Punjab Municipal Election Results: ਨਗਰ ਨਿਗਮ ਤੇ ਕੌਂਸਲ ਚੋਣਾਂ 'ਚ ਕਾਂਗਰਸ ਦੀ ਹੂੰਝਾਫੇਰ ਜਿੱਤ, ਬੀਜੇਪੀ ਦਾ ਪੂਰੀ ਤਰ੍ਹਾਂ ਸਫਾਇਆ, 'ਆਪ' ਵੀ ਨਾ ਕਰ ਸਕੀ ਕੋਈ ਕਮਾਲ
Punjab Municipal Election 2021 Vote Counting LIVE Updates: ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਵਿੱਚ ਕਾਂਗਰਸ ਨੇ ਬਾਜ਼ੀ ਮਾਰੀ ਹੈ। ਇਨ੍ਹਾਂ ਚੋਣਾਂ ਵਿੱਚ ਬੀਜੇਪੀ ਦਾ ਸਫਾਇਆ ਹੋ ਗਿਆ ਹੈ। ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੂੰ ਵੀ ਨਿਰਾਸ਼ ਹੋਣਾ ਪਿਆ ਹੈ। ਇਨ੍ਹਾਂ ਚੋਣਾਂ ਨੂੰ ਸਿਆਸੀ ਪਾਰਟੀਆਂ 2022 ਦੇ ਸੈਮੀਫਾਈਨਲ ਵਜੋਂ ਵੇਖ ਰਹੀਆਂ ਹਨ।
LIVE
Background
ਪੰਜਾਬ ਮਿਊਂਸੀਪਲ ਚੋਣਾਂ ਦੇ ਨਤੀਜੇ ਅੱਜ ਆਉਣਗੇ। ਵੋਟਿੰਗ ਦੀ ਗਿਣਤੀ ਕੁਝ ਸਮੇਂ 'ਚ ਸ਼ੁਰੂ ਹੋ ਰਹੀ ਹੈ। ਦੁਪਹਿਰ ਤੱਕ ਤਸਵੀਰ ਸਪਸ਼ਟ ਹੋਣ ਦੀ ਉਮੀਦ ਹੈ। ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਨੂੰ ਸਿਆਸੀ ਪਾਰਟੀਆਂ 2022 ਦੇ ਸੈਮੀਫਾਈਨਲ ਵਜੋਂ ਵੇਖ ਰਹੀਆਂ ਹਨ। ਇਸ ਲਈ ਇਨ੍ਹਾਂ ਚੋਣਾਂ ਦੇ ਨਤੀਜੇ ਪੰਜਾਬ ਦਾ ਸਿਆਸੀ ਦ੍ਰਿਸ਼ ਤੈਅ ਕਰਨਗੇ।
ਦਰਅਸਲ ਕਿਸਾਨ ਅੰਦੋਲਨ ਕਾਰਨ ਇਹ ਚੋਣਾਂ ਸਾਰੀਆਂ ਹੀ ਸਿਆਸੀ ਪਾਰਟੀਆਂ ਲਈ ਖਾਸ ਮਾਇਨੇ ਰੱਖਦੀਆਂ ਹਨ। ਜਿੱਥੇ ਬੀਜੇਪੀ ਨੂੰ ਤਿੱਖਾ ਵਿਰੋਧ ਸਹਿਣਾ ਪਿਆ ਉੱਥੇ ਹੀ ਅਕਾਲੀ ਦਲ ਵੀ ਅਜੇ ਪੰਜਾਬ 'ਚ ਆਪਣੀ ਸਾਖ ਮੁੜ ਬਰਕਰਾਰ ਨਹੀਂ ਕਰ ਸਕਿਆ। ਅਜਿਹੇ 'ਚ ਮੰਨਿਆ ਜਾ ਰਿਹਾ ਕਿ ਇਨ੍ਹਾਂ ਚੋਣਾਂ 'ਚ ਕਾਂਗਰਸ ਦੀ ਝੰਡੀ ਹੋ ਸਕਦੀ ਹੈ। ਹਾਲਾਂਕਿ ਉਮੀਦ ਆਮ ਆਦਮੀ ਪਾਰਟੀ ਨੇ ਵੀ ਪੂਰੀ ਲਾਈ ਹੈ।
ਇਨ੍ਹਾਂ ਚੋਣਾਂ 'ਚ ਕੁੱਲ 9,222 ਉਮੀਦਵਾਰ ਚੋਣ ਮੈਦਾਨ 'ਚ ਨਿੱਤਰੇ ਸਨ। 14 ਫਰਵਰੀ ਨੂੰ ਐਤਵਾਰ ਮਿਊਂਸੀਪਲ ਚੋਣਾਂ ਹੋਈਆਂ ਸਨ। ਕੁੱਲ 9,222 ਉਮੀਦਵਾਰਾਂ 'ਚੋਂ 2,832 ਆਜ਼ਾਦ ਉਮੀਦਵਾਰ, 2037 ਕਾਂਗਰਸ, 1606 ਆਮ ਆਦਮੀ ਪਾਰਟੀ, ਅਕਾਲੀ ਦਲ ਦੇ 1569 ਤੇ ਬੀਜੇਪੀ ਦੇ ਸਭ ਤੋਂ ਘੱਟ 1003 ਉਮੀਦਵਾਰ ਸ਼ਾਮਲ ਸਨ।
ਇਨ੍ਹਾਂ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਅੱਜ ਵੋਟਾਂ ਦੀ ਗਿਣਤੀ ਦੇ ਨਾਲ ਹੀ ਸ਼ੁਰੂ ਹੋ ਗਿਆ ਹੈ। ਬੇਸ਼ੱਕ ਕਿਸਾਨ ਅੰਦੋਲਨ ਕਰਕੇ ਆਮ ਆਦਮੀ ਪਾਰਟੀ ਨੂੰ ਲੱਗ ਰਿਹਾ ਕਿ ਇਨ੍ਹਾਂ ਚੋਣਾਂ 'ਚ ਕਾਂਗਰਸ ਨਾਲ ਉਨ੍ਹਾਂ ਦਾ ਹੀ ਮੁਕਾਬਲਾ ਹੈ ਪਰ ਇਹ ਵੀ ਗੱਲ ਯਾਦ ਰੱਖਣ ਯੋਗ ਹੈ ਕਿ ਇਸ ਸਮੇਂ ਆਪ ਦਾ ਪੰਜਾਬ 'ਚ ਕੋਈ ਮਜਬੂਤ ਆਧਾਰ ਨਹੀਂ। ਇਸ ਲਈ ਪਲੜਾ ਕਾਂਗਰਸ ਦਾ ਭਾਰੀ ਰਹਿਣ ਦੀ ਉਮੀਦ ਹੈ।
ਬੌਲੀਵੁੱਡ ਅਦਾਕਾਰ ਤੇ ਬੀਜੇਪੀ ਦੇ ਸੰਸਦ ਮੈਂਬਰ ਸੰਨੀ ਦਿਓਲ ਦੇ ਹਲਕੇ ਵਿੱਚ ਕਾਂਗਰਸ ਨੇ ਝੰਡਾ ਗੱਡ ਦਿੱਤਾ ਹੈ। ਨਗਰ ਕੌਂਸਲ ਗੁਰਦਾਸਪੁਰ ਦੇ 29 ਵਾਰਡਾਂ ਵਿੱਚ ਪੂਰਨ ਤੌਰ 'ਤੇ ਕਾਂਗਰਸ ਦੇ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਹੈ। ਇਹ ਸੰਨੀ ਦਿਓਲ ਤੇ ਬੀਜੇਪੀ ਨੂੰ ਵੱਡਾ ਝਟਕਾ ਹੈ।

ਨਗਰ ਕੌਂਸਲ ਗਿੱਦੜਬਾਹਾ
ਨਗਰ ਕੌਂਸਲ ਗਿੱਦੜਬਾਹਾ ਦੇ 19 ਵਾਰਡਾਂ ਵਿੱਚੋਂ 18 ਵਾਰਡ ’ਚ ਕਾਂਗਰਸ ਪਾਰਟੀ ਤੇ 1 ਅਜ਼ਾਦ ਉਮੀਦਵਾਰ ਜੇਤੂ ਰਿਹਾ। ਕਾਂਗਰਸ ਪਾਰਟੀ ਦੇ 4 ਉਮੀਦਵਾਰ ਵਾਰਡ ਨੰਬਰ 3, 10, 11 ਤੇ 16 ਬਿਨਾਂ ਮੁਕਾਬਲਾ ਜੇਤੂ ਰਹੇ ਹਨ, ਜਦੋਂਕਿ 15 ਵਾਰਡਾਂ ਦੀ ਗਿਣਤੀ ’ਚੋਂ 14 ਵਾਰਡਾਂ ਵਿੱਚ ਕਾਂਗਰਸ ਪਾਰਟੀ ਤੇ 1 ਅਜ਼ਾਦ ਉਮੀਦਵਾਰ ਜੇਤੂ ਰਹੇ ਹਨ।
ਮਜੀਠੀਆ ਦਾ ਦਬਦਬਾ ਕਾਇਮ
ਕਾਂਗਰਸ ਨੇ ਬੇਸ਼ੱਕ ਬਾਦਲ ਪਰਿਵਾਰ ਦੇ ਗੜ੍ਹ ਫਤਹਿ ਕਰ ਲਏ ਹਨ ਪਰ ਬਿਕਰਮ ਮਜੀਠੀਆ ਨੇ ਦਬਦਬਾ ਕਾਇਣ ਰੱਖਿਆ ਹੈ। ਮਜੀਠਾ ਨਗਰ ਕੌਂਸਲ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਬਾਜ਼ੀ ਮਾਰਦਿਆਂ 13 ਸੀਟਾਂ ’ਚੋਂ 10 ਉਪਰ ਜਿੱਤ ਹਾਸਲ ਕਰ ਲਈ ਹੈ। ਦੂਜੇ ਪਾਸੇ ਕਾਂਗਰਸ ਕੋਲ ਸਿਰਫ ਦੋ ਸੀਟਾਂ ਆਈਆਂ ਹਨ। ਇੱਕ ਵਾਰਡ ਤੋਂ ਆਜ਼ਾਦ ਉਮੀਦਵਾਰ ਜਿੱਤਿਆ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਜਿੱਤ ਨੂੰ 2022 ਦਾ ਟ੍ਰੇਲਰ ਦੱਸਿਆ
ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਮਗਰੋਂ ਪੰਜਾਬ ਦੀ ਜਨਤਾ ਦਾ ਸ਼ੁਕਰੀਆ ਕੀਤਾ ਹੈ। ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ 2022 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਟ੍ਰੇਲਰ ਹੈ। ਇਹ ਚੋਣਾਂ ਕੇਂਦਰ ਦੀ ਮੋਦੀ ਸਰਕਾਰ ਤੱਕ ਧਮਕ ਜ਼ਰੂਰ ਪਾਏਗੀ। ਇਹ ਜਿੱਤ ਬੀਜੇਪੀ ਨੂੰ ਸੰਦੇਸ਼ ਦਏਗੀ ਕਿ ਪੰਜਾਬੀਆਂ ਨੂੰ ਵੱਖੋ-ਵੱਖਰੇ ਨਾਂ ਦੇ ਕੇ ਬਦਨਾਮ ਕਰਨ ਵਾਲਿਆਂ ਖ਼ਿਲਾਫ਼ ਲੋਕਾਂ ਨੇ ਜਮਹੂਰੀ ਤਰੀਕੇ ਨਾਲ ਫਤਵਾ ਦਿੱਤਾ ਹੈl ਉਨ੍ਹਾਂ ਕਿਹਾ ਕਿ ਇਹ ਪੰਜਾਬ ਪੰਜਾਬੀਆਂ ਦੇ ਭਾਈਚਾਰੇ ਦੀ ਜਿੱਤ ਹੈ ਜਿਸ ਦਾ ਅਸਰ ਆਉਂਦੀਆਂ ਵਿਧਾਨ ਸਭਾ ਚੋਣਾਂ 'ਚ ਵੀ ਦੇਖਣ ਨੂੰ ਮਿਲੇਗਾl