Punjab Cabinet: ਪੰਜਾਬ ਸਰਕਾਰ ਦੀ ਵਜ਼ਾਰਤ  'ਚ ਅੱਜ 5 ਨਵੇਂ ਮੰਤਰੀ ਸ਼ਾਮਲ ਹੋ ਗਏ ਹਨ। ਇਹਨਾ ਨੂੰ ਮੰਤਰੀ ਵਾਲੀ ਨਵੀਂ ਗੱਡੀ ਵੀ ਅਲਾਟ ਕਰ ਦਿੱਤੀਆਂ ਗਈਆਂ ਹਨ। ਉੱਥੇ ਹੀ ਸੀਐੱਮ ਮਾਨ ਨੇ ਕਿਹਾ ਆਉਣ ਵਾਲੇ ਇੱਕ-ਦੋ ਦਿਨਾਂ ਤੱਕ ਇਹਨਾਂ ਨਵੇਂ ਮੰਤਰੀਆਂ ਨੂੰ ਮਹਿਕਮਿਆਂ ਦੇ ਨਾਲ ਜਿੰਮੇਵਾਰੀਆਂ ਸੌਂਪ ਦਿੱਤੀਆਂ ਜਾਣਗੀਆਂ। ਸੀਐੱਮ ਨੇ ਕਿਹਾ ਕਿ ਉਹਨਾਂ ਨੂੰ ਆਪਣੀ ਕੈਬਨਿਟ  'ਤੇ ਮਾਣ ਹੈ ਅਤੇ ਉਹ ਆਪਣੀ ਜਿੰਮੇਵਾਰੀ ਬਾਖੂਬੀ ਸਮਝਦੇ ਹਨ। ਵੱਡਾ ਬਿਆਨ ਦਿੰਦੇ ਹੋਏ ਸੀਐੱਮ ਨੇ ਕਿਹਾ ਕਿ ਆਉਣ ਵਾਲੇ ਦਿਨਾਂ  'ਚ ਵੱਡੇ ਘਪਲਿਆਂ ਤੋਂ ਵੀ ਪਰਦਾਫਾਸ਼ ਹੋਵੇਗਾ। 


ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੇ ਮੰਤਰੀ ਮੰਡਲ ਦਾ ਵਿਸਥਾਰ ਹੋ ਗਿਆ ਹੈ। ਇਸ ਮੰਤਰੀ ਮੰਡਲ 'ਚ ਪੰਜ ਵਿਧਾਇਕਾਂ ਨੇ ਮੰਤਰੀ ਵਜੋਂ ਸਹੁੰ ਚੁੱਕੀ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਵੇਂ ਮੰਤਰੀਆਂ ਨੂੰ ਸਹੁੰ ਚੁੱਕਾਈ।


ਸੰਗਰੂਰ ਦੀ ਸੁਨਾਮ ਸੀਟ ਤੋਂ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ਨੇ ਹਲਫ਼ ਲਿਆ।ਇਸ ਦੇ ਨਾਲ ਹੀ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਸਹੁੰ ਚੁੱਕੀ। ਗੁਰੂਹਰਸਹਾਏ ਤੋਂ ਵਿਧਾਇਕ ਫੌਜਾ ਸਿੰਘ ਸਰਾਂ, ਪਟਿਆਲਾ ਦੇ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਮਾਜਰਾ ਅਤੇ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਮਾਨ ਕੈਬਨਿਟ ਵਿੱਚ ਮੰਤਰੀ ਵਜੋਂ ਸਹੁੰ ਚੁੱਕੀ ਹੈ। 


ਮਾਨਸਾ ਜ਼ਿਲ੍ਹੇ 'ਚ ਵਧਣ ਲੱਗਾ ਗੁਲਾਬੀ ਸੁੰਡੀ ਦਾ ਹਮਲਾ, ਕਿਸਾਨ ਨੇ ਟਰੈਕਟਰ ਨਾਲ ਵਾਹੀ 4 ਏਕੜ ਫਸਲ


ਪੰਜਾਬ ਸਰਕਾਰ ਦੇ ਇਸ ਵਿਸਥਾਰ ਨਾਲ ਭਗਵੰਤ ਮਾਨ ਸਰਕਾਰ ਵਿੱਚ ਕੁੱਲ 15 ਮੰਤਰੀ ਹੋ ਗਏ ਹਨ। ਇਸ ਸਮੇਂ ਪੰਜਾਬ ਮੰਤਰੀ ਮੰਡਲ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਨੌਂ ਮੰਤਰੀ ਹਨ। ਜਿਨ੍ਹਾਂ ਵਿੱਚੋਂ ਇੱਕ ਮੰਤਰੀ ਡਾਕਟਰ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਬਰਖਾਸਤ ਕਰ ਦਿੱਤਾ ਗਿਆ ਸੀ।