ਪੜਚੋਲ ਕਰੋ

ਨਵੇਂ ਬਣੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸੰਭਾਲਿਆ ਅਹੁਦਾ , ਕਿਹਾ - ਦਿੱਲੀ ਮਾਡਲ ਨੂੰ ਸੂਬੇ ਦੇ ਕੋਨੇ-ਕੋਨੇ ਤੱਕ ਪਹੁੰਚਾਇਆ ਜਾਵੇਗਾ

 Punjab News : ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਮੰਤਰੀ ਦਾ ਅਹੁਦਾ ਸੰਭਾਲ ਲਿਆ। ਡਾ. ਬਲਬੀਰ ਸਿੰਘ ਦੇ ਅਹੁਦਾ ਸਾਂਭਣ ਮੌਕੇ ਉਨ੍ਹਾਂ ਦੇ ਕੈਬਨਿਟ ਸਾਥੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

 Punjab News : ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਮੰਤਰੀ ਦਾ ਅਹੁਦਾ ਸੰਭਾਲ ਲਿਆ। ਡਾ. ਬਲਬੀਰ ਸਿੰਘ ਦੇ ਅਹੁਦਾ ਸਾਂਭਣ ਮੌਕੇ ਉਨ੍ਹਾਂ ਦੇ ਕੈਬਨਿਟ ਸਾਥੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ  ਕੁਲਦੀਪ ਸਿੰਘ ਧਾਲੀਵਾਲ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ, ਬਾਗ਼ਬਾਨੀ ਤੇ ਸੁਤੰਤਰਤਾ ਸੈਨਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਤੋਂ ਇਲਾਵਾ ਕੁਲਵੰਤ ਸਿੰਘ,  ਹਰਮੀਤ ਸਿੰਘ ਪਠਾਣਮਾਜਰਾ,  ਅਜੀਤਪਾਲ ਸਿੰਘ ਕੋਹਲੀ,  ਕੁਲਵੰਤ ਸਿੰਘ ਸ਼ੁਤਰਾਣਾ, ਗੁਰਲਾਲ ਸਿੰਘ ਘਨੌਰ (ਸਾਰੇ ਵਿਧਾਇਕ) ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਮੌਜੂਦ ਰਹੇ।

ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ 50,000 ਤੋਂ ਵੱਧ ਵੋਟਾਂ ਨਾਲ ਜੇਤੂ ਰਹਿ ਕੇ ਪਟਿਆਲਾ ਦਿਹਾਤੀ ਤੋਂ ਵਿਧਾਇਕ ਬਣੇ ਡਾ. ਬਲਬੀਰ ਸਿੰਘ ਨੇ ਇਸ ਮੌਕੇ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਭਰੋਸਾ ਦੁਆਇਆ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਈਮਾਨਦਾਰੀ ਨਾਲ ਨਿਭਾਉਣਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਦਿੱਲੀ ਦੇ ਵਿਕਾਸ ਮਾਡਲ ਨੂੰ ਦੇਸ਼-ਵਿਦੇਸ਼ ਵਿੱਚ ਲੋਕਾਂ ਵੱਲੋਂ ਅਥਾਹ ਪਿਆਰ ਦਿੱਤਾ ਗਿਆ ਹੈ, ਇਸ ਲਈ ਦਿੱਲੀ ਮਾਡਲ ਨੂੰ ਪੰਜਾਬ ਦੇ ਕੋਨੇ-ਕੋਨੇ ਵਿੱਚ ਪਹੁੰਚਾਇਆ ਜਾਵੇਗਾ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਿਹਤ ਅਤੇ ਸਿੱਖਿਆ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇ ਤਰਜੀਹੀ ਖੇਤਰ ਹਨ। ਇਸ ਲਈ ਉਨ੍ਹਾਂ ਦੀ ਤਰਜੀਹ ਹੋਵੇਗੀ ਕਿ ਪੰਜਾਬ ਵਾਸੀਆਂ ਨੂੰ ਉੱਚ-ਮਿਆਰੀ ਪ੍ਰਾਇਮਰੀ, ਸੈਕੰਡਰੀ ਅਤੇ ਆਲ੍ਹਾ ਦਰਜੇ ਦੀਆਂ ਸਿਹਤ ਸਹੂਲਤਾਂ ਦੇਣ ਲਈ ਸਰਕਾਰ ਵੱਲੋਂ ਉਲੀਕੇ ਪ੍ਰੋਗਰਾਮ ਹੇਠਲੇ ਪੱਧਰ ਤੱਕ ਲਾਗੂ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਰਕਾਰੀ ਤੇ ਪ੍ਰਾਈਵੇਟ ਖੇਤਰ ਦੇ ਆਪਸੀ ਤਾਲਮੇਲ ਨਾਲ ਸਿਹਤ ਖੇਤਰ ਨੂੰ ਬੁਲੰਦੀਆਂ 'ਤੇ ਪਹੁੰਚਾਇਆ ਜਾਵੇਗਾ।

ਇਸ ਮੌਕੇ ਹਾਜ਼ਰ ਕੈਬਨਿਟ ਮੰਤਰੀਆਂ ਨੇ ਉਮੀਦ ਜਤਾਈ ਕਿ ਡਾ. ਬਲਬੀਰ ਸਿੰਘ ਇੱਕ ਮਿਹਨਤੀ, ਯੋਗ ਅਤੇ ਦੂਰਅੰਦੇਸ਼ ਆਗੂ ਹੋਣ ਦੇ ਨਾਤੇ ਆਪਣੇ ਵਿਭਾਗਾਂ ਨੂੰ ਨਵੀਆਂ ਉਚਾਈਆਂ 'ਤੇ ਲੈ ਕੇ ਜਾਣਗੇ। ਉਨ੍ਹਾਂ ਕਿਹਾ ਕਿ ਡਾ. ਬਲਬੀਰ ਸਿੰਘ ਖ਼ੁਦ ਨਾਮਵਰ ਡਾਕਟਰ ਹਨ ਅਤੇ ਸਿਹਤ ਖੇਤਰ ਦੀਆਂ ਬਾਰੀਕੀਆਂ ਨੂੰ ਭਲੀਭਾਂਤ ਜਾਣਦੇ ਹਨ।

ਅੱਖਾਂ ਦੇ ਮਾਹਰ ਡਾਕਟਰ ਅਤੇ ਸਮਾਜ-ਸੇਵੀ ਡਾ. ਬਲਬੀਰ ਸਿੰਘ ਪਿਛਲੇ ਕਰੀਬ ਚਾਰ ਦਹਾਕਿਆਂ ਤੋਂ ਕਿਸਾਨਾਂ ਅਤੇ ਗ਼ਰੀਬਾਂ ਦਾ ਇਲਾਜ ਬਹੁਤ ਹੀ ਘੱਟ ਕੀਮਤ 'ਤੇ ਕਰ ਰਹੇ ਹਨ। ਉਨ੍ਹਾਂ ਲੱਖਾਂ ਮਰੀਜ਼ਾਂ ਦਾ ਬਹੁਤ ਘੱਟ ਖ਼ਰਚੇ 'ਤੇ ਇਲਾਜ ਕੀਤਾ ਅਤੇ ਹਜ਼ਾਰਾਂ ਮਰੀਜ਼ਾਂ ਨੂੰ ਮੁਫ਼ਤ ਵਿੱਚ ਦਵਾਈਆਂ ਵੰਡਣ ਤੋਂ ਇਲਾਵਾ 30,000 ਤੋਂ ਵੱਧ ਨੇਤਰਹੀਣ ਮਰੀਜ਼ਾਂ ਨੂੰ ਅੱਖਾਂ ਦੀ ਰੌਸ਼ਨੀ ਦਿੱਤੀ ਹੈ। ਡਾ. ਬਲਬੀਰ ਸਿੰਘ ਤੋਂ ਇਲਾਜ ਕਰਵਾਉਣ ਲਈ ਸਮੁੱਚੇ ਉੱਤਰੀ ਭਾਰਤ, ਖ਼ਾਸਕਰ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਆਦਿ ਰਾਜਾਂ ਤੋਂ ਮਰੀਜ਼ ਪਟਿਆਲਾ ਆਉਂਦੇ ਹਨ। ਵੱਖ-ਵੱਖ ਸੂਬਾ ਸਰਕਾਰਾਂ ਤੋਂ ਕਈ ਐਵਾਰਡ ਪ੍ਰਾਪਤ ਕਰਨ ਵਾਲੇ ਡਾ. ਬਲਬੀਰ ਸਿੰਘ, ਮਾਰੂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਸੰਘਰਸ਼ ਦੌਰਾਨ ਦਿੱਲੀ ਦੀਆਂ ਸਰਹੱਦਾਂ 'ਤੇ ਮੁਫ਼ਤ ਦਵਾਈਆਂ ਅਤੇ ਡਾਕਟਰੀ ਸੇਵਾ ਦਾ ਲੰਗਰ ਵੀ ਲਗਾ ਚੁੱਕੇ ਹਨ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ
Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ
ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...
ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...
Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼
Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ
Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ
ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...
ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...
Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼
Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼
Health News: ਦੁੱਧ 'ਚ ਮਿਲਾ ਕੇ ਪੀਓ ਇਹ ਛੋਟੀ ਜਿਹੀ ਚੀਜ਼, ਸ਼ੂਗਰ ਤੋਂ ਲੈ ਕੇ ਕੋਲੈਸਟ੍ਰੋਲ ਤੱਕ ਸਭ ਕੁੱਝ ਰਹੇਗਾ ਕੰਟਰੋਲ
Health News: ਦੁੱਧ 'ਚ ਮਿਲਾ ਕੇ ਪੀਓ ਇਹ ਛੋਟੀ ਜਿਹੀ ਚੀਜ਼, ਸ਼ੂਗਰ ਤੋਂ ਲੈ ਕੇ ਕੋਲੈਸਟ੍ਰੋਲ ਤੱਕ ਸਭ ਕੁੱਝ ਰਹੇਗਾ ਕੰਟਰੋਲ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Embed widget