Jalandhar News: ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਪੀਏਪੀ ਚੌਕ ਨੂੰ ਜਾਣ ਅਤੇ ਆਉਣ ਵਾਲੀ ਸੜਕ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ। ਇਸ ਕਰਕੇ ਇਸ ਰਸਤੇ ਤੋਂ ਜਾਣ ਵਾਲੇ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

Continues below advertisement

ਪੰਜਾਬ ਰੋਡਵੇਜ਼ (Punjab Rodways) ਦੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈਕੇ ਕਰ ਰਹੇ ਪ੍ਰਦਰਸ਼ਨ 

Continues below advertisement

ਦੱਸਿਆ ਜਾ ਰਿਹਾ ਹੈ ਕਿ ਪੰਜਾਬ ਰੋਡਵੇਜ਼ ਦੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਇੱਥੇ ਪ੍ਰਦਰਸ਼ਨ ਕਰ ਰਹੇ ਹਨ, ਉਨ੍ਹਾਂ ਨੇ ਸੜਕ ਜਾਮ ਕੀਤੀ ਹੋਈ ਹੈ ਅਤੇ ਰਾਸ਼ਟਰੀ ਰਾਜਮਾਰਗ 'ਤੇ ਲੰਬਾ ਟ੍ਰੈਫਿਕ ਜਾਮ ਲੱਗਿਆ ਹੋਇਆ ਹੈ।

ਮੁਲਾਜ਼ਮਾਂ ਨੇ ਸਰਕਾਰ ਤੋਂ ਰੱਖੀ ਆਹ ਮੰਗ

ਕਰਮਚਾਰੀਆਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਉਨ੍ਹਾਂ ਦੀਆਂ ਮੰਗਾਂ ਨੂੰ ਤੁਰੰਤ ਹੱਲ ਕਰੇ। ਮੌਕੇ 'ਤੇ ਵੱਡੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ ਅਤੇ ਆਵਾਜਾਈ ਨੂੰ ਹੋਰ ਰਸਤਿਆਂ ਵੱਲ ਡਾਇਵਰਟ ਕੀਤਾ ਜਾ ਰਿਹਾ ਹੈ। 

ਜਾਣੋ ਪੂਰਾ ਮਾਮਲਾ 

ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ, ਪੰਜਾਬ ਸਰਕਾਰ ਦੀ "ਕਿਲੋਮੀਟਰ ਬੱਸ ਸਕੀਮ" ਦੇ ਵਿਰੋਧ ਵਿੱਚ ਸੂਬੇ ਭਰ ਦੇ ਸਾਰੇ ਬੱਸ ਅੱਡੇ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਬੰਦ ਰੱਖੇ ਗਏ ਸਨ। ਇਸ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਪੰਜਾਬ ਰੋਡਵੇਜ਼ ਦੇ ਜਨਰਲ ਸਕੱਤਰ ਜੁਗਰਾਜ ਸਿੰਘ ਕਰ ਰਹੇ ਸਨ, ਕਿਉਂਕਿ ਸਰਕਾਰ ਇਸ ਸਕੀਮ ਦੇ ਤਹਿਤ ਇੱਕ ਵਾਰ ਫਿਰ ਨਵੇਂ ਟੈਂਡਰ ਖੋਲ੍ਹ ਰਹੀ ਹੈ।

ਜੁਗਰਾਜ ਸਿੰਘ ਦੇ ਅਨੁਸਾਰ, ਕਿਲੋਮੀਟਰ ਬੱਸ ਸਕੀਮ ਇੱਕ ਸਰਕਾਰੀ ਸਕੀਮ ਹੈ ਜਿਸ ਦੇ ਤਹਿਤ ਬੱਸਾਂ ਪ੍ਰਾਈਵੇਟ ਕੰਪਨੀਆਂ ਤੋਂ ਕਿਰਾਏ 'ਤੇ ਲਈਆਂ ਜਾਂਦੀਆਂ ਹਨ। ਸਰਕਾਰ ਇਨ੍ਹਾਂ ਕੰਪਨੀਆਂ ਨੂੰ ਪ੍ਰਤੀ ਕਿਲੋਮੀਟਰ ਇੱਕ ਨਿਸ਼ਚਿਤ ਰਕਮ ਅਦਾ ਕਰਦੀ ਹੈ, ਜਦੋਂ ਕਿ ਪ੍ਰਾਈਵੇਟ ਕੰਪਨੀਆਂ ਡਰਾਈਵਰਾਂ, ਰੱਖ-ਰਖਾਅ ਅਤੇ ਬਾਲਣ ਲਈ ਪੂਰੀ ਤਰ੍ਹਾਂ ਜ਼ਿੰਮੇਵਾਰ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।