Punjab News: ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਵੱਲੋਂ ਦੋ ਦਿਨਾਂ ਦਾ ਵਿਧਾਨ ਸਭਾ ਇਜਲਾਸ ਸੱਦ ਲਿਆ ਗਿਆ ਹੈ। ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 20 ਅਕਤੂਬਰ ਅਤੇ 21 ਅਕਤੂਬਰ ਦੋ ਦਿਨਾਂ ਦੇ ਲਈ ਸੱਦਿਆ ਗਿਆ ਹੈ। ਜਿਸ ਵਿੱਚ ਕੁਝ ਅਹਿਮ ਮੁੱਦਿਆਂ ਉੱਤੇ ਚਰਚਾ ਕੀਤੀ ਜਾਵੇਗੀ।



ਪੰਜਾਬ-ਹਰਿਆਣਾ ਵਿਚਾਲੇ ਪਾਣੀਆਂ ਦੇ ਮੁੱਦੇ ਅਤੇ ਇਨ੍ਹਾਂ ਵਿਸ਼ਿਆਂ ਉੱਤੇ ਚਰਚਾ ਹੋ ਸਕਦੀ ਹੈ


ਦੱਸਣਯੋਗ ਹੈ ਕਿ ਪਿਛਲੇ ਬੁੱਧਵਾਰ ਸਤਲੁਜ ਯਮੁਨਾ ਲਿੰਕ ਨਹਿਰ (ਐਸਵਾਈਐਲ) ‘ਤੇ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਪੰਜਾਬ ਸਰਕਾਰ ਨੇ ਵਿਧਾਨ ਸਭਾ ਸੈਸ਼ਨ ਬੁਲਾਉਣ ਦਾ ਐਲਾਨ ਕੀਤਾ ਸੀ। ਵਿਰੋਧੀਆਂ ਦੇ ਵਧਦੇ ਵਿਰੋਧ ਦੇ ਵਿਚਕਾਰ ‘ਆਪ’ ਸਰਕਾਰ ਨੇ ਹੁਣ ਸੈਸ਼ਨ ਬੁਲਾਉਣ ਦੀ ਤਰੀਕ 20-21 ਅਕਤੂਬਰ ਤੈਅ ਕੀਤੀ ਹੈ। ਇਹ ਦੋ ਦਿਨਾਂ ਦਾ ਸੈਸ਼ਨ ਹੋਵੇਗਾ, ਜਿਸ ਵਿੱਚ ਮੁੱਖ ਤੌਰ ‘ਤੇ ਪੰਜਾਬ-ਹਰਿਆਣਾ ਵਿਚਾਲੇ ਪਾਣੀਆਂ ਦੇ ਮੁੱਦੇ ‘ਤੇ ਚਰਚਾ ਹੋਵੇਗੀ। ਇਸ ਤੋਂ ਇਲਾਵਾ ਆਰਡੀਐਫ ਅਤੇ ਸਪੈਸ਼ਲ ਸੁਰੱਖਿਆ ਫੋਰਸ ਬਾਰੇ ਚਰਚਾ ਹੋ ਸਕਦੀ ਹੈ।


ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇਜਲਾਸ ਬੁਲਾਉਣ ਦਾ ਐਲਾਨ ਪਹਿਲਾਂ ਹੀ ਕਰ ਦਿੱਤਾ ਸੀ ਪਰ ਰਾਸ਼ਟਰਮੰਡਲ ਮੀਟਿੰਗ ਲਈ ਸਪੀਕਰ ਕੁਲਤਾਰ ਸਿੰਘ ਸੰਧਵਾਂ ਘਾਨਾ ਵਿੱਚ ਹੋਣ ਕਾਰਨ ਤਰੀਕਾਂ ਦਾ ਐਲਾਨ ਨਹੀਂ ਕੀਤਾ ਗਿਆ ਸੀ। ਉਨ੍ਹਾਂ ਦੇ ਵਾਪਸ ਆਉਂਦੇ ਹੀ ਤਰੀਕਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। 


ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਇਹ ਨਵਾਂ ਸੈਸ਼ਨ ਨਹੀਂ ਹੋਵੇਗਾ,  ਜਿਹੜਾ ਪੁਰਾਣਾ ਸੈਸ਼ਨ ਚਲ ਰਿਹਾ ਸੀ, ਉਸੇ ਨੂੰ ਚਾਲੂ ਕੀਤਾ ਜਾ ਸਕਦਾ ਹੈ  ਅਤੇ ਇਸ ਨੂੰ ਮਾਨਯੋਗ ਰਾਜਪਾਲ ਦੀ ਮਨਜ਼ੂਰੀ ਦੀ ਲੋੜ ਨਹੀਂ ਹੋਵੇਗੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


Read More:- Click Link:-


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ









 


Iphone ਲਈ ਕਲਿਕ ਕਰੋ