ਚੰਡੀਗੜ੍ਹ: ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ 14 ਫਰਵਰੀ ਨੂੰ ਵੋਟਾਂ ਪੈਣਗੀਆਂ। ਇਸ ਲਈ 14 ਫਰਵਰੀ ਤੇ 17 ਫਰਵਰੀ ਵੋਟਾਂ ਦੀ ਗਿਣਤੀ ਵਾਲੇ ਦਿਨ ਨੂੰ ਡ੍ਰਾਈ ਡੇਅ ਐਲਾਨ ਦਿੱਤਾ ਗਿਆ ਹੈ।ਇਸ ਸਬੰਧੀ ਜਾਰੀ ਹੁਕਮਾਂ 'ਚ ਕਿਹਾ ਗਿਆ ਕਿ ਪੰਜਾਬ 'ਚ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਲਈ ਵੋਟਿੰਗ 14 ਫਰਵਰੀ ਨੂੰ ਹੋਣ ਜਾ ਰਹੀ ਹੈ। ਇਸ ਦਿਨ ਅਮਨ-ਕਾਨੂੰਨ ਬਣਾਈ ਰੱਖਣਾ ਬਹੁਤ ਜ਼ਰੂਰੀ ਹੈ।

Continues below advertisement


ਪੰਜਾਬ ਦੇ ਸਕੱਤਰ ਤੇ ਸੂਬਾ ਚੋਣ ਕਮਿਸ਼ਨ ਵੱਲੋਂ ਚਿੱਠੀ ਰਾਹੀਂ ਜ਼ਿਲ੍ਹਿਆਂ 'ਚ ਆਉਂਦਿਆਂ ਸਬੰਧਤ ਨਗਰ ਨਿਗਮਾਂ, ਨਗਰ ਕੌਂਸਲਾਂ/ਨਗਰ ਪੰਚਾਇਤਾਂ ਜਿੰਨ੍ਹਾਂ 'ਚ ਮਤਦਾਨ ਹੋ ਰਿਹਾ ਹੈ। ਇਨ੍ਹਾਂ ਦੇ ਅਧਿਕਾਰ ਖੇਤਰ 'ਚ 14 ਤੇ 17 ਫਰਵਰੀ ਨੂੰ ਡ੍ਰਾਈ ਡੇਅ ਐਲਾਨਣ ਦੀਆਂ ਹਿਦਾਇਤਾਂ ਪ੍ਰਾਪਤ ਹੋਈਆਂ ਹਨ।


ਇਸ ਦੇ ਮੱਦੇਨਜ਼ਰ ਦੋਵੇਂ ਦਿਨ ਸ਼ਰਾਬ ਦੇ ਠੇਕਿਆ 'ਤੇ ਕਿਸੇ ਵੀ ਵਿਅਕਤੀ ਵੱਲੋਂ ਸ਼ਰਾਬ ਸਟੋਰ ਕਰਨ 'ਤੇ ਪੂਰਨ ਤੌਰ 'ਤੇ ਪਾਬੰਦੀ ਲਾਈ ਗਈ ਹੈ। ਇਨ੍ਹਾਂ ਹੁਕਮਾਂ ਤਹਿਤ ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਤੇ ਸ਼ਰਾਬ ਦੇ ਠੇਕਿਆਂ 'ਚ ਸ਼ਰਾਬ ਵੇਚਣ ਤੇ ਵਰਤਾਉਣ 'ਤੇ ਵੀ ਪੂਰਨ ਤੌਰ 'ਤੇ ਪਾਬੰਦੀ ਰਹੇਗੀ।