ਚੰਡੀਗੜ੍ਹ: ਚਰਨਜੀਤ ਸਿੰਘ ਚੰਨੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਐਲਾਨੇ ਗਏ ਹਨ।ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਹੈ। ਹਰੀਸ਼ ਰਾਵਤ ਨੇ ਖੁਦ ਟਵੀਟ ਕਰਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ ਕਿ ਚੰਨੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਹੋਣਗੇ। ਇਸ ਦੇ ਨਾਲ ਹੀ ਚੰਨੀ ਪੰਜਾਬ ਦਾ ਪਹਿਲਾ ਦਲਿਤ ਮੁੱਖ ਮੰਤਰੀ ਚੇਹਰਾ ਬਣ ਗਏ ਹਨ।ਲੰਮੀ ਜਦੋ-ਜਹਿਦ ਮਗਰੋਂ ਚੰਨੀ ਦਾ ਨਾਮ ਮੁੱਖ ਮੰਤਰੀ ਲਈ ਫਾਈਨਲ ਹੋਇਆ ਹੈ।
ਚੰਨੀ ਦੇ ਮੁੱਖ ਮੰਤਰੀ ਬਣਨ ਮਗਰੋਂ, ਕੈਪਟਨ ਅਮਰਿੰਦਰ ਸਿੰਘ ਨੇ ਵੀ ਚਰਨਜੀਤ ਚੰਨੀ ਨੂੰ ਵਧਾਈ ਦਿੱਤੀ ਹੈ।ਕੈਪਟਨ ਨੇ ਟਵੀਟ ਰਾਹੀਂ ਕਿਹਾ, "ਚਰਨਜੀਤ ਸਿੰਘ ਚੰਨੀ ਨੂੰ ਮੇਰੀਆਂ ਸ਼ੁਭਕਾਮਨਾਵਾਂ। ਮੈਨੂੰ ਉਮੀਦ ਹੈ ਕਿ ਉਹ ਪੰਜਾਬ ਦੇ ਸਰਹੱਦੀ ਰਾਜ ਨੂੰ ਸੁਰੱਖਿਅਤ ਰੱਖਣ ਅਤੇ ਸਾਡੇ ਲੋਕਾਂ ਨੂੰ ਸਰਹੱਦ ਪਾਰ ਤੋਂ ਵਧ ਰਹੇ ਸੁਰੱਖਿਆ ਖਤਰੇ ਤੋਂ ਬਚਾਉਣ ਦੇ ਯੋਗ ਹੋਵੇਗਾ।"
ਦੱਸ ਦੇਈਏ ਕਿ ਹਰੀਸ਼ ਰਾਵਤ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਸੀ ਚੰਨੀ ਮੁੱਖ ਮੰਤਰੀ ਹੋਣਗੇ। ਰਾਵਤ ਨੇ ਕਿਹਾ, ਕਿ "ਮੈਂਨੂੰ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਚਰਨਜੀਤ ਚੰਨੀ ਨੂੰ ਪੰਜਾਬ ਕਾਂਗਰਸ ਵਿਧਾਇਕ ਦਲ ਦਾ ਨੇਤਾ ਬਣਾਉਣ ਤੇ ਸਹਿਮਤੀ ਬਣੀ ਹੈ।"
ਦੱਸ ਦੇਈਏ ਕਿ ਕੁੱਝ ਦੇਰ ਪਹਿਲਾਂ ਤੱਕ ਸੁਖਜਿੰਦਰ ਰੰਧਾਵਾ ਦਾ ਨਾਮ ਆ ਰਿਹਾ ਸੀ ਪਰ ਅਚਾਨਕ ਕਾਂਗਰਸ ਨੇ ਇਹ ਐਲਾਨ ਕਰ ਦਿੱਤਾ ਕਿ ਚਰਨਜੀਤ ਚੰਨੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਹੋਣਗੇ।