ਪੜਚੋਲ ਕਰੋ

Punjab News: ਰੀਅਲ ਅਸਟੇਟ ਸਕੈਟਰ ਨੂੰ ਹੁਲਾਰਾ ਦੇਵੇਗੀ ਨਵੀਂ ਅਫੋਰਡੇਬਲ ਹਾਊਸਿੰਗ ਨੀਤੀ: ਅਮਨ ਅਰੋੜਾ

ਸੂਬੇ ਵਿੱਚ ਹੇਠਲੇ-ਮੱਧਮ ਦਰਜੇ ਅਤੇ ਘੱਟ ਆਮਦਨ ਵਾਲੇ ਪਰਿਵਾਰਾਂ ਲਈ ਕਿਫ਼ਾਇਤੀ ਮਕਾਨਾਂ ਦੀ ਉਸਾਰੀ ਨੂੰ ਉਤਸ਼ਾਹਿਤ ਕਰਨ ਅਤੇ ਸੂਬੇ ਵਿੱਚ ਰੀਅਲ ਅਸਟੇਟ ਸੈਕਟਰ ਨੂੰ ਹੁਲਾਰਾ ਦੇਣ ਲਈ ਪੰਜਾਬ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਜਲਦ ਨਵੀਂ ਅਫੋਰਡੇਬਲ ਹਾਊਸਿੰਗ ਪਾਲਿਸੀ ਲਿਆਂਦੀ ਜਾ ਰਹੀ ਹੈ।

ਚੰਡੀਗੜ੍ਹ: ਸੂਬੇ ਵਿੱਚ ਹੇਠਲੇ-ਮੱਧਮ ਦਰਜੇ ਅਤੇ ਘੱਟ ਆਮਦਨ ਵਾਲੇ ਪਰਿਵਾਰਾਂ ਲਈ ਕਿਫ਼ਾਇਤੀ ਮਕਾਨਾਂ ਦੀ ਉਸਾਰੀ ਨੂੰ ਉਤਸ਼ਾਹਿਤ ਕਰਨ ਅਤੇ ਸੂਬੇ ਵਿੱਚ ਰੀਅਲ ਅਸਟੇਟ ਸੈਕਟਰ ਨੂੰ ਹੁਲਾਰਾ ਦੇਣ ਲਈ ਪੰਜਾਬ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਜਲਦ ਨਵੀਂ ਅਫੋਰਡੇਬਲ ਹਾਊਸਿੰਗ ਪਾਲਿਸੀ ਲਿਆਂਦੀ ਜਾ ਰਹੀ ਹੈ। ਲੋਕਾਂ ਤੋਂ ਸੁਝਾਅ ਲੈਣ ਵਾਸਤੇ ਇਸ ਨੀਤੀ ਦਾ ਖਰੜਾ ਵਿਭਾਗ ਦੀ ਅਧਿਕਾਰਤ ਵੈੱਬਸਾਈਟ ‘ਤੇ ਅਪਲੋਡ ਕਰ ਦਿੱਤਾ ਗਿਆ ਹੈ।

ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੇ ਆਪਣੇ ਘਰ ਦਾ ਸੁਪਨਾ ਸਾਕਾਰ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਉਨ੍ਹਾਂ ਦੱਸਿਆ ਕਿ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਨੇ “ਪੰਜਾਬ ਅਫੋਰਡੇਬਲ ਹਾਊਸਿੰਗ ਨੀਤੀ-2022” ਤਿਆਰ ਕੀਤੀ ਹੈ ਅਤੇ ਲੋਕਾਂ ਤੋਂ ਸੁਝਾਅ ਲੈਣ ਵਾਸਤੇ ਇਸ ਨੀਤੀ ਦਾ ਖਰੜਾ ਵੈੱਬਸਾਈਟ www.puda.gov.in ਉਤੇ ਅਪਲੋਡ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇੱਛੁਕ ਵਿਅਕਤੀ 29 ਅਕਤੂਬਰ, 2022 ਤੱਕ ਆਪਣੇ ਸੁਝਾਅ ਲਿਖਤੀ ਰੂਪ ਵਿੱਚ ਦੇ ਸਕਦੇ ਹਨ।

ਅਮਨ ਅਰੋੜਾ ਨੇ ਦੱਸਿਆ ਕਿ ਇਸ ਨਵੀਂ ਨੀਤੀ ਤਹਿਤ ਪਲਾਟਾਂ ਵਾਲੀ ਕਾਲੋਨੀ ਵਾਸਤੇ ਘੱਟੋ-ਘੱਟ ਰਕਬਾ ਪੰਜ ਏਕੜ ਮਿੱਥਿਆ ਗਿਆ ਹੈ ਅਤੇ ਗਰੁੱਪ ਹਾਊਸਿੰਗ ਲਈ ਘੱਟੋ-ਘੱਟ ਰਕਬਾ ਸਿਰਫ਼ 2 ਏਕੜ ਹੈ। ਆਮ ਲੋਕਾਂ ਨੂੰ ਸਸਤੀਆਂ ਦਰਾਂ ‘ਤੇ ਪਲਾਟ ਮੁਹੱਈਆ ਕਰਵਾਉਣ ਲਈ ਸਾਧਾਰਨ ਕਾਲੋਨੀਆਂ ਵਿੱਚ ਵਿਕਰੀਯੋਗ ਖੇਤਰ ਨੂੰ 55 ਫ਼ੀਸਦੀ ਤੋਂ ਵਧਾ ਕੇ 65 ਫ਼ੀਸਦੀ ਕਰ ਦਿੱਤਾ ਗਿਆ ਹੈ। ਪਲਾਟਾਂ ਵਾਲੇ ਖੇਤਰ ਵਿੱਚੋਂ ਲੰਘਦੀ ਕਿਸੇ ਵੀ ਮਾਸਟਰ ਪਲਾਨ ਸੜਕ ਸਮੇਤ ਪ੍ਰਾਜੈਕਟ ਦੇ ਕੁੱਲ ਪਲਾਟ ਖੇਤਰ ‘ਤੇ ਵੇਚਣਯੋਗ ਰਕਬਾ ਦਿੱਤਾ ਜਾ ਰਿਹਾ ਹੈ।

ਅਮਨ ਅਰੋੜਾ ਨੇ ਕਿਹਾ ਕਿ ਵਿਅਕਤੀਗਤ ਪਲਾਟ-ਧਾਰਕਾਂ ‘ਤੇ ਬੋਝ ਨੂੰ ਘਟਾਉਣ ਲਈ ਸਕੂਲ, ਡਿਸਪੈਂਸਰੀਆਂ ਅਤੇ ਹੋਰ ਆਮ ਸਹੂਲਤਾਂ ਸਬੰਧੀ ਲਾਜ਼ਮੀ ਸ਼ਰਤਾਂ ਨੂੰ ਵੀ ਹਟਾ ਦਿੱਤਾ ਗਿਆ ਹੈ। ਸਾਧਾਰਨ ਕਾਲੋਨੀ ‘ਤੇ ਲਾਗੂ ਹੋਣ ਵਾਲੇ ਸੀ.ਐਲ.ਯੂ., ਈ.ਡੀ.ਸੀ. ਅਤੇ ਹੋਰ ਚਾਰਜਿਜ਼ ਵੀ 50 ਫੀਸਦੀ ਜਾਂ ਅੱਧੇ ਕਰ ਦਿੱਤੇ ਗਏ ਹਨ ਪਰ ਗਮਾਡਾ ਖੇਤਰਾਂ ਵਿੱਚ ਇਨ੍ਹਾਂ ਚਾਰਜਿਜ਼ ਵਿੱਚ ਕਟੌਤੀ ਲਾਗੂ ਨਹੀਂ ਹੋਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਟਾਪ ਹੈਡਲਾਈਨ

Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; ਕਮਿਸ਼ਨਰ ਵੱਲੋਂ ਜਾਰੀ ਕੀਤੇ ਟਰਾਂਸਫਰ ਦੇ ਹੁਕਮ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; ਕਮਿਸ਼ਨਰ ਵੱਲੋਂ ਜਾਰੀ ਕੀਤੇ ਟਰਾਂਸਫਰ ਦੇ ਹੁਕਮ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਗਏ ਮੁਹੱਲਾ ਕਲੀਨਿਕ ਦੇ ਮੁਲਾਜ਼ਮ, ਲੋਕਾਂ ਨੂੰ ਹੋ ਰਹੀ ਪਰੇਸ਼ਾਨੀ; ਜਾਣੋ ਵਜ੍ਹਾ
ਪੰਜਾਬ ਦੇ ਇਸ ਜ਼ਿਲ੍ਹੇ 'ਚ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਗਏ ਮੁਹੱਲਾ ਕਲੀਨਿਕ ਦੇ ਮੁਲਾਜ਼ਮ, ਲੋਕਾਂ ਨੂੰ ਹੋ ਰਹੀ ਪਰੇਸ਼ਾਨੀ; ਜਾਣੋ ਵਜ੍ਹਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
Punjab 'ਚ ਆਮ ਆਦਮੀ ਕਲੀਨਿਕਾਂ ਦੇ ਡਾਕਟਰਾਂ ਤੇ ਸਟਾਫ਼ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ , ਹੜਤਾਲ 'ਤੇ ਕਾਮੇ, ਖੱਜਲ ਹੋ ਰਹੇ ਲੋਕ
Punjab 'ਚ ਆਮ ਆਦਮੀ ਕਲੀਨਿਕਾਂ ਦੇ ਡਾਕਟਰਾਂ ਤੇ ਸਟਾਫ਼ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ , ਹੜਤਾਲ 'ਤੇ ਕਾਮੇ, ਖੱਜਲ ਹੋ ਰਹੇ ਲੋਕ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Embed widget