Municipal Council Elections : ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਤਰਨ ਤਾਰਨ (ਜ਼ਿਲ੍ਹਾ ਤਰਨ ਤਾਰਨ), ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਅਤੇ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਦੀਆਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ ਤੋਂ ਬਾਅਦ 191 ਉਮੀਦਵਾਰ ਹੀ ਚੋਣ ਮੈਦਾਨ ਵਿੱਚ ਰਹਿ ਗਏ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਤਰਨ ਤਾਰਨ (ਜ਼ਿਲ੍ਹਾ ਤਰਨ ਤਾਰਨ), ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਅਤੇ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਦੀਆਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਤੋਂ ਬਾਅਦ ਚੋਣ ਮੈਦਾਨ ਵਿੱਚ ਬਾਕੀ ਬਚੇ ਉਮੀਦਵਾਰਾਂ ਦੀ ਗਿਣਤੀ ਕ੍ਰਮਵਾਰ 113, 37 ਅਤੇ 41 ਹੈ।
ਇਸ ਦਿਨ ਪੈਣਗੀਆਂ ਵੋਟਾਂ ਅਤੇ ਜਾਣੋ ਸਮਾਂ
ਦੱਸਣਯੋਗ ਹੀ ਕਿ ਵੋਟਾਂ 02.03.2025 ਨੂੰ ਸਵੇਰੇ 7.00 ਵਜੇ ਤੋਂ ਸ਼ਾਮ 4.00 ਵਜੇ ਤੱਕ ਪੈਣਗੀਆਂ, ਜਦੋਂਕਿ ਵੋਟਾਂ ਦੀ ਗਿਣਤੀ ਵੋਟਾਂ ਪੈਣ ਉਪਰੰਤ ਉਸੇ ਦਿਨ ਪੋਲਿੰਗ ਸਟੇਸ਼ਨ 'ਤੇ ਹੀ ਕੀਤੀ ਜਾਵੇਗੀ।
ਵੋਟਾਂ ਦੀ ਗਿਣਤੀ ਪੋਲਿੰਗ ਤੋਂ ਤੁਰੰਤ ਬਾਅਦ ਪੋਲਿੰਗ ਸਟੇਸ਼ਨਾਂ 'ਤੇ ਹੋਵੇਗੀ। ਵੋਟਾਂ ਦੀ ਗਿਣਤੀ ਲਈ ਕਮਿਸ਼ਨ ਵੱਲੋਂ ਵੱਖਰੇ ਨਿਰਦੇਸ਼ ਜਾਰੀ ਕੀਤੇ ਜਾਣਗੇ।
ਇਸ ਸਬੰਧੀ ਕਮਿਸ਼ਨ ਵੱਲੋਂ ਤਰਨਤਾਰਨ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।