Punjab News: ਪੰਜਾਬ 'ਚ ਲਗਾਤਾਰ 2 ਛੁੱਟੀਆਂ, ਬੰਦ ਰਹਿਣਗੇ ਸਰਕਾਰੀ ਅਦਾਰੇ
ਪੰਜਾਬ ਸਰਕਾਰ ਵੱਲੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਸ਼ਹੀਦੀ ਸਭਾ ਮੌਕੇ ਰਾਖਵੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ 25 ਅਤੇ 26 ਦਸੰਬਰ ਦੀ ਛੁੱਟੀ ਰਾਖਵੀਂ ਰੱਖੀ ਗਈ ਹੈ।
Holidays in Punjab: ਪੰਜਾਬ ਸਰਕਾਰ ਵੱਲੋਂ ਸ੍ਰੀ ਫ਼ਤਹਿਗੜ੍ਹ ਸਾਹਿਬ (Sri Fatehgarh Sahib) ਸ਼ਹੀਦੀ ਸਭਾ ਮੌਕੇ ਰਾਖਵੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ 25 ਅਤੇ 26 ਦਸੰਬਰ ਦੀ ਛੁੱਟੀ ਰਾਖਵੀਂ ਰੱਖੀ ਗਈ ਹੈ। ਹਾਲਾਂਕਿ ਇਸ ਦਿਨ ਲਈ ਸਕੂਲਾਂ ਕਾਲਜਾਂ ਲਈ ਵੱਖਰੇ ਤੌਰ 'ਤੇ ਛੁੱਟੀ ਤਾਂ ਨਹੀਂ ਐਲਾਨੀ ਗਈ, ਪਰ ਸਰਕਾਰ ਵੱਲੋਂ ਪਹਿਲਾਂ ਹੀ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਤਹਿਤ 24 ਤੋਂ 31 ਦਸੰਬਰ ਤਕ ਸਾਰੇ ਸਕੂਲ ਕਾਲਜ ਬੰਦ ਰਹਿਣ ਵਾਲੇ ਹਨ।
ਪੰਜਾਬ ਸਰਕਾਰ ਵੱਲੋਂ ਜਾਰੀ ਕੀਤਾ ਗਿਆ ਨੋਟੀਫਿਕੇਸ਼ਨ
ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ 25 ਅਤੇ 26 ਦਸੰਬਰ ਨੂੰ ਸਰਕਾਰੀ ਮੁਲਾਜ਼ਮਾਂ ਲਈ ਰਾਖਵੀਂ ਛੁੱਟੀ ਰਹੇਗੀ। ਦੱਸ ਦਈਏ ਕਿ ਹਰੇਕ ਮੁਲਾਜ਼ਮ ਇਕ ਸਾਲ ਵਿਚ 2 ਰਾਖਵੀਆਂ ਛੁੱਟੀਆਂ ਲੈ ਸਕਦਾ ਹੈ। ਇਹ ਇਸ ਕੈਲੰਡਰ ਸਾਲ ਦੀਆਂ ਅਖ਼ੀਰਲੀਆਂ 2 ਰਾਖਵੀਆਂ ਛੁੱਟੀਆਂ ਹਨ ਤੇ ਜਿਨ੍ਹਾਂ ਮੁਲਾਜ਼ਮਾਂ ਨੇ ਇਸ ਸਾਲ ਕਿਸੇ ਵੀ ਰਾਖਵੀਂ ਛੁੱਟੀ ਦੀ ਵਰਤੋਂ ਨਹੀਂ ਕੀਤੀ, ਉਹ ਇਨ੍ਹਾਂ ਦੋਹਾਂ ਦਿਨਾਂ ਨੂੰ ਛੁੱਟੀ ਲੈ ਸਕਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।