ਪੜਚੋਲ ਕਰੋ

Punjab News: ਆਬੂ ਧਾਬੀ 'ਚ ਫਸੇ 100 ਪੰਜਾਬੀ ਨੌਜਵਾਨ, ਵਿਦੇਸ਼ ਮੰਤਰੀ ਤੇ ਸੀਐਮ ਭਗਵੰਤ ਮਾਨ ਨੂੰ ਲਾਈ ਮਦਦ ਦੀ ਗੁਹਾਰ

Punjab News: ਪੰਜਾਬ 'ਚੋਂ ਬਹੁਤ ਸਾਰੇ ਨੌਜਵਾਨ ਚੰਗੇ ਭਵਿੱਖ ਲਈ ਵਿਦੇਸ਼ਾਂ ਵੱਲ ਨੂੰ ਰੁਖ਼ ਕਰਦੇ ਹਨ। ਸਮਾਜ ਸੇਵੀ ਦਿਲਬਾਗ ਸਿੰਘ ਨੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਪੱਤਰ ਲਿਖ ਕੇ ਮਦਦ ਦੀ ਗੁਹਾਰ ਲਗਾਈ ਹੈ।

ਸ਼ੰਕਰ ਦਾਸ ਦੀ ਰਿਪੋਰਟ

Punjab News: ਪੰਜਾਬ 'ਚੋਂ ਬਹੁਤ ਸਾਰੇ ਨੌਜਵਾਨ ਲੜਕੇ ਲੜਕੀਆਂ ਆਪਣੇ ਚੰਗੇ ਭਵਿੱਖ ਲਈ ਵਿਦੇਸ਼ਾਂ ਵੱਲ ਨੂੰ ਰੁਖ਼ ਕਰਦੇ ਹਨ, ਜਿੱਥੇ ਜਾ ਕੇ ਉਨ੍ਹਾਂ ਦੇ ਵੱਲੋਂ ਹੱਡ ਤੋੜਵੀਂ ਮਿਹਨਤ ਕੀਤੀ ਜਾਂਦੀ ਹੈ ਪਰ ਕਈ ਵਾਰ ਵਿਦੇਸ਼ ਰਹਿੰਦੇ ਨੌਜਵਾਨਾਂ ਨਾਲ ਕੁਝ ਗਲਤ ਘਟਨਾਵਾਂ ਵਾਪਰਦੀਆਂ ਹਨ। ਅਜਿਹਾ ਹੀ ਤਾਜ਼ਾ ਮਾਮਲਾ ਆਬੂਧਾਬੀ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪ੍ਰਾਈਵੇਟ ਕੰਪਨੀ 'ਚ ਕੰਮ ਕਰਨ ਗਏ 100 ਦੇ ਕਰੀਬ ਪੰਜਾਬੀ ਨੌਜਵਾਨ ਉਥੇ ਫਸ ਗਏ ਹਨ। ਉਨ੍ਹਾਂ ਨੂੰ ਕੰਮ ਤੋਂ ਹਟਾ ਦਿੱਤਾ ਗਿਆ ਹੈ ਪਰ ਪਾਸਪੋਰਟ ਵਾਪਸ ਨਹੀਂ ਦਿੱਤੇ ਜਾ ਰਹੇ ਹਨ। ਇਸ ਕਾਰਨ ਉਹ ਵਾਪਸ ਆਪਣੇ ਘਰ ਨਹੀਂ ਪਰਤ ਸਕਦੇ।

ਇਸ ਦੌਰਾਨ ਸਮਾਜ ਸੇਵੀ ਦਿਲਬਾਗ ਸਿੰਘ ਨੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਪੱਤਰ ਲਿਖ ਕੇ ਮਦਦ ਦੀ ਗੁਹਾਰ ਲਗਾਈ ਹੈ। ਦਿਲਬਾਗ ਨੇ ਵਿਦੇਸ਼ ਮੰਤਰੀ ਨੂੰ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਸਕੁਏਅਰ ਜਨਰਲ ਕੰਟਰੈਕਟਿੰਗ ਕੰਪਨੀ ਆਬੂ ਧਾਬੀ ਨੇ ਨੌਜਵਾਨਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ। ਕੰਪਨੀ ਵੱਲੋਂ ਨੌਜਵਾਨਾਂ ਦੇ ਪਾਸਪੋਰਟ ਜ਼ਬਤ ਕਰ ਲਏ ਗਏ ਹਨ। ਪਾਸਪੋਰਟ ਨਾ ਮਿਲਣ ਕਾਰਨ ਨੌਜਵਾਨ ਪ੍ਰੇਸ਼ਾਨ ਹਨ ਅਤੇ ਪੰਜਾਬ ਪਰਤਣ ਤੋਂ ਅਸਮਰੱਥ ਹਨ। ਜਿਸ ਕਰਕੇ ਉਨ੍ਹਾਂ ਨੂੰ ਪੰਜਾਬ ਲਿਆਉਣ ਲਈ ਮਦਦ ਕੀਤੀ ਜਾਵੇ।
 
ਇਹ ਵੀ ਪੜ੍ਹੋ : Amou Haji dies : ਦੁਨੀਆ ਦਾ ਸਭ ਤੋਂ ਗੰਦਾ ਵਿਅਕਤੀ , 50 ਸਾਲ ਤੱਕ ਨਾ ਨਹਾਉਣ ਵਾਲੇ 94 ਸਾਲਾ ਵਿਅਕਤੀ ਦੀ ਹੋਈ ਮੌਤ

ਦਿਲਬਾਗ ਸਿੰਘ ਨੇ ਵਿਦੇਸ਼ ਮੰਤਰੀ ਨੂੰ ਅਬੂ ਧਾਬੀ ਸਥਿਤ ਭਾਰਤੀ ਦੂਤਾਵਾਸ ਨੂੰ ਨਿਰਦੇਸ਼ ਦੇ ਕੇ ਇਹ ਮਾਮਲਾ ਯੂਏਈ ਦੇ ਅਧਿਕਾਰੀਆਂ ਕੋਲ ਉਠਾਉਣ ਦੀ ਬੇਨਤੀ ਕੀਤੀ ਹੈ। ਦਿਲਬਾਗ ਸਿੰਘ ਨੇ ਦੱਸਿਆ ਕਿ ਜ਼ਿਆਦਾਤਰ ਨੌਜਵਾਨਾਂ ਨੇ ਭਾਰਤ ਪਰਤਣ ਲਈ ਆਨਲਾਈਨ ਅਪਲਾਈ ਕੀਤਾ ਹੈ ਪਰ ਉਨ੍ਹਾਂ ਕੋਲ ਪਾਸਪੋਰਟ ਨਹੀਂ ਹਨ। ਨੌਜਵਾਨਾਂ ਦੇ ਮਾਪੇ ਹਵਾਈ ਟਿਕਟਾਂ ਦਾ ਖਰਚਾ ਦੇਣ ਲਈ ਤਿਆਰ ਹਨ ਪਰ ਕੰਪਨੀ ਪਾਸਪੋਰਟ ਵਾਪਸ ਨਹੀਂ ਕਰ ਰਹੀ। ਜਿਸ ਕਰਕੇ ਕੇਂਦਰ ਨੂੰ ਇਸ ਮਾਮਲੇ 'ਚ ਦਖਲ ਦੇਣ ਦੀ ਅਪੀਲ ਕੀਤੀ ਹੈ।

ਇਸ ਦੇ ਦਿਲਬਾਗ ਸਿੰਘ ਨੇ ਪੱਤਰ ਦੀ ਇੱਕ ਕਾਪੀ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਨੂੰ ਭੇਜ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵੀ ਇਸ ਮਾਮਲੇ ਵਿੱਚ ਮਦਦ ਦੀ ਅਪੀਲ ਕੀਤੀ ਹੈ। ਦਿਲਬਾਗ ਨੇ ਦੱਸਿਆ ਕਿ ਪੰਜਾਬੀ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਉਸ ਨਾਲ ਸੰਪਰਕ ਕਰਕੇ ਸਾਰੀ ਘਟਨਾ ਤੋਂ ਜਾਣੂ ਕਰਵਾਇਆ ਹੈ। ਇਸ ਤੋਂ ਬਾਅਦ ਉਨ੍ਹਾਂ ਇਹ ਮਾਮਲਾ ਕੇਂਦਰ ਅਤੇ ਪੰਜਾਬ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget