Punjab News: ਤਹਿਸੀਲ ਦੇ 2 ਕਰਮਚਾਰੀ ਮੁਅੱਤਲ, ਮੁਲਾਜ਼ਮਾਂ 'ਚ ਮੱਚੀ ਹਲਚਲ, ਮਾਮਲਾ ਹੈਰਾਨ ਕਰਨ ਵਾਲਾ
ਪੰਜਾਬ ਸਰਕਾਰ ਵੱਲੋਂ ਤਹਿਸੀਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਤੇ ਲੋਕਾਂ ਦੀਆਂ ਰਜਿਸਟ੍ਰੀਆਂ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਕਰਨ ਲਈ ਸ਼ੁਰੂ ਕੀਤੀ ਗਈ ਈਜ਼ੀ ਰਜਿਸਟ੍ਰੀ ਸੇਵਾ ਦੇ ਤਹਿਤ ਫਿਰੋਜ਼ਪੁਰ ਤਹਿਸੀਲ 'ਚ ਪਾਵਰ ਆਫ਼ ਅਟਾਰਨੀ ਦੇ..

ਪੰਜਾਬ ਸਰਕਾਰ ਵੱਲੋਂ ਤਹਿਸੀਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਅਤੇ ਲੋਕਾਂ ਦੀਆਂ ਰਜਿਸਟ੍ਰੀਆਂ ਬਿਨਾਂ ਕਿਸੇ ਪਰੇਸ਼ਾਨੀ ਦੇ ਕਰਨ ਲਈ ਸ਼ੁਰੂ ਕੀਤੀ ਗਈ ਈਜ਼ੀ ਰਜਿਸਟ੍ਰੀ ਸੇਵਾ ਦੇ ਤਹਿਤ ਫਿਰੋਜ਼ਪੁਰ ਤਹਿਸੀਲ ਵਿੱਚ ਪਾਵਰ ਆਫ਼ ਅਟਾਰਨੀ ਦੇ ਆਧਾਰ ‘ਤੇ ਕੀਤੀਆਂ ਕੁਝ ਵਿਵਾਦਿਤ ਰਜਿਸਟ੍ਰੀਆਂ ਅੱਜਕੱਲ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਦੋਸ਼ ਲਗਾਇਆ ਜਾ ਰਿਹਾ ਹੈ ਕਿ ਪਾਵਰ ਆਫ਼ ਅਟਾਰਨੀ ਰੱਦ ਹੋਣ ਦੇ ਬਾਵਜੂਦ ਵੀ ਮਾਲਕ ਦੀ ਮੌਜੂਦਗੀ ਬਿਨਾਂ ਕੁਝ ਕੋਠੀਆਂ ਅਤੇ ਘਰਾਂ ਆਦਿ ਦੀਆਂ ਰਜਿਸਟ੍ਰੀਆਂ ਕਰ ਦਿੱਤੀਆਂ ਗਈਆਂ। ਇਸ ਮਾਮਲੇ ਨੂੰ ਲੈ ਕੇ ਪੀੜਤਾਂ ਵੱਲੋਂ ਫਿਰੋਜ਼ਪੁਰ ਤਹਿਸੀਲ ਦੇ ਸਟਾਫ ਅਤੇ ਅਧਿਕਾਰੀਆਂ ‘ਤੇ ਕਈ ਤਰ੍ਹਾਂ ਦੇ ਗੰਭੀਰ ਇਲਜ਼ਾਮ ਲਗਾਏ ਗਏ ਹਨ, ਜਿਸ ਕਾਰਨ ਸਰਕਾਰੀ ਸਿਸਟਮ ਦੀ ਪਾਰਦਰਸ਼ਤਾ ‘ਤੇ ਵੀ ਸਵਾਲ ਚੁੱਕੇ ਜਾ ਰਹੇ ਹਨ।
ਡੀਸੀ ਵੱਲੋਂ ਸਖਤ ਐਕਸ਼ਨ
ਜਾਣਕਾਰੀ ਅਨੁਸਾਰ, ਪੰਜਾਬ ਸਰਕਾਰ ਅਤੇ ਜ਼ਿਲ੍ਹਾ ਫਿਰੋਜ਼ਪੁਰ ਪ੍ਰਸ਼ਾਸਨ ਵੱਲੋਂ ਅਜਿਹੇ ਮਾਮਲਿਆਂ ਨੂੰ ਵੱਡੀ ਗੰਭੀਰਤਾ ਨਾਲ ਲਿਆ ਗਿਆ ਅਤੇ ਤੁਰੰਤ ਕਾਰਵਾਈ ਕਰਦੇ ਹੋਏ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਵੱਲੋਂ ਪੰਜਾਬ ਸਿਵਲ ਸੇਵਾਵਾਂ ਨਿਯਮ 1970 ਦੇ ਨਿਯਮ 4 ਅਨੁਸਾਰ ਫਿਰੋਜ਼ਪੁਰ ਤਹਿਸੀਲ ਦੇ ਦੋ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਨਾਲ ਹੀ ਦੋਨੋਂ ਕਰਮਚਾਰੀਆਂ ਨੂੰ ਦੋਸ਼-ਪੱਤਰ ਜਾਰੀ ਕਰਦਿਆਂ, ਉਨ੍ਹਾਂ ਦੀ ਹਾਜ਼ਰੀ ਇਸ ਕਾਰਜਕਾਲ ਦੌਰਾਨ ਹੈੱਡਕੁਆਰਟਰ ਦਫ਼ਤਰ ਤਹਿਸੀਲਦਾਰ ਜੀਰਾ ਵਿੱਚ ਲਗਾ ਦਿੱਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















