ਪੜਚੋਲ ਕਰੋ

Punjab News: ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...

Punjab News: ਪੰਜਾਬ ਵਿੱਚ ਵਾਰਦਾਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇੱਕ ਤੋਂ ਬਾਅਦ ਇੱਕ ਗੋਲੀਬਾਰੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਜਿਸ ਕਾਰਨ ਲੋਕਾਂ ਵਿਚਾਲੇ ਆਪਣੀ ਸੁਰੱਖਿਆਂ ਨੂੰ ਲੈ ਕੇ ਚਿੰਤਾ ਦਾ ਮਾਹੌਲ...

Punjab News: ਪੰਜਾਬ ਵਿੱਚ ਵਾਰਦਾਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇੱਕ ਤੋਂ ਬਾਅਦ ਇੱਕ ਗੋਲੀਬਾਰੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਜਿਸ ਕਾਰਨ ਲੋਕਾਂ ਵਿਚਾਲੇ ਆਪਣੀ ਸੁਰੱਖਿਆਂ ਨੂੰ ਲੈ ਕੇ ਚਿੰਤਾ ਦਾ ਮਾਹੌਲ ਹੈ। ਦਰਅਸਲ, ਕਸਬਾ ਔੜ ਭਰੇ ਬਾਜ਼ਾਰ 'ਚ ਅਣਪਛਾਤੇ ਹਮਲਾਵਰਾਂ ਵੱਲੋਂ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਤੋਂ ਬਾਅਦ ਪੂਰੇ ਕਸਬੇ ਵਿੱਚ ਹੜਕੰਪ ਮਚ ਗਿਆ ਅਤੇ ਲੋਕਾਂ ਵਿੱਚ ਡਰ ਦਾ ਮਾਹੌਲ ਬਣ ਗਿਆ। ਸੂਚਨਾ ਮਿਲਦੇ ਹੀ ਪੁਲਿਸ ਦੇ ਉੱਚ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਸ਼ਰੇਆਮ ਚਲਾਈਆਂ ਗੋਲੀਆਂ

ਜਾਣਕਾਰੀ ਮੁਤਾਬਕ ਨਿਸ਼ਾਨ ਸਿੰਘ ਮੋਨੀ ਪੁੱਤਰ ਸੁਰਜੀਤ ਸਿੰਘ ਵਾਸੀ ਘੁਮਾਰ ਮੁਹੱਲਾ ਔੜ ਜੋ ਸ਼ੁੱਕਰਵਾਰ ਰਾਤ ਕਰੀਬ ਸਾਢੇ 8 ਵਜੇ ਬਾਬਾ ਧਰਮਗਿਰ ਮੰਦਰ ਨੇੜੇ ਆਪਣੇ ਕੁਝ ਜਾਣਕਾਰਾਂ ਨਾਲ ਗੱਲਬਾਤ ਕਰਨ ਉਪਰੰਤ ਇਕ ਰੇਹੜੀ ਤੋਂ ਗੋਲਗੱਪੇ ਖਾ ਰਿਹਾ ਸੀ। ਗੋਲਗੱਪੇ ਖਾ ਕੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਿਵੇਂ ਹੀ ਉਹ ਔੜ ਦੇ ਬੱਸ ਅੱਡੇ ਵੱਲ ਤੁਰਿਆ ਤਾਂ ਜੌੜ ਸੜਕਾਂ ਵੱਲੋਂ ਆਏ ਹਮਲਾਵਰ ਜਿਨ੍ਹਾਂ ਨੇ ਆਪਣੀ ਪਛਾਣ ਲੁਕਾਉਣ ਲਈ ਲੋਈਆਂ ਨਾਲ ਆਪਣੇ ਚਿਹਰੇ ਢੱਕੇ ਹੋਏ ਸਨ, ਉਨ੍ਹਾਂ ਨੇ ਆਉਂਦਿਆਂ ਹੀ ਨਿਸ਼ਾਨ ਸਿੰਘ ਉੱਤੇ ਤਾਬੜਤੋੜ ਫਾਇਰਿੰਗ ਸ਼ੁਰੂ ਕਰ ਦਿੱਤੀ।

ਹਸਪਤਾਲ ਲਿਜਾਂਦੇ ਸਮੇਂ ਹੋਈ ਮੌਤ

ਅਚਾਨਕ ਹੋਈ ਗੋਲੀਬਾਰੀ ਕਾਰਨ ਇਲਾਕੇ ਵਿੱਚ ਭਗਦੜ ਮੱਚ ਗਈ ਅਤੇ ਲੋਕ ਆਪਣੀ ਜਾਨ ਬਚਾਉਣ ਲਈ ਇੱਧਰ-ਉੱਧਰ ਭੱਜਣ ਲੱਗ ਪਏ ਅਤੇ ਗੋਲੀਆਂ ਦੀਆਂ ਆਵਾਜ਼ਾਂ ਨਾਲ ਪੂਰਾ ਬਾਜ਼ਾਰ ਗੂੰਜ ਉੱਠਿਆ। ਦੱਸਿਆ ਜਾ ਰਿਹਾ ਹੈ ਕਿ ਨਿਸ਼ਾਨ ਸਿੰਘ ਦੇ ਸਰੀਰ ਦੇ ਵੱਖ-ਵੱਖ ਹਿੱਸਿਆਂ ’ਤੇ 7 ਤੋਂ 8 ਗੋਲੀਆਂ ਲੱਗੀਆਂ, ਜਿਸ ਕਾਰਨ ਉਹ ਲਹੂ-ਲੁਹਾਨ ਹੋ ਕੇ ਸੜਕ ’ਤੇ ਡਿੱਗ ਪਿਆ। ਘਟਨਾ ਤੋਂ ਬਾਅਦ ਮੌਕੇ ’ਤੇ ਇਕੱਠੇ ਹੋਏ ਲੋਕਾਂ ਅਤੇ ਜਾਣਕਾਰਾਂ ਵੱਲੋਂ ਜ਼ਖ਼ਮੀ ਨੌਜਵਾਨ ਨੂੰ ਤੁਰੰਤ ਨਵਾਂਸ਼ਹਿਰ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਲਈ ਲਿਜਾਇਆ ਗਿਆ ਪਰ ਉਸ ਦੀ ਹਾਲਤ ਬਹੁਤ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਜਾਂਚ ਉਪਰੰਤ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਨੌਜਵਾਨ ਦੀ ਮੌਤ ਦੀ ਖ਼ਬਰ ਮਿਲਦੇ ਹੀ ਪਰਿਵਾਰ ਵਿਚ ਚੀਕ-ਚਿਹਾੜਾ ਪੈ ਗਿਆ।

ਜਾਣਕਾਰੀ ਅਨੁਸਾਰ ਮ੍ਰਿਤਕ ਨਿਸ਼ਾਨ ਸਿੰਘ ਉਰਫ਼ ਮੋਨੀ ਸਪੋਰਟਸਮੈਨ ਸੀ, ਜੋ ਇੰਗਲੈਂਡ, ਆਸਟ੍ਰੇਲੀਆ ਅਤੇ ਕੈਨੇਡਾ ਆਉਂਦਾ-ਜਾਂਦਾ ਰਹਿੰਦਾ ਸੀ। ਪਰਿਵਾਰਕ ਸੂਤਰਾਂ ਅਨੁਸਾਰ ਉਸ ਦੇ ਭਰਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ, ਜਿਸ ਕਾਰਨ ਉਹ ਆਪਣੀਆਂ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਹੁਣ ਨਿਸ਼ਾਨ ਸਿੰਘ ਦੀ ਮੌਤ ਨੇ ਪਰਿਵਾਰ ਨੂੰ ਪੂਰੀ ਤਰ੍ਹਾਂ ਝੰਜੋੜ ਕੇ ਰੱਖ ਦਿੱਤਾ ਹੈ। 

ਪਹਿਲਾਂ ਵੀ ਹੋਇਆ ਜਾਨਲੇਵਾ ਹਮਲਾ

ਦੱਸਣਯੋਗ ਹੈ ਕਿ ਨਿਸ਼ਾਨ ਸਿੰਘ ’ਤੇ ਕੁਝ ਮਹੀਨੇ ਪਹਿਲਾਂ ਵੀ ਇੱਕ ਜਿਮ ਘਰ ਵਿੱਚ ਗੋਲੀਆਂ ਚਲਾਈਆਂ ਗਈਆਂ ਸਨ, ਉਸ ਸਮੇਂ ਉਹ ਖ਼ੁਸ਼ਕਿਸਮਤੀ ਨਾਲ ਬਚ ਗਿਆ ਸੀ ਪਰ ਉਸ ਘਟਨਾ ਤੋਂ ਬਾਅਦ ਵੀ ਉਸ ਨੂੰ ਕਥਿਤ ਤੌਰ ’ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਦੀਆਂ ਰਹੀਆਂ ਸਨ। ਮ੍ਰਿਤਕ ਨੌਜਵਾਨ ਅਜੇ ਕੁਆਰਾ ਸੀ ਅਤੇ ਪਰਿਵਾਰ ਵੱਲੋਂ ਉਸ ਦੇ ਵਿਆਹ ਦੀ ਗੱਲਬਾਤ ਚਲਾਈ ਜਾ ਰਹੀ ਸੀ, ਜਿਸ ਨਾਲ ਪਰਿਵਾਰ ਨੂੰ ਉਮੀਦ ਸੀ ਕਿ ਜਲਦੀ ਹੀ ਘਰ ਵਿਚ ਖੁਸ਼ੀਆਂ ਆਉਣਗੀਆਂ। ਨੌਜਵਾਨ ਦੀ ਮੌਤ ਉਪਰੰਤ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੇ ਉੱਚ ਅਧਿਕਾਰੀ, ਫੋਰੈਂਸਿਕ ਟੀਮਾਂ ਅਤੇ ਜਾਂਚ ਅਧਿਕਾਰੀ ਮੌਕੇ ’ਤੇ ਪਹੁੰਚ ਗਏ।

Advertisement

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਬਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਬਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
Punjab News: ਮਜੀਠੀਆ ਨਾਲ ਜੁੜੀ FIR ਮਾਮਲੇ ਉੱਤੇ ਵੱਡਾ ਅਪਡੇਟ, ਸੀਨੀਅਰ ਅਕਾਲੀ ਆਗੂ ਸਣੇ 5 ਨਾਮਜ਼ਦ; 24 ਘੰਟਿਆਂ ਦੇ ਅੰਦਰ ਵਕੀਲਾਂ ਨੂੰ...
ਮਜੀਠੀਆ ਨਾਲ ਜੁੜੀ FIR ਮਾਮਲੇ ਉੱਤੇ ਵੱਡਾ ਅਪਡੇਟ, ਸੀਨੀਅਰ ਅਕਾਲੀ ਆਗੂ ਸਣੇ 5 ਨਾਮਜ਼ਦ; 24 ਘੰਟਿਆਂ ਦੇ ਅੰਦਰ ਵਕੀਲਾਂ ਨੂੰ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Advertisement

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿਲੀ 'ਚ ਖੌਫਨਾਕ ਵਾਰਦਾਤ! ਘਰ 'ਚ ਵੜ ਕੇ DU ਦੀ ਸਹਾਇਕ ਪ੍ਰੋਫੈਸਰ ਦਾ ਕੀਤਾ ਕਤਲ; ਫੈਲੀ ਦਹਿਸ਼ਤ
ਦਿਲੀ 'ਚ ਖੌਫਨਾਕ ਵਾਰਦਾਤ! ਘਰ 'ਚ ਵੜ ਕੇ DU ਦੀ ਸਹਾਇਕ ਪ੍ਰੋਫੈਸਰ ਦਾ ਕੀਤਾ ਕਤਲ; ਫੈਲੀ ਦਹਿਸ਼ਤ
iPhone 18 Pro ਦੀ ਬੈਟਰੀ ਨੂੰ ਲੈਕੇ ਨਵਾਂ ਲੀਕ ਆਇਆ ਸਾਹਮਣੇ, ਫੈਨਜ਼ ਨੂੰ ਲੱਗਿਆ ਵੱਡਾ ਝਟਕਾ
iPhone 18 Pro ਦੀ ਬੈਟਰੀ ਨੂੰ ਲੈਕੇ ਨਵਾਂ ਲੀਕ ਆਇਆ ਸਾਹਮਣੇ, ਫੈਨਜ਼ ਨੂੰ ਲੱਗਿਆ ਵੱਡਾ ਝਟਕਾ
ਨੋਇਡਾ ਸੈਕਟਰ -75 ਦੀ IVY ਕਾਉਂਟੀ ਸੋਸਾਇਟੀ 'ਚ ਲੱਗੀ ਭਿਆਨਕ ਅੱਗ, ਪੂਰਾ ਫਲੈਟ ਸੜ ਕੇ ਸੁਆਹ; ਮੱਚਿਆ ਚੀਕ ਚੀਹਾੜਾ
ਨੋਇਡਾ ਸੈਕਟਰ -75 ਦੀ IVY ਕਾਉਂਟੀ ਸੋਸਾਇਟੀ 'ਚ ਲੱਗੀ ਭਿਆਨਕ ਅੱਗ, ਪੂਰਾ ਫਲੈਟ ਸੜ ਕੇ ਸੁਆਹ; ਮੱਚਿਆ ਚੀਕ ਚੀਹਾੜਾ
ਹਿਮਾਚਲ ਜਾਣ ਵਾਲੇ ਸੈਲਾਨੀਆਂ ਲਈ ਵੱਡੀ ਖ਼ਬਰ! 12 ਵਜੇ ਤੋਂ ਬਾਅਦ ਸਾਚ ਪਾਸ 'ਚ ਨਹੀਂ ਹੋਵੇਗੀ ਐਂਟਰੀ; ਜਾਣੋ ਕਿਉਂ ਲਿਆ ਆਹ ਫੈਸਲਾ
ਹਿਮਾਚਲ ਜਾਣ ਵਾਲੇ ਸੈਲਾਨੀਆਂ ਲਈ ਵੱਡੀ ਖ਼ਬਰ! 12 ਵਜੇ ਤੋਂ ਬਾਅਦ ਸਾਚ ਪਾਸ 'ਚ ਨਹੀਂ ਹੋਵੇਗੀ ਐਂਟਰੀ; ਜਾਣੋ ਕਿਉਂ ਲਿਆ ਆਹ ਫੈਸਲਾ
ਸਾਵਧਾਨ! ਬਜ਼ਾਰ 'ਚ ਵਿੱਕ ਰਿਹਾ ਸੜੇ ਅਤੇ ਕੀੜਿਆਂ ਵਾਲੇ ਅੰਬਾਂ ਦਾ ਜੂਸ, ਹੋ ਸਕਦੀ ਆਹ ਗੰਭੀਰ ਬਿਮਾਰੀ
ਸਾਵਧਾਨ! ਬਜ਼ਾਰ 'ਚ ਵਿੱਕ ਰਿਹਾ ਸੜੇ ਅਤੇ ਕੀੜਿਆਂ ਵਾਲੇ ਅੰਬਾਂ ਦਾ ਜੂਸ, ਹੋ ਸਕਦੀ ਆਹ ਗੰਭੀਰ ਬਿਮਾਰੀ
Exercise And Fertility: ਜ਼ਿਆਦਾ ਕਸਰਤ ਨਾਲ ਮਰਦਾਂ-ਔਰਤਾਂ 'ਚ ਘੱਟ ਸਕਦੀ Fertility, ਡਾਕਟਰਾਂ ਨੇ ਦਿੱਤੀ ਵੱਡੀ ਚੇਤਾਵਨੀ
Exercise And Fertility: ਜ਼ਿਆਦਾ ਕਸਰਤ ਨਾਲ ਮਰਦਾਂ-ਔਰਤਾਂ 'ਚ ਘੱਟ ਸਕਦੀ Fertility, ਡਾਕਟਰਾਂ ਨੇ ਦਿੱਤੀ ਵੱਡੀ ਚੇਤਾਵਨੀ
ਰੈਪੋ ਰੇਟ ਨੂੰ ਲੈਕੇ RBI ਦਾ ਵੱਡਾ ਫੈਸਲਾ
ਰੈਪੋ ਰੇਟ ਨੂੰ ਲੈਕੇ RBI ਦਾ ਵੱਡਾ ਫੈਸਲਾ
Transfer News: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
Embed widget