Punjab Municipal Election 2021: ਨਗਰ ਨਿਗਮ ਮੁਹਾਲੀ 'ਚ ਮੁੜ ਵੋਟਿੰਗ ਦਾ ਹੁਕਮ, ਹੁਣ 18 ਫਰਵਰੀ ਨੂੰ ਆਉਣਗੇ ਨਤੀਜੇ
Punjab Municipal Election 2021: ਰਾਜ ਚੋਣ ਕਮਿਸ਼ਨ ਵੱਲੋਂ ਅੱਜ ਨਗਰ ਨਿਗਮ ਐਸਏਐਸ ਨਗਰ (ਮੁਹਾਲੀ) ਦੇ 2 ਬੂਥਾਂ ਤੇ ਦੁਬਾਰਾ ਵੋਟਾਂ ਪੁਆਉਣ ਦੇ ਹੁਕਮ ਦਿੱਤੇ ਹਨ। ਇਸ ਲਈ ਪਹਿਲਾਂ ਮਿਥੇ ਪ੍ਰੋਗਰਾਮ ਦੀ ਥਾਂ ਸਮੁੱਚੇ ਨਗਰ ਨਿਗਮ ਐਸਏਐਸ ਨਗਰ ਲਈ ਪਈਆਂ ਵੋਟਾਂ ਦੀ ਗਿਣਤੀ ਦਾ ਕਾਰਜ ਹੁਣ ਗਿਣਤੀ 18 ਫਰਵਰੀ ਨੂੰ ਸਵੇਰੇ 9 ਵਜੇ ਤੋਂ ਸ਼ੁਰੂ ਹੋਵੇਗੀ।
ਚੰਡੀਗੜ੍ਹ: ਰਾਜ ਚੋਣ ਕਮਿਸ਼ਨ ਵੱਲੋਂ ਅੱਜ ਨਗਰ ਨਿਗਮ ਐਸਏਐਸ ਨਗਰ (ਮੁਹਾਲੀ) ਦੇ 2 ਬੂਥਾਂ ਤੇ ਦੁਬਾਰਾ ਵੋਟਾਂ ਪੁਆਉਣ ਦੇ ਹੁਕਮ ਦਿੱਤੇ ਹਨ। ਇਸ ਲਈ ਪਹਿਲਾਂ ਮਿਥੇ ਪ੍ਰੋਗਰਾਮ ਦੀ ਥਾਂ ਸਮੁੱਚੇ ਨਗਰ ਨਿਗਮ ਐਸਏਐਸ ਨਗਰ ਲਈ ਪਈਆਂ ਵੋਟਾਂ ਦੀ ਗਿਣਤੀ ਦਾ ਕਾਰਜ ਹੁਣ ਗਿਣਤੀ 18 ਫਰਵਰੀ ਨੂੰ ਸਵੇਰੇ 9 ਵਜੇ ਤੋਂ ਸ਼ੁਰੂ ਹੋਵੇਗੀ।
ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ 16 ਫਰਵਰੀ ਨੂੰ ਸਬ ਡਵੀਜ਼ਨਲ ਮੈਜਿਸਟ੍ਰੇਟ ਕਮ ਰਿਟਰਨਿੰਗ ਅਫਸਰ ਐਸਏਐਸ ਨਗਰ ਵੱਲੋਂ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਰਾਹੀਂ ਰਿਪੋਰਟ ਭੇਜੀ ਗਈ ਜਿਸ ਵਿੱਚ ਨਗਰ ਨਿਗਮ ਐਸਏਐਸ ਨਗਰ ਦੇ ਵਾਰਡ ਨੰ: 10 ਦੇ ਬੂਥ ਨੰ: 32 ਤੇ 33 ਵਿੱਚ ਵੋਟਾਂ ਪੈਣ ਦੌਰਾਨ ਹੋਈਆਂ ਕੁਤਾਹੀਆਂ ਦਾ ਜ਼ਿਕਰ ਕੀਤਾ ਗਿਆ। ਇਨ੍ਹਾਂ ਬੂਥਾਂ ਤੇ ਮੁੜ ਵੋਟਾਂ ਕਰਵਾਉਣ ਦੀ ਸਿਫਾਰਸ਼ ਕੀਤੀ ਗਈ ਸੀ।
ਬੁਲਾਰੇ ਨੇ ਦੱਸਿਆ ਕਿ ਇਸਤੇ ਤੁਰੰਤ ਕਾਰਵਾਈ ਕਰਦਿਆਂ ਕਮਿਸ਼ਨ ਵੱਲੋਂ ਇਨ੍ਹਾਂ 2 ਬੂਥਾਂ ਤੇ ਪਹਿਲਾਂ ਪਈਆਂ ਵੋਟਾਂ ਨੂੰ ਰੱਦ ਕਰਦਿਆਂ ਇੱਥੇ ਨਵੇਂ ਸਿਰੇ ਤੋਂ ਵੋਟਾਂ ਪੁਆਉਣ ਦੇ ਹੁਕਮ ਦਿੱਤੇ ਹਨ। ਇਨ੍ਹਾਂ ਦੋਵਾਂ ਬੂਥਾਂ ਤੇ ਹੁਣ ਮਿਤੀ 17 ਫਰਵਰੀ ਨੂੰ ਸਵੇਰੇ 8.00 ਵਜੇ ਤੋਂ 4.00 ਵਜੇ ਤੱਕ ਮੁੜ ਤੋਂ ਵੋਟਾਂ ਪੈਣਗੀਆਂ।