Punjab Government announced holiday: ਪੰਜਾਬ ਸਰਕਾਰ ਨੇ ਜੈਨ ਭਾਈਚਾਰੇ ਦੇ ਮਹਾਨ ਤਿਉਹਾਰ ‘ਸੰਮਤਸਰੀ’ ਦੇ ਮੱਦੇਨਜ਼ਰ 19 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।


ਹੋਰ ਪੜ੍ਹੋ : ਕੋਰੋਨਾ ਦਵਾਈ ਕਾਰਨ ਬਦਲ ਸਕਦਾ ਅੱਖਾਂ ਦਾ ਰੰਗ, ਨਵੇਂ ਵੇਰੀਐਂਟ ਬਾਰੇ WHO ਦਾ ਅਲਰਟ!



ਇਹ ਅਦਾਰੇ ਰਹਿਣਗੇ ਬੰਦ


ਸਰਕਾਰ ਵੱਲੋਂ ਜਾਰੀ ਹੁਕਮਾਂ ਮੁਤਾਬਕ ਇਸ ਦਿਨ ਸਰਕਾਰੀ ਦਫ਼ਤਰ, ਸਰਕਾਰੀ ਅਤੇ ਗੈਰ-ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਨੂੰ ਹਰ ਕਰਮਚਾਰੀ ਲਈ ਉਪਲਬਧ ਰਾਖਵੀਆਂ ਛੁੱਟੀਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ।


ਹੋਰ ਪੜ੍ਹੋ : ਛੇਤੀ ਹੀ ਗੁਰਦੁਆਰਾ ਕਰਤਾਰਪੁਰ ਸਾਹਿਬ ਜਾ ਕੇ ਰਾਤ ਕੱਟ ਸਕਣਗੇ ਸ਼ਰਧਾਲੂ, ਸਰਕਾਰ ਨੂੰ ਭੇਜਿਆ ਪ੍ਰਸਤਾਵ


ਪੰਜਾਬ ਦੇਸ਼ ਦਾ ਇਕਲੌਤਾ ਸੂਬਾ ਬਣ ਗਿਆ


ਜੈਨ ਧਰਮ ਦੀ ਪੂਜਾ ਅਤੇ ਅਭਿਆਸ ਦੇ ਮੁੱਖ ਤਿਉਹਾਰ “ਸੰਵਤਸਰੀ” ‘ਤੇ ਸਰਕਾਰੀ ਛੁੱਟੀ ਦਾ ਐਲਾਨ ਕਰਨ ਵਾਲਾ ਪੰਜਾਬ ਦੇਸ਼ ਦਾ ਇਕਲੌਤਾ ਸੂਬਾ ਬਣ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਪਹਿਲਾਂ ਜੈਨ ਧਰਮ ਨਾਲ ਸਬੰਧਤ ਇੱਕ ਛੁੱਟੀ ਸੀ ਜੋ 24ਵੇਂ ਤੀਰਥੰਕਰ ਭਗਵਾਨ ਮਹਾਵੀਰ ਦੇ ਜਨਮ ਦਿਨ ‘ਤੇ ਸੀ ਪਰ ਹੁਣ ਪੰਜਾਬ ਵਿੱਚ ਦੋ ਛੁੱਟੀਆਂ ਹੋਣਗੀਆਂ।


ਹੋਰ ਪੜ੍ਹੋ : ਖੇਤੀ ਸੈਕਟਰ ਨੂੰ ਸਿਰਫ ਘੰਟਾ-ਡੇਢ ਘੰਟਾ ਬਿਜਲੀ ਮਿਲ ਰਹੀ, ਜੇ ਖਜ਼ਾਨਾ ਭਰਿਆ ਤਾਂ ਸੀਐਮ ਮਾਨ ਬਿਜਲੀ ਕਿਉਂ ਨਹੀਂ ਖਰੀਦ ਰਹੇ: ਸੁਖਬੀਰ ਬਾਦਲ


ਪੰਜਾਬ ਸਰਕਾਰ ਵੱਲੋਂ ਡੇਢ ਸਾਲ 'ਚ 35848 ਸਰਕਾਰੀ ਨੌਕਰੀਆਂ!


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਤਕਰੀਬਨ ਡੇਢ ਸਾਲ ਦੇ ਅਰਸੇ ਅੰਦਰ ਨੌਜਵਾਨਾਂ ਨੂੰ 35848 ਸਰਕਾਰੀ ਨੌਕਰੀਆਂ ਦਣ ਦਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਭਰਤੀਆਂ ਬਿਲਕੁਲ ਪਾਰਦਰਸ਼ੀ ਢੰਗ ਨਾਲ ਕੀਤੀਆਂ ਜਾ ਰਹੀਆਂ ਹਨ, ਜਦਕਿ ਪਿਛਲੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਰਿਸ਼ਵਤ ਤੇ ਸਿਫ਼ਾਰਸ਼ਾਂ ਤੋਂ ਬਿਨਾਂ ਕਦੇ ਕੋਈ ਨੌਕਰੀਆਂ ਨਹੀਂ ਦਿੱਤੀਆਂ। 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ









 


Iphone ਲਈ ਕਲਿਕ ਕਰੋ