(Source: ECI/ABP News)
Punjab New Cabinet: ਕੈਬਨਿਟ ਮੀਟਿੰਗ 'ਚ ਨੌਕਰੀਆਂ ਨੂੰ ਲੈ ਕੇ ਵੱਡਾ ਫੈਸਲਾ, ਵਿਧਾਨ ਸਭਾ ਲਿਆਂਦਾ ਜਾਵੇਗਾ ਪ੍ਰਸਤਾਵ
ਪੰਜਾਬ 'ਚ CM ਭਗਵੰਤ ਮਾਨ ਦੀ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ ਖਤਮ ਹੋ ਗਈ ਹੈ। ਇਸ ਵਿੱਚ ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ ਨੂੰ ਲੈ ਕੇ ਵੱਡਾ ਫੈਸਲੇ ਲਏ ਗਏ ਹਨ। ਜਿਸ ਨੂੰ ਸਰਕਾਰੀ ਨੌਕਰੀਆਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
![Punjab New Cabinet: ਕੈਬਨਿਟ ਮੀਟਿੰਗ 'ਚ ਨੌਕਰੀਆਂ ਨੂੰ ਲੈ ਕੇ ਵੱਡਾ ਫੈਸਲਾ, ਵਿਧਾਨ ਸਭਾ ਲਿਆਂਦਾ ਜਾਵੇਗਾ ਪ੍ਰਸਤਾਵ Punjab New Cabinet, Big decision regarding jobs in Cabinet meeting, proposal to be brought in Vidhan Sabha Punjab New Cabinet: ਕੈਬਨਿਟ ਮੀਟਿੰਗ 'ਚ ਨੌਕਰੀਆਂ ਨੂੰ ਲੈ ਕੇ ਵੱਡਾ ਫੈਸਲਾ, ਵਿਧਾਨ ਸਭਾ ਲਿਆਂਦਾ ਜਾਵੇਗਾ ਪ੍ਰਸਤਾਵ](https://feeds.abplive.com/onecms/images/uploaded-images/2022/03/19/d0681072b4f1cd87fe6c87718533c0f2_original.jpeg?impolicy=abp_cdn&imwidth=1200&height=675)
ਚੰਡੀਗੜ੍ਹ: ਪੰਜਾਬ 'ਚ CM ਭਗਵੰਤ ਮਾਨ ਦੀ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ ਖਤਮ ਹੋ ਗਈ ਹੈ। ਇਸ ਵਿੱਚ ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ ਨੂੰ ਲੈ ਕੇ ਵੱਡਾ ਫੈਸਲੇ ਲਏ ਗਏ ਹਨ। ਜਿਸ ਨੂੰ ਸਰਕਾਰੀ ਨੌਕਰੀਆਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਹਾਲਾਂਕਿ, ਇਸਦੇ ਕੁਝ ਕਾਨੂੰਨੀ ਪਹਿਲੂ ਵੀ ਹਨ। ਇਸ ਲਈ ਇਸ ਪ੍ਰਸਤਾਵ ਨੂੰ ਪਹਿਲਾਂ ਵਿਧਾਨ ਸਭਾ ਵਿੱਚ ਲਿਆਂਦਾ ਜਾਵੇਗਾ।ਇਸ ਤੋਂ ਬਾਅਦ ਹੀ ਇਸ ਨੂੰ ਜਨਤਕ ਕੀਤਾ ਜਾਵੇਗਾ।
ਨਵੇਂ ਨਿਯੁਕਤ ਮੰਤਰੀਆਂ ਦੇ ਵਿਭਾਗਾਂ ਦੀ ਅਜੇ ਤੱਕ ਵੰਡ ਨਹੀਂ ਕੀਤੀ ਗਈ ਹੈ। ਸੂਤਰਾਂ ਦੀ ਮੰਨੀਏ ਤਾਂ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸਹਿਮਤੀ ਨਾਲ ਹੀ ਫੈਸਲਾ ਕੀਤਾ ਜਾਵੇਗਾ। ਇਸ ਨੂੰ ਅੰਤਿਮ ਰੂਪ ਦੇਣ ਤੋਂ ਬਾਅਦ ਇਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸਹਿਮਤੀ ਨਾਲ ਜਾਰੀ ਕੀਤਾ ਜਾਵੇਗਾ।
ਮਾਨ ਨੇ ਕਿਹਾ ਸੀ- ਗ੍ਰੀਨ ਪੈਨ ਰੁਜ਼ਗਾਰ ਲਈ ਕੰਮ ਕਰੇਗਾ
ਚੋਣ ਪ੍ਰਚਾਰ ਦੌਰਾਨ ਸੀਐਮ ਭਗਵੰਤ ਮਾਨ ਨੇ ਵੀ ਕਿਹਾ ਸੀ ਕਿ ਜੇਕਰ ਉਨ੍ਹਾਂ ਕੋਲ ਗ੍ਰੀਨ ਪੈਨ ਆ ਗਿਆ ਤਾਂ ਸਭ ਤੋਂ ਪਹਿਲਾਂ ਰੁਜ਼ਗਾਰ ਬਾਰੇ ਫੈਸਲਾ ਹੋਵੇਗਾ। ਅਜਿਹੇ 'ਚ ਪੰਜਾਬ ਦੇ ਬੇਰੋਜ਼ਗਾਰ ਨੌਜਵਾਨਾਂ ਦੀਆਂ ਨਜ਼ਰਾਂ ਇਸ ਗੱਲ 'ਤੇ ਟਿਕੀਆਂ ਹੋਈਆਂ ਹਨ ਕਿ ਸਰਕਾਰੀ ਨੌਕਰੀਆਂ ਨੂੰ ਲੈ ਕੇ ਕੀ ਫੈਸਲਾ ਲਿਆ ਜਾਂਦਾ ਹੈ। ਪੰਜਾਬ ਵਿੱਚ ਇਸ ਸਮੇਂ ਕਰੀਬ ਇੱਕ ਲੱਖ ਸਰਕਾਰੀ ਅਸਾਮੀਆਂ ਖਾਲੀ ਪਈਆਂ ਹਨ। ਇਸ ਤੋਂ ਇਲਾਵਾ 36 ਹਜ਼ਾਰ ਮੁਲਾਜ਼ਮ ਰੈਗੂਲਰ ਹੋਣ ਦੀ ਉਡੀਕ ਕਰ ਰਹੇ ਹਨ।
ਅੱਜ ਹੀ ਭਗਵੰਤ ਮਾਨ ਮੰਤਰੀ ਮੰਡਲ ਨੇ ਚੁੱਕੀ ਸਹੁੰ।ਇਸ ਸਮਾਗਮ 'ਚ ਪੰਜਾਬ ਦੇ ਰਾਜਪਾਲ ਦੇ ਨਾਲ ਹਰਿਆਣਾ ਦੇ ਰਾਜਪਾਲ ਵੀ ਪਹੁੰਚੇ ਸੀ।ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਅਤੇ ਤਮਾਮ ਵਿਧਾਇਕਾਂ ਤੇ ਮੰਤਰੀਆਂ ਦੇ ਪਰਿਵਾਰਕ ਮੈਂਬਰ ਵੀ ਸਹੁੰ ਚੁੱਕ ਸਮਾਗਮ 'ਚ ਹਿੱਸਾ ਲੈਣ ਪਹੁੰਚੇ।
10 ਕੈਬਨਿਟ ਮੰਤਰੀਆਂ ਨੇ ਚੁੱਕੀ ਸਹੁੰ
- ਦਿੜ੍ਹਬਾ ਤੋਂ ਹਰਪਾਲ ਸਿੰਘ ਚੀਮਾ ਨੇ ਚੁੱਕੀ ਸਹੁੰ
- ਬਰਨਾਲਾ ਤੋਂ ਗੁਰਮੀਤ ਸਿੰਘ ਮੀਤ ਹੇਅਰ ਨੇ ਚੁੱਕੀ ਸਹੁੰ
- ਮਲੋਟ ਤੋਂ ਡਾ ਬਲਜੀਤ ਕੌਰ ਨੇ ਚੁੱਕੀ ਸਹੁੰ
- ਅਜਨਾਲਾ ਤੋਂ ਕੁਲਦੀਪ ਸਿੰਘ ਧਾਲੀਵਾਲ ਨੇ ਚੁੱਕੀ ਸਹੁੰ
- ਜੰਡਿਆਲਾ ਤੋਂ ਹਰਭਜਨ ਸਿੰਘ ETO ਨੇ ਚੁੱਕੀ ਸਹੁੰ
- ਪੱਟੀ ਤੋਂ ਲਾਲਜੀਤ ਸਿੰਘ ਭੁੱਲਰ ਨੇ ਚੁੱਕੀ ਸਹੁੰ
- ਮਾਨਸਾ ਤੋਂ ਡਾ ਵਿਜੈ ਸਿੰਗਲਾ ਨੇ ਚੁੱਕੀ ਸਹੁੰ
- ਹੁਸ਼ਿਆਰਪੁਰ ਤੋਂ ਬ੍ਰਹਮ ਸ਼ੰਕਰ ਜਿੰਪਾ ਨੇ ਚੁੱਕੀ ਸਹੁੰ
- ਭੋਆ ਤੋਂ ਲਾਲ ਚੰਦ ਕਟਾਰੂਚੱਕ ਨੇ ਚੁੱਕੀ ਸਹੁੰ
- ਸ੍ਰੀ ਆਨੰਦਪੁਰ ਸਾਹਿਬ ਤੋਂ ਹਰਜੋਤ ਸਿੰਘ ਬੈਂਸ ਨੇ ਚੁੱਕੀ ਸਹੁੰ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)