CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਮਿਆਦ ਖ਼ਤਮ ਹੋਣ ਤੋਂ ਬਾਅਦ ਵੀ ਲੋਕਾਂ ਤੋਂ ਟੈਕਸ ਵਸੂਲਣ ਵਾਲੇ ਟੋਲ ਪਲਾਜ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਦਾਅਵਾ ਕੀਤਾ ਕਿ ਪੰਜਾਬ 'ਚ ਹੁਣ ਤੱਕ 17 ਟੋਲ ਪਲਾਜ਼ੇ ਬੰਦ ਕਰ ਚੁੱਕੇ ਹਾਂ। ਇਹ ਟੋਲ ਪਲਾਜ਼ੇ ਬੰਦ ਹੋਣ ਕਰਕੇ ਪੰਜਾਬੀਆਂ ਨੂੰ 60 ਲੱਖ ਰੁਪਏ ਰੋਜ਼ਾਨਾ ਦੀ ਬੱਚਤ ਹੋ ਰਹੀ ਹੈ। 



ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ 'ਚ ਹੁਣ ਤੱਕ 17 ਟੋਲ ਪਲਾਜ਼ੇ ਬੰਦ ਕਰ ਚੁੱਕੇ ਹਾਂ। ਬੰਦ ਕੀਤੇ ਇਨ੍ਹਾਂ ਟੋਲ ਪਲਾਜ਼ਿਆਂ ਕਰਕੇ ਪੰਜਾਬੀਆਂ ਨੂੰ 60 ਲੱਖ ਰੁਪਏ ਰੋਜ਼ਾਨਾ ਦੀ ਬੱਚਤ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਮਿਆਦ ਖ਼ਤਮ ਹੋਣ ਤੋਂ ਬਾਅਦ ਵੀ ਲੋਕਾਂ ਤੋਂ ਟੈਕਸ ਵਸੂਲਣ ਵਾਲੇ ਟੋਲ ਪਲਾਜ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।


ਸੀਐਮ ਭਗਵੰਤ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਤੇ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਜਨਤਾ ਦੀ ਸੇਵਾ ਕਰਨ ਲਈ ਇਨਕਮ ਟੈਕਸ ਵਿਭਾਗ ਦੀ ਨੌਕਰੀ ਛੱਡ ਦਿੱਤੀ। ਉਨ੍ਹਾਂ ਕਿਹਾ, ‘ਅਸੀਂ ਰਾਜਨੀਤੀ ਨੂੰ ਵਪਾਰ ਨਹੀਂ ਸਮਝਦੇ, ਇਹ ਕਿੱਤਾ ਨਹੀਂ ਸਗੋਂ ਜਨੂੰਨ ਹੈ। ਜੇਕਰ ਦੂਜੀਆਂ ਪਾਰਟੀਆਂ ਦੇ ਆਗੂ ਸਹੀ ਸਨ ਤਾਂ ਸਾਨੂੰ ਪਾਰਟੀ ਬਣਾਉਣ ਦੀ ਕੋਈ ਲੋੜ ਨਹੀ ਸੀ।







ਦਰਅਸਲ ਸ਼ਨੀਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਚੋਣ ਅਧਾਰਿਤ ਸੂਬੇ ਹਰਿਆਣਾ ਲਈ ‘ਕੇਜਰੀਵਾਲ ਦੀਆਂ ਪੰਜ ਗਾਰੰਟੀਆਂ’ ਦਾ ਐਲਾਨ ਕੀਤਾ। ਇਨ੍ਹਾਂ ਗਾਰੰਟੀਆਂ ਵਿੱਚ ਮੁਫ਼ਤ ਬਿਜਲੀ, ਮੁਫ਼ਤ ਇਲਾਜ, ਮੁਫ਼ਤ ਸਿੱਖਿਆ, ਸੂਬੇ ਦੀ ਹਰ ਮਹਿਲਾ ਨੂੰ ਇੱਕ ਹਜ਼ਾਰ ਰੁਪਏ ਮਹੀਨਾ ਦੇਣਾ ਤੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਾਉਣਾ ਸ਼ਾਮਲ ਹੈ। ਇਸ ਸਾਲ ਦੇ ਅੰਤ ’ਚ ਹਰਿਆਣਾ ਵਿਧਾਨ ਸਭਾ ਚੋਣਾਂ ਹੋਣੀਆਂ ਹਨ। 


ਪੰਚਕੂਲਾ ’ਚ ਕੇਜਰੀਵਾਲ ਦੀਆਂ ਪੰਜ ਗਾਰੰਟੀਆਂ ਦੇ ਐਲਾਨ ਸਮੇਂ ਸੁਨੀਤਾ ਕੇਜਰੀਵਾਲ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਪਾਰਟੀ ਦੇ ਰਾਜ ਸਭਾ ਮੈਂਬਰ ਸੰਜੈ ਸਿੰਘ ਤੇ ਸੀਨੀਅਰ ਆਗੂ ਸੰਦੀਪ ਪਾਠਕ ਵੀ ਹਾਜ਼ਰ ਸਨ। ਇੱਥੋਂ ਦੇ ਇੰਦਰਧਨੁਸ਼ ਸਟੇਡੀਅਮ ’ਚ ਕਰਵਾਏ ਗਏ ਸਮਾਗਮ ਦੌਰਾਨ ਹਰਿਆਣਾ ਵਿਧਾਨ ਸਭਾ ਚੋਣਾਂ ’ਚ ‘ਆਪ’ ਲਈ ਲੋਕਾਂ ਤੋਂ ਹਮਾਇਤ ਮੰਗਦਿਆਂ ਸੁਨੀਤਾ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨੇ ’ਤੇ ਲਿਆ ਤੇ ਉਨ੍ਹਾਂ ’ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ’ਚ ਡੱਕਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਉਹ (ਮੋਦੀ) ਉਨ੍ਹਾਂ (ਕੇਜਰੀਵਾਲ) ਦੇ ਕੰਮਾਂ ਤੋਂ ਈਰਖਾ ਕਰਦੇ ਹਨ।