Punjab New Chief Minister Bhagwant Mann Oath Taking Ceremony become 17 CM of State
Punjab New CM Oath Ceremony: ਭਗਵੰਤ ਮਾਨ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਬਸੰਤੀ ਰੰਗ ਦੀਆਂ ਪੱਗਾਂ ਬੰਨ੍ਹ ਕੇ ਖਟਕੜ ਕਲਾਂ ਸਹੁੰ ਚੁੱਕ ਸਮਾਗਮ ’ਚ ਪਹੁੰਚੇ। ਇਸ ਮੌਕੇ ਬਸੰਤੀ ਰੰਗ ਦਾ ਹੜ੍ਹ ਆਇਆ ਹੋਇਆ ਸੀ। ਸਮਾਗਮ 'ਚ ਪਹੁੰਚੇ ਪੰਜਾਬੀ ਗਾਇਕ ਗੁਰਦਾਸ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਜੋ ਨਵੀਂ ਸਰਕਾਰ ਬਣੀ ਹੈ, ਉਸ ਤੋਂ ਲੱਗਦਾ ਹੈ ਕਿ ਹਰ ਕੋਈ ਆਮ ਆਦਮੀ ਹੈ। ਪਾਰਟੀ ਸਾਂਝੀ ਹੈ ਪਰ ਸੋਚ ਖ਼ਾਸ ਹੈ। ਪੰਜਾਬ ਨੂੰ ਖ਼ੁਸ਼ ਰੱਖਣਾ ਚਾਹੀਦਾ ਹੈ, ਖ਼ੁਸ਼ੀ ਸ਼ਾਂਤੀ ਹੈ।
ਇਸ ਮੌਕੇ ਪੰਜਾਬ ਭਰ ਤੋਂ ਲੋਕ ਵੱਡੀ ਗਿਣਤੀ ਵਿੱਚ ਪੁੱਜੇ ਤੇ ਪੰਜਾਬੀ ਗਾਇਕ ਗੁਰਦਾਸ ਮਾਨ ਵੀ ਹਾਜ਼ਰ ਰਹੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਸਮਾਗਮ ਵਿੱਚ ਸ਼ਿਰਕਤ ਕੀਤੀ। ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ। 10 ਹਜ਼ਾਰ ਪੁਲਿਸ ਮੁ਼ਲਾਜ਼ਮ ਤੇ ਇਕ ਲੱਖ ਕੁਰਸੀਆਂ ਡੇਢ ਸੌ ਕਿਲਿਆਂ ਵਿੱਚ ਲਗਾਈਆਂ ਗਈਆਂ ਹਨ। ਸਮਾਗਮ ਵਿੱਚ 2-4 ਲੱਖ ਲੋਕਾਂ ਦੇ ਪੁੱਜਣ ਦਾ ਦਾਅਵਾ ਕੀਤਾ ਜਾ ਰਿਹਾ ਹੈ।
ਸਹੁੰ ਚੁੱਕ ਸਮਾਗਮ ਤੋਂ ਠੀਕ ਪਹਿਲਾਂ ਭਗਵੰਤ ਮਾਨ ਨੇ ਟਵੀਟ ਕੀਤਾ, ''ਸੂਰਜ ਦੀ ਸੁਨਹਿਰੀ ਕਿਰਨ ਅੱਜ ਨਵੀਂ ਸਵੇਰ ਲੈ ਕੇ ਆਈ ਹੈ। ਸ਼ਹੀਦ ਭਗਤ ਸਿੰਘ ਤੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਅੱਜ ਪੂਰਾ ਪੰਜਾਬ ਖਟਕੜ ਕਲਾਂ ਵਿਖੇ ਸਹੁੰ ਚੁੱਕਣਗੇ। ਸ਼ਹੀਦ ਭਗਤ ਸਿੰਘ ਜੀ ਦੇ ਵਿਚਾਰਾਂ 'ਤੇ ਪਹਿਰਾ ਦੇਣ ਲਈ ਮੈਂ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਲਈ ਰਵਾਨਾ ਹੋ ਰਿਹਾ ਹਾਂ।
ਇਹ ਵੀ ਪੜ੍ਹੋ: ਭਗਵੰਤ ਮਾਨ ਲਈ CM ਬਣਨ ਮਗਰੋਂ ਸੌਖੀ ਨਹੀਂ ਹੋਏਗੀ ਰਾਹ, ਸਾਹਮਣੇ ਇਹ ਪੰਜ ਵੱਡੀਆਂ ਚੁਣੌਤੀਆਂ