Punjab News: ਪੰਜਾਬ 'ਚ 29 ਨਵੰਬਰ ਤੱਕ ਠੇਕੇ ਰਹਿਣਗੇ ਬੰਦ! ਇਸ ਇਲਾਕੇ 'ਚ ਲੱਗੀਆਂ ਸਖ਼ਤ ਪਾਬੰਦੀਆਂ; ਲੋਕ ਦੇਣ ਧਿਆਨ...
Punjab News: ਪੰਜਾਬ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਪੁਰਬ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਚੀਜ਼ਾਂ ਉੱਪਰ ਪਾਬੰਦੀ ਲਗਾ ਦਿੱਤੀ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ, ਪੂਜਾ ਸਿਆਲ ਗਰੇਵਾਲ ਨੇ ਪੰਜਾਬ...

Punjab News: ਪੰਜਾਬ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਪੁਰਬ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਚੀਜ਼ਾਂ ਉੱਪਰ ਪਾਬੰਦੀ ਲਗਾ ਦਿੱਤੀ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ, ਪੂਜਾ ਸਿਆਲ ਗਰੇਵਾਲ ਨੇ ਪੰਜਾਬ ਆਬਕਾਰੀ ਐਕਟ, 1954 ਅਧੀਨ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਹੁਕਮ ਜਾਰੀ ਕੀਤੇ ਹਨ ਕਿ ਨੌਵੇਂ ਗੁਰੂ, ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਦੇ 3 ਕਿਲੋਮੀਟਰ ਦੇ ਘੇਰੇ ਵਿੱਚ ਆਉਣ ਵਾਲੇ ਸਾਰੇ ਸ਼ਰਾਬ ਦੇ ਠੇਕੇ 29 ਨਵੰਬਰ, 2025 ਤੱਕ ਬੰਦ ਰਹਿਣਗੇ। ਇਸ ਸਮੇਂ ਦੌਰਾਨ, ਹਰ ਤਰ੍ਹਾਂ ਦੇ ਸ਼ਰਾਬ ਦੇ ਠੇਕਿਆਂ/ਅਹਾਤਿਆਂ, ਹੋਟਲਾਂ ਆਦਿ ਵਿੱਚ ਸ਼ਰਾਬ ਦੀ ਖਪਤ 'ਤੇ ਪੂਰਨ ਪਾਬੰਦੀ ਹੋਵੇਗੀ।
ਪੂਜਾ ਸਿਆਲ ਗਰੇਵਾਲ ਨੇ ਦੱਸਿਆ ਕਿ ਨੌਵੇਂ ਗੁਰੂ, ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਪੁਰਬ 21 ਨਵੰਬਰ ਤੋਂ 29 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਕੀਰਤਪੁਰ ਸਾਹਿਬ ਵਿੱਚ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ।
ਭਾਰਤ ਅਤੇ ਵਿਦੇਸ਼ਾਂ ਤੋਂ ਲੱਖਾਂ ਸ਼ਰਧਾਲੂ ਇਸ ਸਮਾਗਮ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਸ਼ਰਾਬ ਪੀ ਕੇ ਅਜਿਹੇ ਧਾਰਮਿਕ ਸਮਾਗਮਾਂ ਵਿੱਚ ਆਉਣ ਵਾਲੇ ਲੋਕ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾ ਸਕਦੇ ਹਨ ਅਤੇ ਇਲਾਕੇ ਦੀ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਵੀ ਪ੍ਰਭਾਵਿਤ ਹੋ ਸਕਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















