Punjab Municipal Elections 2021: ਲੁਧਿਆਣਾ 'ਚ ਚੋਣ ਤਿਆਰੀਆਂ ਮੁਕੰਮਲ, ਸੁਰੱਖਿਆ ਦੇ ਪੁਖ਼ਤਾ ਪ੍ਰਬੰਧ
ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੇ ਕਿਹਾ ਹੈ ਕਿ ਲੋਕ ਵੱਧ ਤੋਂ ਵੱਧ ਆਪਣੇ ਵੋਟ ਹੱਕ ਦੀ ਵਰਤੋਂ ਕਰਨ, ਉਨ੍ਹਾਂ ਕਿਹਾ ਕਿ ਚੋਣਾਂ ਨਿਰਪੱਖ ਅਤੇ ਬਿਨਾਂ ਕਿਸੇ ਸਹਿਮ ਤੋਂ ਕਰਵਾਉਣ ਲਈ ਉਹ ਵਚਨਬੱਧ ਹਨ।
ਲੁਧਿਆਣਾ: ਐਤਵਾਰ ਯਾਨੀ 14 ਫਰਵਰੀ ਨੂੰ ਦੋਰਾਹਾ, ਰਾਏਕੋਟ, ਖੰਨਾ, ਜਗਰਾਉਂ ਅਤੇ ਪਾਇਲ ਵਿੱਚ ਨਗਰ ਕੌਂਸਲ ਦੀਆਂ ਚੋਣਾ ਹੋਣੀਆਂ ਹਨ ਜਦੋਂ ਕਿ ਸਾਹਨੇਵਾਲ ਅਤੇ ਮੁੱਲਾਂਪੁਰ ਦੇ ਇਕ-ਇਕ ਵਾਰਡ ਦੇ ਵਿੱਚ ਨਗਰ ਨਿਗਮ ਦੀਆਂ ਜ਼ਿਮਨੀ ਚੋਣਾਂ ਹੋਣੀਆਂ ਹਨ। ਇਨ੍ਹਾਂ ਚੋਣਾਂ ਨੂੰ ਲੈ ਕੇ ਤਿਆਰੀਆਂ ਮੁਕੰਮਲ ਹੋ ਗਈਆਂ ਹਨ।
ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੇ ਕਿਹਾ ਹੈ ਕਿ ਲੋਕ ਵੱਧ ਤੋਂ ਵੱਧ ਆਪਣੇ ਵੋਟ ਹੱਕ ਦੀ ਵਰਤੋਂ ਕਰਨ, ਉਨ੍ਹਾਂ ਕਿਹਾ ਕਿ ਚੋਣਾਂ ਨਿਰਪੱਖ ਅਤੇ ਬਿਨਾਂ ਕਿਸੇ ਸਹਿਮ ਤੋਂ ਕਰਵਾਉਣ ਲਈ ਉਹ ਵਚਨਬੱਧ ਹਨ, ਉੱਧਰ ਪੁਲਿਸ ਕਮਿਸ਼ਨਰ ਨੇ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਦਾ ਦਾਅਵਾ ਕੀਤਾ ਹੈ।
ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਧਿਆਣਾ ਦੇ ਵਿਚ ਨਗਰ ਕੌਂਸਲ ਅਤੇ ਨਗਰ ਨਿਗਮ ਜ਼ਿਮਨੀ ਚੋਣ ਹੋਣ ਜਾ ਰਹੀ ਹੈ ਜਿਸ ਲਈ ਕੁੱਲ ਮਿਲਾ ਕੇ 114 ਵਾਰਡ ਬਣੇ ਨੇ ਅਤੇ 258 ਪੋਲਿੰਗ ਬੂਥ ਬਣਾਏ ਗਏ ਹਨ। ਜਿੱਥੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਚੋਣ ਅਮਲਾ ਪੂਰੀ ਤਰਾਂ ਚੋਣਾਂ ਅਮਨੋ-ਅਮਾਨ ਨਾਲ ਕਰਵਾਉਣ ਲਈ ਤਿਆਰ ਬਰ ਤਿਆਰ ਹੈ। ਉਨ੍ਹਾਂ ਕਿਹਾ ਕਿ ਵੋਟਰ ਵੱਧ ਤੋਂ ਵੱਧ ਅਪਣੀ ਵੋਟਾਂ ਦੀ ਵਰਤੋਂ ਕਰਨ। ਜਦੋਂ ਪੁਲਿਸ ਕਮਿਸ਼ਨਰ ਲੁਧਿਆਣਾ ਨੇ ਕਿਹਾ ਕਿ ਸਾਰੇ ਹੀ ਬੂਥਾਂ 'ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪੁਲਿਸ ਕਮਿਸ਼ਨਰੇਟ ਲੁਧਿਆਣਾ ਵੱਲੋਂ ਸੁਰੱਖਿਆ ਲਈ ਫੋਰਸ ਦੀ ਤਾਇਨਾਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਅਸੀਂ ਪੋਲਿੰਗ ਬੂਥਾਂ ਦਾ ਜਾਇਜ਼ਾ ਲਿਆ ਹੈ ਅਤੇ ਪੁਲਿਸ ਵੱਲੋਂ ਫਲੈਗ ਮਾਰਚ ਵੀ ਕੱਢਿਆ ਜਾ ਰਿਹਾ ਹੈ।