ਪੜਚੋਲ ਕਰੋ
Advertisement
Punjab Municipal Election 2021: ਚੋਣ ਕਮਿਸ਼ਨ ਵੱਲੋਂ ਇਨ੍ਹਾਂ ਬੂਥਾਂ 'ਤੇ ਦੁਬਾਰਾ ਚੋਣਾਂ ਕਰਵਾਉਣ ਦੇ ਹੁਕਮ
Punjab Election 2021: ਰਾਜ ਚੋਣ ਕਮਿਸ਼ਨ ਵੱਲੋਂ ਅੱਜ ਪਟਿਆਲਾ ਦੇ ਨਗਰ ਕੌੱਸਲ ਪਾਤੜਾਂ ਤੇ ਸਮਾਣਾ ਦੇ 3 ਬੂਥਾਂ ਤੇ ਦੁਬਾਰਾ ਵੋਟਾਂ ਪੁਆਉਣ ਦੇ ਹੁਕਮ ਦਿੱਤੇ ਹਨ।
ਚੰਡੀਗੜ੍ਹ: ਰਾਜ ਚੋਣ ਕਮਿਸ਼ਨ ਵੱਲੋਂ ਅੱਜ ਪਟਿਆਲਾ ਦੇ ਨਗਰ ਕੌੱਸਲ ਪਾਤੜਾਂ ਤੇ ਸਮਾਣਾ ਦੇ 3 ਬੂਥਾਂ ਤੇ ਦੁਬਾਰਾ ਵੋਟਾਂ ਪੁਆਉਣ ਦੇ ਹੁਕਮ ਦਿੱਤੇ ਹਨ।
ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਪਾਤੜਾਂ ਦੇ ਰਿਟਰਨਿੰਗ ਅਫਸਰ ਵੱਲੋਂ ਵਾਰਡ ਨੰਬਰ 8 ਦੇ ਬੂਥ ਨੰਬਰ 11 ਵਿੱਚ ਵੋਟਾਂ ਦੌਰਾਨ ਈਵੀਐਮ ਨੂੰ ਨੁਕਸਾਨ ਪਹੁੰਚਾਉਣ ਸਬੰਧੀ ਸੂਚਨਾ ਭੇਜੀ ਗਈ ਸੀ। ਇਸੇ ਤਰ੍ਹਾਂ ਪਟਿਆਲਾ ਜ਼ਿਲ੍ਹੇ ਦੇ ਸਮਾਣਾ ਹਲਕੇ ਦੇ ਰਿਟਰਨਿੰਗ ਅਫਸਰ ਵੱਲੋਂ ਵੀ ਸਮਾਣਾ ਦੇ ਵਾਰਡ ਨੰਬਰ 11 ਦੇ ਬੂਥ ਨੰਬਰ 22 ਤੇ 23 ਵਿੱਚ ਈਵੀਐਮ ਨੂੰ ਨੁਕਸਾਨ ਪਹੁੰਚਾਉਣ ਸਬੰਧੀ ਸੂਚਨਾ ਭੇਜੀ ਗਈ ਸੀ।
ਬੁਲਾਰੇ ਨੇ ਦੱਸਿਆ ਕਿ ਇਸਤੇ ਤੁਰੰਤ ਕਾਰਵਾਈ ਕਰਦਿਆਂ ਕਮਿਸ਼ਨ ਵਲੋਂ ਇਨਾਂ ਤਿੰਨਾਂ ਬੂਥਾਂ ਤੇ ਸਟੇਟ ਇਲੈਕਸ਼ਨ ਕਮਿਸ਼ਨ ਐਕਟ, 1994 ਦੀ ਧਾਰਾ 59(2)(ਏ) ਅਧੀਨ ਇਨਾਂ ਤਿੰਨਾਂ ਬੂਥਾਂ ਤੇ ਪਹਿਲਾਂ ਪਈਆਂ ਵੋਟਾਂ ਨੂੰ ਰੱਦ ਕਰਦਿਆਂ ਇੱਥੇ ਨਵੇਂ ਸਿਰੇ ਤੋਂ ਵੋਟਾਂ ਪੁਆਉਣ ਦੇ ਹੁਕਮ ਦਿੱਤੇ ਹਨ।
ਬੁਲਾਰੇ ਨੇ ਦੱਸਿਆ ਕਿ ਇਨਾਂ ਤਿੰਨਾਂ ਬੂਥਾਂ ਤੇ ਹੁਣ ਮਿਤੀ 16 ਫਰਵਰੀ, 2021 ਨੂੰ ਸਵੇਰੇ 8.00 ਵਜੇ ਤੋ 4.00 ਵਜੇ ਤੱਕ ਮੁੜ ਤੋਂ ਵੋਟਾਂ ਪੈਣਗੀਆਂ ਤੇ ਗਿਣਤੀ 17 ਫਰਵਰੀ, 2021 ਨੂੰ ਹੋਵੇਗੀ।

Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਜਲੰਧਰ
ਪੰਜਾਬ
ਪੰਜਾਬ
ਪੰਜਾਬ
Advertisement