Punjab Municipal Election 2021 LIVE: ਨਾਭਾ, ਸੁਲਤਾਨਪੁਰ ਲੋਧੀ 'ਚ ਜ਼ਬਰਦਸਤ ਹੰਗਾਮਾ, ਕਾਦੀਆਂ 'ਚ ਵੋਟਿੰਗ ਰੁੱਕੀ
Punjab Municipal Election Update: ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਮਿਉਂਸਪਲ ਚੋਣਾਂ ਲਈ ਕੁੱਲ 2302 ਵਾਰਡਾਂ ਲਈ 9222 ਉਮੀਦਵਾਰ ਮੈਦਾਨ ਵਿੱਚ ਹਨ। ਪੰਜਾਬ ਵਿੱਚ ਕੁੱਲ 4102 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ। ਐਤਵਾਰ ਨੂੰ ਵੋਟਿੰਗ ਸਵੇਰੇ ਅੱਠ ਵਜੇ ਸ਼ੁਰੂ ਹੋਵੇਗੀ ਅਤੇ ਸ਼ਾਮ ਚਾਰ ਵਜੇ ਤੱਕ ਜਾਰੀ ਰਹੇਗੀ।
LIVE
Background
ਚੰਡੀਗੜ੍ਹ: 14 ਫਰਵਰੀ ਨੂੰ ਪੰਜਾਬ ਵਿੱਚ ਮਿਊਂਸਪਲ ਚੋਣਾਂ ਹੋਣਗੀਆਂ। ਪੰਜਾਬ ਸਰਕਾਰ ਨੇ ਸ਼ਾਂਤਮਈ ਚੋਣਾਂ ਲਈ ਵਿਸਤ੍ਰਿਤ ਸੁਰੱਖਿਆ ਪ੍ਰਬੰਧ ਕੀਤੇ ਹਨ। ਐਤਵਾਰ ਨੂੰ ਵੋਟਿੰਗ ਸਵੇਰੇ ਅੱਠ ਵਜੇ ਸ਼ੁਰੂ ਹੋਵੇਗੀ ਅਤੇ ਸ਼ਾਮ ਚਾਰ ਵਜੇ ਤੱਕ ਜਾਰੀ ਰਹੇਗੀ। ਇਸ ਦਾ ਲਈ 7000 ਵੋਟਿੰਗ ਮਸ਼ੀਨਾਂ ਦਾ ਪ੍ਰਬੰਧ ਕੀਤਾ ਗਿਆ ਹੈ। ਵੋਟਾਂ ਨੂੰ ਨਿਰਵਿਘਨ ਮੁਕੰਮਲ ਕਰਨ ਲਈ 20 ਹਜ਼ਾਰ 510 ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ ਲਗਪਗ 19 ਹਜ਼ਾਰ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
ਇਸ ਵਾਰ ਕਿਸਾਨ ਅੰਦੋਲਨ (Farmers Protest) ਕਰਕੇ ਚੋਣਾਂ ਵਿੱਚ ਪਾਰਾ ਕੁਝ ਜ਼ਿਆਦਾ ਹੀ ਚੜ੍ਹਿਆ ਹੋਇਆ ਹੈ। ਇਸੇ ਦੌਰਾਨ ਮਾਹੌਲ ਨੂੰ ਵੇਖਦਿਆਂ ਚੋਣ ਕਮਿਸ਼ਨ ਨੇ ਚੋਣਾ ਲਈ ਸੁਰੱਖਿਆ ਦੀਆਂ ਪੂਰੀਆਂ ਤਿਆਰੀਆਂ ਕਰ ਲਈਆਂ ਹਨ। ਪੰਜਾਬ ਦੀਆਂ ਅੱਠ ਮਿਊਂਸਪਲ ਕਾਰਪੋਰੇਸ਼ਨਾਂ ਅਤੇ 109 ਸਿਟੀ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਵੋਟਿੰਗ ਹੋਵੇਗੀ। ਪੰਜਾਬ ਚੋਣ ਕਮਿਸ਼ਨ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਕੁਲ 30 ਆਈਏਐਸ, ਪੀਸੀਐਸ ਅਧਿਕਾਰੀ ਨਿਗਰਾਨ ਨਿਯੁਕਤ ਕੀਤੇ ਗਏ ਹਨ ਤਾਂ ਜੋ ਪੋਲਿੰਗ ਨੂੰ ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਮੁਕੰਮਲ ਕੀਤਾ ਜਾ ਸਕੇ।
ਨਾਲ ਹੀ ਸੂਬੇ 'ਚ ਵੋਟਾਂ ਲਈ ਪੋਲਿੰਗ ਸਟੇਸ਼ਨਾਂ 'ਤੇ 19000 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ 20 ਹਜ਼ਾਰ 510 ਕਰਮਚਾਰੀ ਪੋਲਿੰਗ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਲਈ ਲੱਗੇ ਹੋਏ ਹਨ। ਇਨ੍ਹਾਂ ਤੋਂ ਇਲਾਵਾ ਪੰਜਾਬ ਪੁਲਿਸ ਦੇ ਆਈਜੀ, ਡੀਆਈਜੀ ਰੈਂਕ ਦੇ ਪੁਲਿਸ ਸੁਪਰਵਾਈਸਰ ਵੀ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਮੱਦੇਨਜ਼ਰ ਖਾਸ ਖਿਆਲ ਰੱਖਣ ਦੀ ਹਿਦਾਇਤਾਂ ਵੀ ਦਿੱਤੀਆਂ ਗਈਆਂ ਹਨ।
ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਮਿਉਂਸਪਲ ਚੋਣਾਂ ਲਈ ਕੁੱਲ 2302 ਵਾਰਡਾਂ ਲਈ 9222 ਉਮੀਦਵਾਰ ਮੈਦਾਨ ਵਿੱਚ ਹਨ। ਪੰਜਾਬ ਵਿੱਚ ਕੁੱਲ 4102 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ। ਕਮਿਸ਼ਨ ਵੱਲੋਂ ਜਾਰੀ ਸੂਚੀ ਮੁਤਾਬਕ ਸੂਬੇ 'ਚ 1708 ਸੰਵੇਦਨਸ਼ੀਲ ਤੇ 861 ਅਤਿ ਸੰਵੇਦਨਸ਼ੀਲ ਪੋਲਿੰਗ ਬੂਥ ਐਲਾਨੇ ਗਏ ਹਨ। ਇਨ੍ਹਾਂ ਚੋਂ 216 ਪੋਲਿੰਗ ਬੂਥ ਮੋਹਾਲੀ ਨਗਰ ਜ਼ਿਲ੍ਹੇ ਵਿੱਚ ਸੰਵੇਦਨਸ਼ੀਲ ਹਨ, ਜਦੋਂਕਿ ਅਤਿ ਸੰਵੇਦਨਸ਼ੀਲ ਬੂਥਾਂ ਵਿੱਚ ਸਭ ਤੋਂ ਵੱਧ ਬੂਥ 111 ਮਾਨਸਾ ਜ਼ਿਲ੍ਹੇ ਵਿੱਚ ਹਨ। ਸ਼ਾਮ 4 ਵਜੇ ਤਕ ਜੋ ਪੋਲਿੰਗ ਬੂਥਾਂ 'ਤੇ ਦਾਖਲ ਹੋਣਗੇ ਉਨ੍ਹਾਂ ਨੂੰ ਵੋਟ ਪਾਉਣ ਦਾ ਮੌਕਾ ਦਿੱਤਾ ਜਾਵੇਗਾ।
ਇਸੇ ਦੇ ਨਾਲ ਹੀ ਵੋਟਾਂ ਪਾਉਣ ਅਤੇ ਗਿਣਤੀ ਦੇ ਦਿਨ ਤੋਂ ਪੰਜਾਬ ਵਿਚ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ। 14 ਫਰਵਰੀ ਨੂੰ ਵੋਟਾਂ ਪੈਣੀਆਂ ਹਨ ਅਤੇ 17 ਫਰਵਰੀ ਨੂੰ ਵੋਟਾਂ ਦੀ ਗਿਣਤੀ ਸਵੇਰੇ 9 ਵਜੇ ਸ਼ੁਰੂ ਹੋਵੇਗੀ। ਇਸ ਸਮੇਂ ਦੌਰਾਨ ਪੰਜਾਬ 'ਚ ਸ਼ਰਾਬ ਦੀ ਵਿਕਰੀ 'ਤੇ ਪਾਬੰਦੀ ਰਹੇਗੀ।
Punjab Municipal Election 2021 Update:
ਹੁਸ਼ਿਆਰਪੁਰ: ਗੜ੍ਹਦੀਵਾਲਾ 'ਚ ਕੁਝ ਲੋਕਾਂ ਨੇ ਭਾਜਪਾ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਦੀ ਗੱਡੀ ਭੰਨ੍ਹ ਦਿੱਤੀ ਤੇ ਇਸ ਦੌਰਾਨ ਉਹ ਵਾਲ ਵਾਲ ਬਚ ਗਏ। ਇਸ ਸਮੇਂ ਉਹ ਭੁੰਗਾ ਦੇ ਸਰਕਾਰੀ ਹਸਪਤਾਲ ਚ ਜ਼ੇਰੇ ਇਲਾਜ ਹਨ।
Punjab Municipal Election 2021 Update:
ਜ਼ਿਲ੍ਹਾ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਵਿੱਚ ਵੀ ਹੰਗਾਮੇ ਦੀਆਂ ਖ਼ਬਰਾਂ ਹਨ। ਇੱਥੇ ਵੀ ਵੋਟਿੰਗ ਦੌਰਾਨ ਪੋਲਿੰਗ ਬੂਥ ਦੇ ਬਾਹਰ ਜ਼ਬਰਦਸਤ ਹੰਗਾਮਾ ਹੋਇਆ ਹੈ।
Punjab Municipal Election 2021:
ਅਕਾਲੀ ਦਲ ਵਲੋਂ ਕਾਂਗਰਸੀ ਉਮੀਦਵਾਰਾਂ ਤੇ ਜਾਅਲੀ ਵੋਟਾਂ ਪਵਾਉਣ ਦੇ ਇਲਜ਼ਾਮਾਂ ਮਗਰੋਂ ਕਾਦੀਆਂ ਦੇ ਵਾਰਡ ਨੰ. 7, 9, 10 ਵਿੱਚ ਵੋਟਿੰਗ ਰੋਕ ਦਿੱਤੀ ਗਈ।ਉਧਰ ਨਾਭਾ ਵਿੱਚ ਵੀ ਵੋਟਿੰਗ ਦੌਰਾਨ ਹੰਗਾਮਾ ਹੋਇਆ ਹੈ। ਕਾਂਗਰਸੀ ਵਰਕਰਾਂ ਤੇ ਧੱਕੇਸ਼ਾਹੀਂ ਦੇ ਇਲਜ਼ਾਮ ਲੱਗ ਰਹੇ ਹਨ।
Punjab Municipal Election 2021 Update:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਸੁਨਾਮ ਤੋਂ ਇੰਚਾਰਜ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਪਣੇ ਜੱਦੀ ਨਗਰ ਲੌਂਗੋਵਾਲ 'ਚ ਵੋਟ ਪਾਈ।ਉਨ੍ਹਾਂ ਵੋਟ ਪਾਉਣ ਮਗਰੋਂ ਮੀਡੀਆ ਨੂੰ ਕਿਹਾ ਕਿ ਅਕਾਲੀ ਦਲ ਦੇ ਸਾਰੇ ਹੀ ਉਮੀਦਵਾਰ ਸ਼ਾਨਦਾਰ ਜਿੱਤ ਦਰਜ ਕਰਨਗੇ।ਉਨ੍ਹਾਂ ਕਾਂਗਰਸ ਪਾਰਟੀ ਤੇ ਧੱਕੇਸ਼ਾਹੀ ਅਤੇ ਘਪਲੇਬਾਜ਼ੀ ਦੇ ਵੀ ਇਲਜ਼ਾਮ ਲਾਏ।
Punjab Municipal Election 2021:
ਕਾਂਗਰਸ ਪਾਰਟੀ ਤੇ ਧੱਕੇਸ਼ਾਹੀ ਦਾ ਦੋਸ਼ ਲਗਾਉਂਦੇ ਹੋਏ ਗੁਰੂ ਹਰਸਹਾਏ ਵਿਖੇ ਆਮ ਆਦਮੀ ਪਾਰਟੀ ਵਲੋਂ ਐਸ. ਡੀ. ਐਮ. ਦਫ਼ਤਰ ਦੇ ਬਾਹਰ ਧਰਨਾ ਲਗਾਇਆ ਗਿਆ।ਇਸ ਮੌਕੇ ਉਨ੍ਹਾਂ ਨੇ ਚੋਣ ਕਮਿਸ਼ਨਰ ਤੋਂ ਮੰਗ ਕੀਤੀ ਹੈ ਕਿ ਗੁਰੂ ਹਰਸਹਾਏ ਵਿਖੇ ਫਿਰ ਤੋਂ ਨਗਰ ਕੌਂਸਲ ਚੋਣਾਂ ਕਰਾਵਾਈਆਂ ਜਾਣ।