Punjab News: ਸੀਐੱਮ ਮਾਨ ਦੇ ਜਨਮ ਦਿਨ ਮੌਕੇ 100 ਯੂਨਿਟ ਖੂਨ ਹੋਇਆ ਇਕੱਤਰ, ਸਪੀਕਰ ਸੰਧਵਾਂ ਨੇ ਵਿਸ਼ੇਸ਼ ਤੌਰ 'ਤੇ ਦਿੱਤੀਆਂ ਜਨਮ ਦਿਵਸ ਦੀਆਂ ਵਧਾਈਆਂ
Faridkot News: ਇਸ ਖਾਸ ਮੌਕੇ ਉੱਤੇ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਖੂਨਦਾਨ ਕੈਂਪ ਲਗਾਏ ਜਾ ਰਹੇ ਹਨ। ਜਿਸ ਕਰਕੇ ਅੱਜ ਕੋਟਕਪੂਰਾ ਦੇ ਸਿਵਲ ਹਸਪਤਾਲ ਵਿਖੇ ਇੱਕ ਵਿਸ਼ੇਸ਼ ਖੂਨਦਾਨ ਕੈਂਪ ਦੌਰਾਨ ਲਗਭਗ 100 ਯੂਨਿਟ ਖੂਨ ਇੱਕਤਰ ਕੀਤਾ ਗਿਆ...
Happy Birthday CM Mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੋ ਕਿ ਅੱਜ ਆਪਣਾ 50ਵੇਂ ਜਨਮਦਿਨ ਮਨਾ ਰਹੇ ਹਨ। ਸਿਆਸੀ ਗਲਿਆਰਿਆਂ ਤੋਂ ਲੈ ਕੇ ਕਲਾਕਾਰਾਂ ਤੱਕ ਸੀਐੱਮ ਮਾਨ ਨੂੰ ਜਨਮਦਿਨ ਦੀਆਂ ਵਧਾਈਆਂ ਆ ਰਹੀਆਂ ਹਨ। ਇਸ ਖਾਸ ਮੌਕੇ ਉੱਤੇ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਖੂਨਦਾਨ ਕੈਂਪ ਲਗਾਏ ਜਾ ਰਹੇ ਹਨ। ਜਿਸ ਕਰਕੇ ਅੱਜ ਕੋਟਕਪੂਰਾ ਦੇ ਸਿਵਲ ਹਸਪਤਾਲ ਵਿਖੇ ਇੱਕ ਵਿਸ਼ੇਸ਼ ਖੂਨਦਾਨ ਕੈਂਪ ਦੌਰਾਨ ਲਗਭਗ 100 ਯੂਨਿਟ ਖੂਨ ਇੱਕਤਰ ਕੀਤਾ ਗਿਆ ਅਤੇ ਜਿਸ ਨੂੰ ਮਾਹਿਰਾਂ ਦੀ ਨਿਗਰਾਨੀ ਹੇਠ ਫਰੀਦਕੋਟ ਸਿਵਲ ਹਸਪਤਾਲ ਦੇ ਬਲੱਡ ਬੈਂਕ ਵਿੱਚ ਭੇਜਿਆ ਗਿਆ।
ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਪੰਜਾਬ ਵਿਧਾਨ ਸਭਾ ਦੇ ਸਪਕੀਰ ਕੁਲਤਾਰ ਸਿੰਘ ਸੰਧਵਾਂ ਨੇ ਇਲਾਕਾ ਨਿਵਾਸੀਆਂ ਨੂੰ ਸੰਬੋਧਿਤ ਹੁੰਦਿਆਂ ਜਿੱਥੇ ਖੂਨਦਾਨ ਦੀ ਅਹਿਮੀਅਤ ਬਾਰੇ ਜਾਣਕਾਰੀ ਸਾਂਝੀ ਕੀਤੀ, ਉੱਥੇ ਨਾਲ ਹੀ ਲੋਕਾਂ ਨੂੰ ਅਜਿਹੇ ਮੌਕਿਆਂ ਤੇ ਵੱਧ ਤੋਂ ਵੱਧ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ।
ਹਰ ਇੱਕ ਕਤਰਾ ਕਿਸੇ ਨਾ ਕਿਸੇ ਲੋੜਵੰਦ ਦੀ ਜਾਨ ਬਚਾਏਗਾ
ਅੱਜ ਦੇ ਵਿਸ਼ੇਸ਼ ਦਿਨ ਜੋ ਲੋਕ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਖੂਨਦਾਨ ਕਰਨ ਪਹੁੰਚੇ, ਉਨ੍ਹਾਂ ਦਾ ਧੰਨਵਾਦ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਇੰਨਾ ਲੋਕਾਂ ਵੱਲੋਂ ਦਿੱਤਾ ਗਿਆ ਹਰ ਇੱਕ ਕਤਰਾ ਕਿਸੇ ਨਾ ਕਿਸੇ ਲੋੜਵੰਦ ਦੀ ਜਾਨ ਬਚਾਏਗਾ। ਇਸ ਮੌਕੇ ਖੂਨਦਾਨ ਦੇ ਖੇਤਰ ਵਿੱਚ ਮੋਹਰੀ ਸੰਸਥਾ ਪੀ.ਬੀ.ਜੀ ਵੈਲਫੇਅਰ ਕਲੱਬ ਕੋਟਕਪੂਰਾ ਨੂੰ ਸਪੀਕਰ ਸੰਧਵਾਂ ਨੇ ਆਪਣੇ ਅਖਤਿਆਰੀ ਕੋਟੇ 'ਚੋਂ ਇੱਕ ਲੱਖ ਇਕਵੰਜਾ ਹਜ਼ਾਰ ਰੁਪਏ ਦਾ ਚੈੱਕ ਵੀ ਭੇਂਟ ਕੀਤਾ।
ਲੋਕਾਂ ਦੇ ਵਿੱਚ ਅੱਜ ਦੇ ਦਿਨ ਖੂਨਦਾਨ ਕਰਨ ਲਈ ਉਤਸ਼ਾਹ
ਸੀਨੀਅਰ ਮੈਡੀਕਲ ਅਫਸਰ ਕੋਟਕਪੂਰਾ ਡਾ. ਹਰਿੰਦਰ ਗਾਂਧੀ ਨੇ ਇਸ ਮੌਕੇ ਦੱਸਿਆ ਕਿ ਇਲਾਕਾ ਨਿਵਾਸੀਆਂ ਵਿੱਚ ਅੱਜ ਦੇ ਦਿਨ ਖੂਨਦਾਨ ਕਰਨ ਲਈ ਉਤਸ਼ਾਹ ਵੇਖਿਆ ਗਿਆ ਅਤੇ ਅੱਜ ਦੇ ਕੈਂਪ ਨੂੰ ਸਫਲ ਬਣਾਉਣ ਵਿੱਚ ਸਫਲ ਬਣਾਉਣ ਵਿੱਚ ਪੀ.ਬੀ.ਜੀ ਵੈੱਲਫੇਅਰ ਕਲੱਬ, ਰੋਟਰੀ ਕਲੱਬ ਅਤੇ ਸਿਵਲ ਹਸਪਤਾਲ ਦੇ ਨੁਮਾਇੰਦਿਆਂ ਦਾ ਵੱਡਮੁੱਲਾ ਯੋਗਦਾਨ ਹੈ। ਉਨ੍ਹਾਂ ਦੱਸਿਆ ਕਿ ਹਰ ਸਿਹਤਮੰਦ ਵਿਅਕਤੀ/ਮਹਿਲਾ 90 ਦਿਨਾਂ ਬਾਅਦ ਖੂਨਦਾਨ ਕਰ ਸਕਦੇ ਹਨ।
ਪੀ.ਬੀ.ਜੀ. ਵੈਲਫੇਅਰ ਕਲੱਬ ਦੇ ਪ੍ਰਧਾਨ ਰਾਜੀਵ ਮਲਿਕ ਨੇ ਦੱਸਿਆ ਕਿ ਜੈਤੋ, ਬਾਜਾਖਾਨਾ, ਫਰੀਦਕੋਟ ਅਤੇ ਕੋਟਕਪੂਰਾ ਵਿਖੇ ਵੀ ਅੱਜ ਦੇ ਦਿਨ ਮੁੱਖ ਮੰਤਰੀ ਪੰਜਾਬ ਦੇ ਜਨਮ ਦਿਹਾੜੇ ਮੌਕੇ ਖੂਨਦਾਨ ਕੈਂਪ ਲਗਾਏ ਗਏ, ਜਿੱਥੇ ਦੁਪਹਿਰ ਤੱਕ 100 ਯੂਨਿਟ ਖੂਨ ਇਕੱਤਰ ਕਰ ਲਿਆ ਗਿਆ ਸੀ।
ਇਸ ਮੌਕੇ ਜਿਲ੍ਹਾ ਯੋਜਨਾ ਬੋਰਡ ਚੇਅਰਮੈਨ ਸ. ਸੁਖਜੀਤ ਸਿੰਘ ਢਿੱਲਵਾਂ, ਚੇਅਰਮੈਨ ਬਲਜੀਤ ਸਿੰਘ ਖੀਵਾ, ਇਸਤਰੀ ਵਿੰਗ ਮਨਜੀਤ ਨੰਗਲ, ਸਰਪ੍ਰਸਤ ਉਦੈ ਰਣਦੇਵ, ਪ੍ਰੈਸ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ,ਆਮ ਆਦਮੀ ਜਿਲ੍ਹਾ ਪ੍ਰਧਾਨ ਇਸਤਰੀ ਵਿੰਗ ਪ੍ਰਦੀਪ ਕੌਰ ਢਿੱਲੋ, ਮਨਪ੍ਰੀਤ ਸਿੰਘ ਧਾਲੀਵਾਲ ਤੋਂ ਇਲਾਵਾ ਹੋਰ ਹਾਜ਼ਰ ਸਨ।