(Source: ECI/ABP News/ABP Majha)
Birthday Girl Death: ਆਨਲਾਈਨ ਆਰਡਰ ਕੀਤਾ ਕੇਕ ਖਾਣ ਨਾਲ ਬੱਚੀ ਦੀ ਮੌਤ, ਪਰਿਵਾਰ ਦੇ 4 ਮੈਬਰਾਂ ਦੀ ਵਿਗੜੀ ਸਿਹਤ, ਜਸ਼ਨ 'ਚ ਛਾਇਆ ਮਾਤਮ
Birthday Celebration Turns Tragic in Punjab: ਜ਼ਿਆਦਾਤਰ ਲੋਕ ਆਪਣੇ ਨਾਲ-ਨਾਲ ਬੱਚਿਆਂ ਦੇ ਜਨਮਦਿਨ ਮੌਕੇ ਸਪੈਸ਼ਲ ਕੇਕ ਕੱਟਦੇ ਹਨ। ਇਸ ਦਿਨ ਨੂੰ ਖਾਸ ਬਣਾਉਣ ਲਈ ਉਨ੍ਹਾਂ ਵੱਲੋਂ ਕਈ
Birthday Celebration Turns Tragic in Punjab: ਜ਼ਿਆਦਾਤਰ ਲੋਕ ਆਪਣੇ ਨਾਲ-ਨਾਲ ਬੱਚਿਆਂ ਦੇ ਜਨਮਦਿਨ ਮੌਕੇ ਸਪੈਸ਼ਲ ਕੇਕ ਕੱਟਦੇ ਹਨ। ਇਸ ਦਿਨ ਨੂੰ ਖਾਸ ਬਣਾਉਣ ਲਈ ਉਨ੍ਹਾਂ ਵੱਲੋਂ ਕਈ ਤਰੀਕੇ ਦੇ ਕੇਕ ਬਣਵਾਏ ਅਤੇ ਮੰਗਵਾਏ ਜਾਂਦੇ ਹਨ। ਪਰ ਇਸ ਵਾਰ ਇੱਕ ਆਨਲਾਈਨ ਆਰਡਰ ਕੀਤਾ ਕੇਕ ਖਾਣਾ ਲੜਕੀ ਦੀ ਮੌਤ ਦਾ ਕਾਰਨ ਬਣ ਗਿਆ। ਦਰਅਸਲ, ਪਟਿਆਲਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿੱਥੇ ਕੇਕ ਖਾਣ ਨਾਲ 10 ਸਾਲਾ ਬੱਚੀ ਦੀ ਮੌਤ ਹੋ ਗਈ। ਇਸ ਤੋਂ ਇਲਾਵਾ 4 ਹੋਰ ਲੋਕਾਂ ਦੀ ਸਿਹਤ ਵੀ ਵਿਗੜ ਗਈ। ਪਰਿਵਾਰ ਨੇ ਲੜਕੀ ਦੇ ਜਨਮ ਦਿਨ 'ਤੇ ਆਨਲਾਈਨ ਕੇਕ ਆਰਡਰ ਕੀਤਾ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਅਦਾਲਤ ਬਾਜ਼ਾਰ ਸਥਿਤ ਕੇਕ ਕਾਨ੍ਹ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਧਾਰਾ 304-ਏ (ਦੋਸ਼ੀ ਕਤਲ) ਅਤੇ 273 ਲਗਾ ਦਿੱਤੀ ਹੈ। ਪਰਿਵਾਰ ਨੇ ਭਗਵੰਤ ਮਾਨ ਨੂੰ ਇਨਸਾਫ਼ ਦੀ ਅਪੀਲ ਕੀਤੀ ਹੈ। ਲੜਕੀ ਦੀ ਪਛਾਣ ਮਾਨਵੀ ਵਜੋਂ ਹੋਈ ਹੈ।
ਆਨਲਾਈਨ ਆਰਡਰ ਕੀਤਾ ਕੇਕ ਖਾਣ ਤੋਂ ਬਾਅਦ ਪਰਿਵਾਰ ਦੀ ਵਿਗੜੀ ਸਿਹਤ
ਅਮਨ ਨਗਰ ਦੀ ਰਹਿਣ ਵਾਲੀ ਕਾਜਲ ਨੇ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ 'ਚ ਦੱਸਿਆ ਕਿ ਉਸ ਨੇ 24 ਮਾਰਚ ਨੂੰ ਸ਼ਾਮ 6 ਵਜੇ ਇਕ ਆਨਲਾਈਨ ਕੰਪਨੀ ਤੋਂ ਕੇਕ ਮੰਗਵਾਇਆ ਸੀ। ਕੇਕ ਸਾਢੇ ਛੇ ਵਜੇ ਦੇ ਕਰੀਬ ਘਰ ਪਹੁੰਚਿਆ। 7:15 ਵਜੇ ਕੇਕ ਕੱਟਿਆ ਗਿਆ। ਕੇਕ ਖਾਣ ਤੋਂ ਬਾਅਦ ਮਾਨਵੀ ਅਤੇ ਹੋਰ ਪਰਿਵਾਰਕ ਮੈਂਬਰਾਂ ਦੀ ਹਾਲਤ ਵਿਗੜ ਗਈ। ਹਰ ਕਿਸੇ ਨੂੰ ਉਲਟੀਆਂ ਦੀ ਸਮੱਸਿਆ ਦਾ ਸਾਹਮਣਾ ਕਰਨਾ ਪਿਆ।
ਉਸ ਦੀ ਛੋਟੀ ਭੈਣ ਦੀ ਸਿਹਤ ਵਿਗੜ ਗਈ ਸੀ। ਫਿਰ ਉਸਨੂੰ ਹਸਪਤਾਲ ਲੈ ਗਏ। ਅਗਲੀ ਸਵੇਰ 5.30 ਵਜੇ ਬੱਚੀ ਦੀ ਹਸਪਤਾਲ 'ਚ ਮੌਤ ਹੋ ਗਈ, ਜਦਕਿ ਛੋਟੀ ਬੱਚੀ ਨੂੰ ਬੜੀ ਮੁਸ਼ਕਲ ਨਾਲ ਬਚਾਇਆ ਗਿਆ। ਬਾਕੀ ਪਰਿਵਾਰ ਦੀ ਸਿਹਤ ਵੀ ਵਿਗੜ ਗਈ ਸੀ, ਕਿਸੇ ਤਰ੍ਹਾਂ ਉਨ੍ਹਾਂ ਨੂੰ ਬਚਾਇਆ ਗਿਆ।
ਜਮਾਤ ਵਿੱਚ ਮਾਨੀਟਰ ਸੀ ਮਾਨਵੀ
ਨਾਨਾ ਹਰਬੰਸ ਨੇ ਦੱਸਿਆ ਕਿ ਉਸ ਦੀਆਂ ਦੋ ਦੋਹਤੀਆਂ ਹਨ। ਮਾਨਵੀ 10 ਸਾਲ ਦੀ ਦੋਹਤੀ ਸੀ। ਉਸ ਨੇ ਹਾਲ ਹੀ ਵਿੱਚ 5ਵੀਂ ਜਮਾਤ ਵਿੱਚ ਚੰਗੇ ਅੰਕ ਪ੍ਰਾਪਤ ਕੀਤੇ ਸਨ। ਉਹ ਆਪਣੀ ਕਲਾਸ ਵਿੱਚ ਮਾਨੀਟਰ ਸੀ। ਇਸ ਮਾਮਲੇ ਵਿੱਚ ਸਿਹਤ ਵਿਭਾਗ ਨੇ ਕੋਈ ਵਧੀਆ ਕੰਮ ਨਹੀਂ ਕੀਤਾ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਵਿੱਚ ਬਣਦੀ ਕਾਰਵਾਈ ਕੀਤੀ ਜਾਵੇ, ਤਾਂ ਜੋ ਕਿਸੇ ਵੀ ਪਰਿਵਾਰ ਨੂੰ ਮੁੜ ਅਜਿਹੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਨਸਾਫ਼ ਦੀ ਅਪੀਲ ਕੀਤੀ ਹੈ।
ਸਿਹਤ ਵਿਭਾਗ ਦੀ ਮਦਦ ਲਵੇਗੀ ਪੁਲਿਸ
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਾਨਵੀ ਆਪਣੀ ਮਾਂ ਅਤੇ ਛੋਟੀ ਭੈਣ ਨਾਲ ਆਪਣੇ ਨਾਨੇ ਦੇ ਘਰ ਰਹਿ ਰਹੀ ਸੀ ਕਿਉਂਕਿ ਪਰਿਵਾਰ ਵਿੱਚ ਸਮੱਸਿਆਵਾਂ ਚੱਲ ਰਹੀਆਂ ਸਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੁਲਿਸ ਇਸ ਮਾਮਲੇ ਵਿੱਚ ਸਿਹਤ ਵਿਭਾਗ ਦੀ ਮਦਦ ਲਵੇਗੀ। ਸਿਹਤ ਵਿਭਾਗ ਦੀ ਟੀਮ ਜਲਦੀ ਹੀ ਸਬੰਧਤ ਦੁਕਾਨ ’ਤੇ ਜਾ ਕੇ ਸੈਂਪਲ ਭਰੇਗੀ।