Punjab New CM: ਸੀਐੱਮ ਅਹੁਦੇ ਦੀ ਸਹੁੰ ਚੁੱਕਣ ਤੋਂ ਪਹਿਲਾਂ ਭਗਵੰਤ ਮਾਨ ਅੱਜ ਲੋਕ ਸਭਾ ਅਹੁਦੇ ਤੋਂ ਦੇਣਗੇ ਅਸਤੀਫ਼ਾ
Punjab New CM: ਪੰਜਾਬ ਦੇ ਅਗਲੇ ਮੁੱਖ ਮੰਤਰੀ ਦੀ ਸਹੁੰ ਚੁੱਕਣ ਤੋਂ ਪਹਿਲਾਂ ਭਗਵੰਤ ਮਾਨ ਦਿੱਲੀ ਵਿੱਚ ਸੰਸਦ ਮੈਂਬਰ ਦੇ ਅਹੁਦੇ ਤੋਂ ਅੱਜ ਅਸਤੀਫਾ ਦੇਣਗੇ। ਉਹ ਸੰਗਰੂਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਹਨ
Punjab New CM: ਪੰਜਾਬ ਦੇ ਅਗਲੇ ਮੁੱਖ ਮੰਤਰੀ ਦੀ ਸਹੁੰ ਚੁੱਕਣ ਤੋਂ ਪਹਿਲਾਂ ਭਗਵੰਤ ਮਾਨ ਦਿੱਲੀ ਵਿੱਚ ਸੰਸਦ ਮੈਂਬਰ ਦੇ ਅਹੁਦੇ ਤੋਂ ਅੱਜ ਅਸਤੀਫਾ ਦੇਣਗੇ। ਉਹ ਸੰਗਰੂਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਹਨ। ਪੰਜਾਬ ਵਿੱਚ ਤਾਜ਼ਾ ਵਿਧਾਨ ਸਭਾ ਚੋਣਾਂ ਮਗਰੋਂ AAP ਨੂੰ ਵੱਡੀ ਜਿੱਤ ਮਿਲੀ ਹੈ ਅਤੇ ਧੂਰੀ ਸੀਟ ਤੋਂ ਭਗਵੰਤ ਮਾਨ ਨੇ ਪਰਚਮ ਲਹਿਰਾਇਆ ਹੈ। 16 ਮਾਰਚ ਨੂੰ 48 ਸਾਲਾ ਭਗਵੰਤ ਮਾਨ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ ਜਿਸ ਤੋਂ ਪਹਿਲਾਂ ਮਾਨ ਅੱਜ ਦਿੱਲੀ 'ਚ ਆਪਣਾ ਅਸਤੀਫਾ ਸੌਂਪ ਦੇਣਗੇ।
ਮਾਨ ਨੇ ਧੂਰੀ ਵਿਧਾਨ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਦਲਵੀਰ ਸਿੰਘ ਗੋਲਡੀ ਨੂੰ 58,206 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਹਾਸਲ ਕੀਤੀ ਅਤੇ ਪੂਰੇ ਪੰਜਾਬ 'ਚ ਆਪ ਨੇ 92 ਸੀਟਾਂ ਨਾਲ ਹੁੰਝਾ ਫੇਰ ਜਿੱਤ ਹਾਸਲ ਕੀਤੀ।
ਪੰਜਾਬ ਦੀ ਨਵੀਂ ਕੈਬਨਿਟ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਲੈ ਕੇ ਵੀ ਅੱਜ ਵਿਚਾਰ-ਵਟਾਂਦਰਾ ਹੋਣਾ ਹੈ। ਖਟਕੜ ਕਲਾਂ ਵਿਖੇ ਸਹੁੰ ਚੁੱਕ ਸਮਾਗਮ ਤੋਂ ਇਕ ਦਿਨ ਬਾਅਦ 17 ਮਾਰਚ ਨੂੰ ਵਿਧਾਨ ਸਭਾ ਦਾ ਪਹਿਲਾ ਸੈਸ਼ਨ ਬੁਲਾਏ ਜਾਣ ਦੀ ਸੰਭਾਵਨਾ ਹੈ। ਦਿਲਚਸਪ ਗੱਲ ਇਹ ਹੈ ਕਿ ਪਾਰਟੀ ਵੱਲੋਂ ਇਹ ਸੰਕੇਤ ਮਿਲ ਰਹੇ ਹਨ ਕਿ 16 ਮਾਰਚ ਨੂੰ ਸਿਰਫ਼ ਭਗਵੰਤ ਮਾਨ ਹੀ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਬਾਕੀ ਮੰਤਰੀ ਮੰਡਲ ਦੇ ਮੈਂਬਰਾਂ ਨੂੰ ਬਾਅਦ ਵਿੱਚ ਚੰਡੀਗੜ੍ਹ ਵਿਖੇ ਸਹੁੰ ਚੁਕਾਈ ਜਾਵੇਗੀ।
ਪਾਰਟੀ ਦੇ ਸੂਤਰਾਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਦਿੱਲੀ ਵਿੱਚ ਪਾਰਟੀ ਦੇ ਉੱਚ ਅਧਿਕਾਰੀ ਪਹਿਲਾਂ ਹੀ ਮੰਤਰੀ ਮੰਡਲ ਵਿੱਚ ਸੰਭਾਵਿਤ ਸ਼ਮੂਲੀਅਤ ਨੂੰ ਦੇਖ ਰਹੇ ਹਨ। ਸ਼ੁਰੂ ਵਿੱਚ ਸਿਰਫ਼ ਛੇ ਤੋਂ ਸੱਤ ਮੰਤਰੀ ਹੀ ਮੰਤਰੀ ਮੰਡਲ ਵਿੱਚ ਸ਼ਾਮਲ ਕੀਤੇ ਜਾਣੇ ਹਨ।
ਪੰਜਾਬ ਕੈਬਨਿਟ ਵਿੱਚ ਮੁੱਖ ਮੰਤਰੀ ਸਮੇਤ 18 ਮੈਂਬਰ ਹੋ ਸਕਦੇ ਹਨ। ਜਿਨ੍ਹਾਂ ਦੇ ਨਾਂ ਸ਼ਾਮਲ ਕੀਤੇ ਜਾਣ ਦੀ ਸੰਭਾਵਨਾ ਹੈ, ਉਨ੍ਹਾਂ ਵਿਚ ਹਰਪਾਲ ਚੀਮਾ, ਅਮਨ ਅਰੋੜਾ, ਹਰਜੋਤ ਬੈਂਸ, ਬਲਜਿੰਦਰ ਕੌਰ, ਨੀਨਾ ਮਿੱਤਲ ਅਤੇ ਬੁੱਧ ਰਾਮ ਸ਼ਾਮਲ ਹਨ। ਪੰਜਾਬ ਸਰਕਾਰ ਬੁੱਧਵਾਰ ਨੂੰ ਖਟਕੜ ਕਲਾਂ ਵਿਖੇ ਚੁਣੇ ਗਏ ਮੁੱਖ ਮੰਤਰੀ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ 'ਤੇ 2.42 ਕਰੋੜ ਰੁਪਏ ਖਰਚ ਕਰੇਗੀ।