ਚੰਡੀਗੜ੍ਹ: ਪੰਜਾਬ ਦੀਆਂ 8 ਨਗਰ ਨਿਗਮਾਂ (Punjab Municipal Election) ਤੇ 109 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਸਵੇਰੇ ਧੁੰਦ ਹੋਣ ਕਾਰਨ ਵੋਟਾਂ ਪਾਉਣ ਦਾ ਕੰਮ ਕਾਫੀ ਮੱਠੀ ਰਫਤਾਰ ਨਾਲ ਚੱਲਿਆ। ਕਈ ਥਾਵਾਂ 'ਤੇ ਵੋਟਿੰਗ ਮਸ਼ੀਨਾਂ ਖਰਾਬ ਹੋਣ ਦੀਆਂ ਖਬਰਾਂ ਹਨ।


ਚੋਣ ਅਧਿਕਾਰੀਆਂ ਤੋਂ ਹਾਸਲ ਜਾਣਕਾਰੀ ਮੁਤਾਬਕ ਵੋਟਾਂ ਪੈਣ ਦਾ ਅਮਲ ਸਵੇਰੇ 8 ਵਜੇ ਤੋਂ ਸ਼ੁਰੂ ਹੋਇਆ ਤੇ ਸ਼ਾਮ 4 ਵਜੇ ਤਕ ਚੱਲੇਗਾ। ਉਨ੍ਹਾਂ ਪੁਸ਼ਟੀ ਕੀਤੀ ਕਿ ਕਈ ਬੂਥਾਂ ਉੱਪਰ ਮਸ਼ੀਨਾਂ ਖਰਾਬ ਹੋਣ ਦੀ ਸੂਚਨਾ ਹੈ ਪਰ ਹੁਣ ਸਭ ਥਾਈਂ ਸ਼ਾਂਤਮਈ ਤਰੀਕੇ ਨਾਲ ਵੋਟਿੰਗ ਹੋ ਰਹੀ ਹੈ।


ਮਿਉਂਸਿਪਲ ਚੋਣਾਂ ਲਈ ਕੁਲ 2302 ਵਾਰਡਾਂ ਲਈ ਕੁੱਲ 9,222 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਸ਼ਹਿਰੀ ਸੰਸਥਾਵਾਂ ਦੀਆਂ ਇਨ੍ਹਾਂ ਚੋਣਾਂ ਦੌਰਾਨ ਕਾਂਗਰਸ ਨੇ 2037, ਸ਼੍ਰੋਮਣੀ ਅਕਾਲੀ ਦਲ ਨੇ 1569, ਭਾਜਪਾ ਨੇ 1003, ਆਮ ਆਦਮੀ ਪਾਰਟੀ ਨੇ 1006 ਤੇ ਬਸਪਾ ਨੇ 106 ਉਮੀਦਵਾਰਾਂ ਸਮੇਤ ਹੋਰਨਾਂ ਪਾਰਟੀਆਂ ਨੇ ਵੀ ਆਪਣੇ ਉਮੀਦਵਾਰ ਮੈਦਾਨ ’ਚ ਉਤਾਰੇ ਹਨ। ਇਸੇ ਤਰ੍ਹਾਂ 2832 ਆਜ਼ਾਦ ਉਮੀਦਵਾਰ ਵੀ ਆਪਣੀ ਕਿਸਮਤ ਅਜ਼ਮਾ ਰਹੇ ਹਨ।


ਇਹ ਵੀ ਪੜ੍ਹੋ: Missing Farmers: ਟ੍ਰੈਕਟਰ ਮਾਰਚ ‘ਚ ਸ਼ਾਮਲ 16 ਕਿਸਾਨ ਅਜੇ ਵੀ ਲਾਪਤਾ 122 ਕਿਸਾਨ ਗ੍ਰਿਫ਼ਤਾਰ, ਸੰਯੁਕਤ ਕਿਸਾਨ ਮੋਰਚਾ ਨੇ ਕੀਤਾ ਦਾਅਵਾ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904