Punjab News: ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਉੱਤੇ ਸਖਤ ਕਰਵਾਈ ਕੀਤੀ ਜਾ ਰਹੀ ਹੈ। ਕੋਟ ਈਸੇ ਖਾਂ ਪੁਲੀਸ ਨੇ ਨਸ਼ਾ ਤਸਕਰੀ ਲਈ ਬਦਨਾਮ ਪਿੰਡ ਦੌਲੇਵਾਲਾ ਦੇ ਦੋ ਨਸ਼ਾ ਤਸਕਰਾਂ ਦੀ ਸਵਾ ਕਰੋੜ ਰੁਪਏ ਤੋਂ ਉਪਰ ਦੀ ਜਾਇਦਾਦ ਜ਼ਬਤ ਕੀਤੀ ਹੈ।
ਦੌਲੇਵਾਲਾ ’ਚ ਨਸ਼ਾ ਤਸਕਰਾਂ ਦੀ 1.35 ਕਰੋੜ ਦੀ ਜਾਇਦਾਦ ਜ਼ਬਤ
ਥਾਣਾ ਮੁਖੀ ਸੁਨੀਤਾ ਬਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮਿਲੀਆਂ ਸੇਧਾਂ ਤਹਿਤ ਅਤੇ ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਿਦਾਇਤਾਂ ਮੁਤਾਬਕ ਇੱਥੋਂ ਦੀ ਪੁਲਿਸ ਵਲੋਂ ਨਸ਼ਾ ਤਸਕਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਗੈਰਕਾਨੂੰਨੀ ਢੰਗ ਨਾਲ ਬਣਾਈ ਗਈ ਇਹ ਜਾਇਦਾਦ ਨੂੰ ਜ਼ਬਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਸ਼ਾ ਵਿਰੋਧੀ ਐਕਟ ਤਹਿਤ ਇਹ ਕਾਰਵਾਈ ਪਿੰਡ ਦੌਲੇਵਾਲਾ ਮਾਇਰ ਦੀ ਨਸ਼ਾ ਤਸਕਰ ਰਾਜਵਿੰਦਰ ਕੌਰ ਰੱਜੀ ਅਤੇ ਠਾਕਰ ਸਿੰਘ ਖ਼ਿਲਾਫ਼ ਅਮਲ ਵਿੱਚ ਲਿਆਂਦੀ ਗਈ ਹੈ।
ਪੁਲਿਸ ਵੱਲੋਂ ਜ਼ਬਤ ਕੀਤੀ ਜਾਇਦਾਦ ਅੱਗੇ ਲਗਾਏ ਨੋਟਿਸ
ਉਨ੍ਹਾਂ ਕਿਹਾ ਕਿ ਇਨ੍ਹਾਂ ਖਿਲਾਫ ਤਸਕਰੀ ਦੇ 15-16 ਕੇਸ ਦਰਜ ਹਨ ਤੇ ਇਨ੍ਹਾਂ ਦੀ ਇਕ ਕਰੋੜ 35 ਲੱਖ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ। ਜ਼ਬਤ ਕੀਤੀ ਜਾਇਦਾਦ ਅੱਗੇ ਨੋਟਿਸ ਚਿਪਕਾ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦੀ ਖਰੀਦ-ਵੇਚ ਦੇ ਧੰਦੇ ਵਿੱਚ ਲੱਗੇ ਕਿਸੇ ਵੀ ਵਿਅਕਤੀ ਨੂੰ ਪੁਲੀਸ ਬਖਸ਼ੇਗੀ ਨਹੀਂ, ਸਗੋਂ ਉਸ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇੱਥੇ ਵੀ ਲਿਆ ਗਿਆ ਪੁਲਿਸ ਵੱਲੋਂ ਸਖਤ ਐਕਸ਼ਨ
ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ, ਜਲੰਧਰ ਪੁਲਿਸ ਕਮਿਸ਼ਨਰੇਟ ਨੇ 2012 ਵਿੱਚ ਐਨਡੀਪੀਐਸ ਐਕਟ ਅਧੀਨ ਗ੍ਰਿਫ਼ਤਾਰ ਕੀਤੇ ਗਏ ਇੱਕ ਪਿਤਾ-ਪੁੱਤਰ ਦੇ ਨਸ਼ਾ ਤਸਕਰ ਦੀ ਡਰੱਗ ਮਨੀ ਤੋਂ ਬਣਾਈ ਗਈ 34.36 ਲੱਖ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਪੁਲਿਸ ਵੱਲੋਂ ਕੀਤੀ ਗਈ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਦੋਵੇਂ ਪਿਓ-ਪੁੱਤਰ ਲੰਬੇ ਸਮੇਂ ਤੋਂ ਨਸ਼ਾ ਤਸਕਰੀ ਵਿੱਚ ਸ਼ਾਮਲ ਸਨ। ਜਿਸ ਤਰ੍ਹਾਂ ਉਸਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਤੋਂ ਕਮਾਏ ਟਰੱਕ ਦੇ ਪੈਸੇ ਨਾਲ ਜਾਇਦਾਦ ਅਤੇ ਵਾਹਨ ਖਰੀਦੇ ਹਨ। ਇਸ ਤੋਂ ਬਾਅਦ, ਪੁਲਿਸ ਨੇ SAFEMI (AFOP) ਐਕਟ ਅਤੇ NDPS ਐਕਟ ਦੇ ਤਹਿਤ ਦਿੱਲੀ ਪ੍ਰਸ਼ਾਸਨ ਤੋਂ ਇਜਾਜ਼ਤ ਲੈਣ ਤੋਂ ਬਾਅਦ ਜਾਇਦਾਦ ਨੂੰ ਜ਼ਬਤ ਕਰ ਲਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।