ਮੁਹਾਲੀ: ਪੰਜਾਬ ਵਿੱਚ 14 ਫਰਵਰੀ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਅੱਜ ਚੋਣ ਪ੍ਰਚਾਰ ਦਾ ਆਖਰੀ ਦਿਨ ਹੈ।ਸ਼ੁਕਰਵਾਰ ਨੂੰ ਮੁਹਾਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਲਈ ਵੋਟ ਮੰਗਣ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਪਹੁੰਚੇ।ਉਨ੍ਹਾਂ ਅਕਾਲੀ ਦਲ ਦੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕੀਤਾ। 


ਇਸ ਦੌਰਾਨ ਉਨ੍ਹਾਂ ਕਿਹਾ, " ਮੁਹਾਲੀ ਦਾ ਵਿਕਾਸ ਉਨ੍ਹਾਂ ਦੇ ਕਾਰਜ ਕਾਲ ਦੌਰਾਨ ਹੀ ਹੋਇਆ ਸੀ।ਹੁਣ ਇੱਕ ਸਾਲ ਬਾਅਦ ਹੋਣ ਵਾਲੀ ਵਿਧਾਨ ਸਭਾ ਚੋਣ ਵਿੱਚ ਵੀ ਸਾਡੀ ਪਾਰਟੀ ਦੀ ਹੀ ਸਰਕਾਰ ਬਣੇਗੀ। ਇਸ ਲਈ ਮੁਹਾਲੀ ਵਾਸੀਆਂ ਨੂੰ ਚਾਹੀਦਾ ਹੈ ਕਿ ਪਾਰਟੀ ਨੂੰ ਨਗਰ ਨਿਗਮ ਚੋਣਾਂ ਵਿੱਚ ਵੀ ਜਿੱਤ ਪ੍ਰਾਪਤ ਕਰਵਾਉਣ ਤਾਂ ਜੋ ਸ਼ਹਿਰ ਦੇ ਵਿਕਾਸ ਨੂੰ ਰਫ਼ਤਾਰ ਮਿਲੇ।"


ਸੁਖਬੀਰ ਬਾਦਲ ਨੇ ਕੈਪਟਨ ਸਰਕਾਰ ਨੂੰ ਘੇਰਦੇ ਹੋਏ ਕਿਹਾ, "ਕਾਂਗਰਸ ਸਰਕਾਰ ਨੂੰ ਸ਼ਹਿਰ ਦੀ ਕੋਈ ਫਿਕਰ ਨਹੀਂ ਹੈ।ਕਾਂਗਰਸੀ ਆਗੂ ਸਿਰਫ ਆਪਣੇ ਘਰ ਭਰਨ ਵਿੱਚ ਲੱਗੇ ਹੋਏ ਹਨ।" ਬਾਦਲ ਨੇ ਸਾਬਕਾ ਮੇਅਰ ਕੁਲਵੰਤ ਸਿੰਘ ਤੇ ਵੀ ਹਮਲਾ ਬੋਲਿਆ ਜੋ ਹਰ ਅਕਾਲੀ ਸਾਥਿਆਂ ਨਾਲ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ੍ਹ ਰਹੇ ਹਨ।ਸੁਖਬੀਰ ਬਾਦਲ ਨੇ ਕਿਹਾ ਜੋ ਪਾਰਟੀ ਦੇ ਵਫ਼ਾਦਾਰ ਨਹੀਂ ਹੋ ਸਕੇ ਉਹ ਲੋਕਾਂ ਵਾਸਤੇ ਕਿਵੇਂ ਵਫ਼ਾਦਾਰ ਹੋ ਸਕਦੇ ਹਨ।