Punjab New Government Live Updates: ਨਹੀਂ ਬਖਸ਼ੇ ਜਾਣਗੇ ਬੇਈਮਾਨੀ ਕਰਨ ਵਾਲੇ ਵਿਧਾਇਕ-ਮੰਤਰੀ- ਕੇਜਰੀਵਾਲ ਦੀ ਵਿਧਾਇਕਾਂ-ਮੰਤਰੀਆਂ ਨੂੰ ਚਿਤਾਵਨੀ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਮੋਹਾਲੀ 'ਚ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕ ਨਾਲ ਮੁਲਾਕਾਤ ਕੀਤੀ ਜਾਵੇਗੀ
LIVE
Background
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਮੋਹਾਲੀ 'ਚ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕ ਨਾਲ ਮੁਲਾਕਾਤ ਕੀਤੀ ਜਾਵੇਗੀ ਸਵੇਰੇ 11:00 ਵਜੇ ਦੇ ਕਰੀਬ ਪੰਜਾਬ ਭਵਨ 'ਚ ਵੀਡੀਓ ਕਾਨਫ੍ਰੈਂਸਿੰਗ ਜ਼ਰੀਏ ਵਿਧਾਇਕਾਂ ਨਾਲ ਮੁਲਾਕਾਤ ਕੀਤੀ ਜਾਵੇੇਗੀ।
ਬੀਤੇ ਦਿਨ ਪੰਜਾਬ ਯਾਨੀ 'ਆਪ' ਸਰਕਾਰ ਦੇ 10 ਨਵੇਂ ਮੰਤਰੀਆਂ ਨੇ ਸਹੁੰ ਚੁੱਕੀ। ਜਿਸ ਤੋਂ ਬਾਅਦ ਅੱਜ ਕੇਜਰੀਵਾਲ ਮੰਤਰੀਆਂ ਸਮੇਤ ਵਿਧਾਇਕਾਂ ਨਾਲ ਵੀਡੀਓ ਕਾਨਫ੍ਰੈਂਸਿੰਗ ਜ਼ਰੀਏ ਮੁਲਾਕਾਤ ਕਰਨਗੇ ਅਤੇ ਕਿਹਾ ਜਾ ਰਿਹਾ ਹੈ ਕਿ ਇਸ ਦੌਰਾਨ ਰਾਜ ਸਭਾ ਦੇ ਮੈਂਬਰਾਂ ਲਈ ਨਾਵਾਂ ਬਾਰੇ ਵੀ ਚਰਚਾ ਹੋ ਸਕਦੀ ਹੈ। ਇਸ ਦੇ ਨਾਲ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਨੂੰ ਲੈ ਕੇ ਵੀ ਵਿਚਾਰਾਂ ਕੀਤੀਆਂ ਜਾ ਸਕਦੀਆਂ ਹਨ।
ਭਗਵੰਤ ਮਾਨ ਦੀ ਕੈਬਨਿਟ 'ਚ ਸ਼ਾਮਲ ਹੋਣ ਵਾਲੇ 10 ਮੰਤਰੀਆਂ 'ਚ ਹਰਪਾਲ ਚੀਮਾ (ਦਿੜ੍ਹਬਾ), ਡਾ: ਬਲਜੀਤ ਕੌਰ (ਮਲੋਟ), ਹਰਭਜਨ ਸਿੰਘ ਈ.ਟੀ.ਓ. (ਜੰਡਿਆਲਾ), ਡਾ: ਵਿਜੇ ਸਿੰਗਲਾ (ਮਾਨਸਾ), ਲਾਲ ਚੰਦ ਕਟਾਰੂਚੱਕ (ਭੋਆ), ਗੁਰਮੀਤ ਸਿੰਘ ਮੀਤ ਹੇਅਰ (ਬਰਨਾਲਾ), ਕੁਲਦੀਪ ਸਿੰਘ ਧਾਲੀਵਾਲ (ਅਜਨਾਲਾ), ਲਾਲਜੀਤ ਸਿੰਘ ਭੁੱਲਰ (ਪੱਟੀ), ਬ੍ਰਹਮ ਸ਼ੰਕਰ (ਹੁਸ਼ਿਆਰਪੁਰ) ਅਤੇ ਹਰਜੋਤ ਸਿੰਘ ਬੈਂਸ (ਅਨੰਦਪੁਰ ਸਾਹਿਬ) ਸ਼ਾਮਲ ਹਨ।
Punjab News : ਬਿਕਰਮ ਮਜੀਠੀਆ ਡਰੱਗ ਮਾਮਲੇ ‘ਚ ਨਵੀਂ SIT ਦਾ ਗਠਨ, ਜਾਣੋ ਕੋਣ-ਕੋਣ ਹੋਵੇਗਾ ਮੈਂਬਰ
ਬਿਕਰਮ ਮਜੀਠੀਆ ਡਰੱਗ ਮਾਮਲੇ ‘ਚ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। 'ਆਪ' ਸਰਕਾਰ ਨੇ ਨਵੀਂ SIT ਦਾ ਗਠਨ ਕੀਤਾ ਗਿਆ ਹੈ। SIT 'ਚ ਪੰਜ ਮੈਂਬਰੀ ਟੀਮ ਦਾ ਗਠਨ ਕੀਤਾ ਗਿਆ ਹੈ। ਗੁਰਸ਼ਰਨ ਸਿੰਘ ਸੰਧੂ ਆਈਜੀ ਅਗਵਾਈ ਕਰਨਗੇ। ਇਸ ਦੇ ਨਾਲ-ਨਾਲ ਹੀ ਐਸ. ਰਾਹੁਲ AIG, ਰਣਜੀਤ ਸਿੰਘ ਢਿੱਲੋ AIG, ਰਘੁਵੀਰ ਸਿੰਘ DSP ,ਅਮਰਪ੍ਰੀਤ ਸਿੰਘ DSP ਵੀ ਸ਼ਾਮਲ ਹੋਣਗੇ। ਇਸ ਤੋਂ ਪਹਿਲਾਂ ਕਾਂਗਰਸ ਸਰਕਾਰ ਨੇ ਤਿੰਨ ਮੈਂਬਰੀ SIT ਦਾ ਗਠਨ ਕੀਤਾ ਸੀ।
Punjab News : ਬਿਕਰਮ ਮਜੀਠੀਆ ਡਰੱਗ ਮਾਮਲੇ ‘ਚ ਨਵੀਂ SIT ਦਾ ਗਠਨ, ਜਾਣੋ ਕੋਣ-ਕੋਣ ਹੋਵੇਗਾ ਮੈਂਬਰ
ਬਿਕਰਮ ਮਜੀਠੀਆ ਡਰੱਗ ਮਾਮਲੇ ‘ਚ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। 'ਆਪ' ਸਰਕਾਰ ਨੇ ਨਵੀਂ SIT ਦਾ ਗਠਨ ਕੀਤਾ ਗਿਆ ਹੈ। SIT 'ਚ ਪੰਜ ਮੈਂਬਰੀ ਟੀਮ ਦਾ ਗਠਨ ਕੀਤਾ ਗਿਆ ਹੈ। ਗੁਰਸ਼ਰਨ ਸਿੰਘ ਸੰਧੂ ਆਈਜੀ ਅਗਵਾਈ ਕਰਨਗੇ। ਇਸ ਦੇ ਨਾਲ-ਨਾਲ ਹੀ ਐਸ. ਰਾਹੁਲ AIG, ਰਣਜੀਤ ਸਿੰਘ ਢਿੱਲੋ AIG, ਰਘੁਵੀਰ ਸਿੰਘ DSP ,ਅਮਰਪ੍ਰੀਤ ਸਿੰਘ DSP ਵੀ ਸ਼ਾਮਲ ਹੋਣਗੇ। ਇਸ ਤੋਂ ਪਹਿਲਾਂ ਕਾਂਗਰਸ ਸਰਕਾਰ ਨੇ ਤਿੰਨ ਮੈਂਬਰੀ SIT ਦਾ ਗਠਨ ਕੀਤਾ ਸੀ।
ਆਪ' ਸਰਕਾਰ ਬਣਦਿਆਂ ਹੀ ਮੁੜ ਧਰਨੇ ਸ਼ੁਰੂ, ਸਫਾਈ ਸੇਵਕ ਵੱਲੋਂ ਪੈਟਰੋਲ ਛਿੜਕ ਕੇ ਅੱਗ ਲਾਉਣ ਕੋਸ਼ਿਸ਼
ਪੰਜਾਬ ਅੰਦਰ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬੇਸ਼ੱਕ ਸਾਰਿਆਂ ਵਰਗਾਂ ਨੂੰ ਸਮੱਸਿਆਵਾਂ ਦੇ ਹੱਲ ਦਾ ਭਰੋਸਾ ਦਿੱਤਾ ਹੈ ਪਰ ਧਰਨੇ-ਮੁਜ਼ਾਹਰੇ ਸ਼ੁਰੂ ਹੋ ਗਏ ਹਨ। ਪਿਛਲੇ ਛੇ ਦਿਨਾਂ ਤੋਂ ਨਗਰ ਕੌਂਸਲ ਭਦੌੜ ਦੇ ਗੇਟ ਅੱਗੇ ਸਫਾਈ ਸੇਵਕਾਂ ਤੇ ਨਗਰ ਕੌਂਸਲ ਦੇ ਕੱਚੇ ਪੱਕੇ ਅਧਿਕਾਰੀਆਂ ਵੱਲੋਂ ਤਨਖਾਹਾਂ ਨਾ ਮਿਲਣ ਕਰਕੇ ਧਰਨਾ ਦਿੱਤਾ ਜਾ ਰਿਹਾ ਹੈ।
AAP Punjab : ਆਪ’ ਲੀਡਰ ਦੀ ਕਾਰ ਦੀ ਭੰਨ੍ਹ-ਤੋੜ, ਪੁਲਿਸ ਨੇ ਦਬੋਚੇ ਸ਼ਰਾਰਤੀ ਅਨਸਰ
ਸ਼ਹਿਰ ਵਿੱਚ ਆਮ ਆਦਮੀ ਪਾਰਟੀ ਦੇ ਲੀਡਰ ਦੀ ਕਾਰ ਦੇ ਸ਼ੀਸ਼ੇ ਭੰਨ੍ਹ ਦਿੱਤੇ ਗਏ। ਇਹ ਕਾਰ ‘ਆਪ’ ਲੀਡਰ ਤੇ ਸਾਬਕਾ ਕੌਂਸਲਰ ਗੁਰਮੁੱਖ ਸਿੰਘ ਸੋਹਲ ਦੀ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਤੁਰੰਤ ਬਾਅਦ ਕਾਰ ਦੇ ਸ਼ੀਸ਼ੇ ਭੰਨ੍ਹਣ ਦੀ ਘਟਨਾ ਨੂੰ ਬਦਲਾਖੋਰੀ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ।
Arvind Kejriwal live: ਨਹੀਂ ਬਖਸ਼ੇ ਜਾਣਗੇ ਬੇਈਮਾਨੀ ਕਰਨ ਵਾਲੇ ਮੰਤਰੀ-ਵਿਧਾਇਕ- ਕੇਜਰੀਵਾਲ
ਕੇਜਰੀਵਾਲ ਨੇ ਵਿਧਾਇਕਾਂ- ਮੰਤਰੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਭ੍ਰਿਸ਼ਟਾਚਾਰੀ ਕਰਨ ਵਾਲੇ ਬਰਦਾਸ਼ਤ ਨਹੀਂ ਕੀਤੇ ਜਾਣਗੇ ਅਤੇ ਨਾ ਹੀ ਬੇਈਮਾਨੀ ਕਰਨ ਵਾਲੇ ਮੰਤਰੀ-ਵਿਧਾਇਕ ਬਖਸ਼ੇ ਜਾਣਗੇ।