ 'ਆਪ' ਨੂੰ ਕਿਸੇ ਨਿੱਜੀ ਕਾਰਨਾਂ ਕਰਕੇ ਨਹੀਂ ਛੱਡਿਆ, ਸਗੋਂ ਵਿਚਾਰਧਾਰਾ ਅਤੇ ਕੰਮ ਕਰਨ ਦੇ ਤਰੀਕੇ ਨੂੰ ਲੈ ਕੇ ਲੰਬੇ ਸਮੇਂ ਤੋਂ ਮਤਭੇਦਾਂ ਸਨ।

CM ਭਗਵੰਤ ਮਾਨ ਤੋਂ ਪਹਿਲਾਂ ਰਾਸ਼ਟਰਪਤੀ ਨੂੰ ਮਿਲਣਗੇ ਰਾਘਵ ਚੱਢਾ    

ਇਸ ਦੌਰਾਨ ਰਾਘਵ ਚੱਢਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਪਹਿਲਾਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਮਿਲਣਗੇ। ਉਨ੍ਹਾਂ ਕਿਹਾ ਕਿ ਉਹ ਸਰਕਾਰੀ ਮਸ਼ੀਨਰੀ ਦੀ ਕਥਿਤ ਦੁਰਵਰਤੋਂ, ਰਾਜਨੀਤਿਕ ਬਦਲਾਖੋਰੀ ਅਤੇ ਹਾਲ ਹੀ ਵਿੱਚ 'ਆਪ' ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸੰਸਦ ਮੈਂਬਰਾਂ ਖਿਲਾਫ਼ ਟਾਰਗੇਟ ਕਾਰਵਾਈ ਦਾ ਮੁੱਦਾ ਉਠਾਉਣਗੇ। ਜਾਣਕਾਰੀ ਅਨੁਸਾਰ ਰਾਸ਼ਟਰਪਤੀ ਨੇ ਰਾਘਵ ਚੱਢਾ ਅਤੇ ਤਿੰਨ ਹੋਰ ਸੰਸਦ ਮੈਂਬਰਾਂ ਨੂੰ 5 ਮਈ ਨੂੰ ਸਵੇਰੇ 10:40 ਵਜੇ ਮੁਲਾਕਾਤ ਦਾ ਸਮਾਂ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦਾ ਵੀ ਉਸੇ ਦਿਨ ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਦਾ ਪ੍ਰੋਗਰਾਮ ਹੈ।

 

 

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget