Punjab News: ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਪੰਜਾਬ ਦੇ ਮਸ਼ਹੂਰ ਸੂਫੀ ਗਾਇਕ ਕੰਵਰ ਗਰੇਵਾਲ ਦੇ ਗੀਤ ਦੀ ਵੀਡੀਓ ਨਾਲ ਕਥਿਤ ਛੇੜਖਾਨੀ ਕਰਕੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਅਪਮਾਨਜਣਕ ਟਿੱਪਣੀਆਂ ਕਰਨ ਦੇ ਮਾਮਲੇ ’ਚ ਇਥੋਂ ਦੀ ਅਦਾਲਤ ਨੇ 14 ਦਿਨਾਂ ਦੀ ਨਿਆਇਕ ਹਿਰਾਸਤ ’ਚ ਭੇਜ ਦਿੱਤਾ। 


ਹੋਰ ਪੜ੍ਹੋ : ਪਰਾਲੀ ਸਾੜਨ ਨੂੰ ਲੈ ਕੇ ਪੰਜਾਬ, ਹਰਿਆਣਾ ਤੇ ਦਿੱਲੀ ਭਿੜੇ, ਹਰਿਆਣਾ ਨੇ ਨਾਸਾ ਦੀਆਂ ਤਸਵੀਰਾਂ ਸ਼ੇਅਰ ਕਰ ਕੀਤਾ ਵੱਡਾ ਦਾਅਵਾ



ਦੱਸ ਦਈਏ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਵਿਰਸਾ ਸਿੰਘ ਵਲਟੋਹਾ, ਡਾਕਟਰ ਦਲਜੀਤ ਸਿੰਘ ਚੀਮਾ ਤੇ ਹੋਰਨਾਂ ਆਗੂਆਂ ਵੱਲੋਂ ਪਹਿਲਾਂ ਐਸਐਸਪੀ ਦਫ਼ਤਰ ਤੇ ਫਿਰ ਦੇਰ ਰਾਤ ਤੱਕ ਮਟੌਰ ਥਾਣੇ ਦੀ ਘੇਰਾਬੰਦੀ ਕਰਕੇ ਰੱਖੀ ਗਈ। ਅਕਾਲੀ ਆਗੂ ਤੇ ਵਰਕਰ ਮਟੌਰ ਥਾਣੇ ਦੇ ਅੰਦਰ ਹੀ ਧਰਨਾ ਲਗਾ ਕੇ ਬੈਠ ਗਏ। 


ਹਾਸਲ ਜਾਣਕਾਰੀ ਮੁਤਾਬਕ ਅਕਾਲੀ ਦਲ ਦੇ ਦਬਾਅ ਨੂੰ ਦੇਖਦੇ ਹੋਏ ਮੁਹਾਲੀ ਪੁਲਿਸ ਵੱਲੋਂ ਕਰੀਬ ਅੱਧੀ ਰਾਤ ਨੂੰ ਬੰਟੀ ਰੋਮਾਣਾ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜੱਜ ਨੇ ਵੀ ਪੁਲਿਸ ਅਧਿਕਾਰੀਆਂ ਨੂੰ ਸਵਾਲ ਕੀਤਾ ਕਿ ਅਕਾਲੀ ਆਗੂ ਨੂੰ ਸਬੰਧਤ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕਿਉਂ ਨਹੀਂ ਕੀਤਾ ਗਿਆ? ਪਰ ਪੁਲਿਸ ਕੋਈ ਜਵਾਬ ਨਹੀਂ ਦੇ ਸਕੀ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਬੰਟੀ ਰੋਮਾਣਾ ਨੂੰ ਜੇਲ੍ਹ ਭੇਜ ਦਿੱਤਾ।


ਹੋਰ ਪੜ੍ਹੋ : ਖੁਦਕੁਸ਼ੀ ਕਰਨ ਵਾਲੀ ਪ੍ਰੋਫੈਸਰ ਦੀ 5 ਸਾਲਾ ਧੀ ਨੂੰ ਨੌਕਰੀ ਦੇਣ ਦਾ ਭਰੋਸਾ, ਮਜੀਠੀਆ ਬੋਲੇ...ਵੱਡਾ ਫਰਾਡ, 13 ਸਾਲ ਬਾਅਦ ਕਿਸ ਦੀ ਸਰਕਾਰ ਹੋਵੇਗੀ ਤੇ ਕੌਣ ਅਫਸਰ ਹੋਵੇਗਾ?


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


Read More:- Click Link:-


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ









 


Iphone ਲਈ ਕਲਿਕ ਕਰੋ