1….ਬੀ.ਜੇ.ਪੀ. ਨੇ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਤੋਂ ਚੋਣ ਪ੍ਰਚਾਰ ਦਾ ਬਿਗੁਲ ਵਜਾ ਦਿੱਤਾ ਹੈ। ਚੰਡੀਗੜ੍ਹ ਤੋਂ ਬਾਅਦ ਜਲੰਧਰ ਵਿੱਚ ਅਮਿਤ ਸ਼ਾਹ ਨੇ ਰੈਲੀ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਸੀ.ਐਮ. ਪ੍ਰਕਾਸ਼ ਸਿੰਘ ਬਾਦਲ ਵਰਗਾ ਮੁੱਖ ਮੰਤਰੀ ਪੂਰੇ ਦੇਸ਼ ਵਿੱਚ ਨਹੀਂ ਹੈ।

2…ਚੰਡੀਗੜ੍ਹ ਵਿੱਚ ਬੀਜੇਪੀ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਦੀ ਰੈਲੀ ਦੇ ਬਾਹਰ ਕਾਂਗਰਸੀਆਂ ਨੇ ਕਾਲੇ ਝੰਡੇ ਦਿਖਾ ਕੇ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੂੰ ਖਦੇੜਨ ਲਈ ਪੁਲਿਸ ਨੇ ਪਾਣੀ ਦੀਆ ਬੁਛਾੜਾਂ ਤੇ ਲਾਠੀਚਾਰਜ ਕੀਤਾ।

3...ਆਮ ਆਦਮੀ ਪਾਰਟੀ ਨੇ ਵੀ ਕਮਰ ਕਸ ਲਈ ਹੈ। ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਅੱਜ ਤੋਂ ਪੰਜਾਬ ਦੌਰਾ ਸ਼ੁਰੂ ਹੋ ਗਿਆ ਹੈ। ਇਸ ਦੀ ਸ਼ੁਰੂਆਤ ਡਿਪਟੀ ਸੀ.ਐਮ. ਦੇ ਹਲਕੇ ਜਲਾਲਾਬਾਦ ਵਿੱਚ ਰੈਲੀ ਤੋਂ ਕੀਤੀ ਗਈ। ਕੇਜਰੀਵਾਲ 30 ਨਵੰਬਰ ਤੱਕ ਪੰਜਾਬ ਵਿੱਚ ਰੈਲੀਆਂ ਨੂੰ ਸੰਬੋਧਨ ਕਰਨਗੇ।

4….ਸਰਬੱਤ ਖਾਲਸਾ 8 ਦਸੰਬਰ ਨੂੰ ਤਲਵੰਡੀ ਸਾਬੋ ਵਿਖੇ ਸੱਦਿਆ ਗਿਆ ਹੈ। 10 ਨਵੰਬਰ ਵਾਲੇ ਸਰਬੱਤ ਖਾਲਸਾ ਸਮਾਗਮ ਦੇ ਨਾ ਹੋਣ ਦਿੱਤੇ ਜਾਣ ਤੋਂ ਬਾਅਦ ਸਿੱਖ ਜਥੇਬੰਦੀਆ ਨੇ ਮੁੜ ਵਿਚਾਰ ਕਰਨ ਉਪਰੰਤ ਇਹ ਐਲਾਨ ਕੀਤਾ ਹੈ। ਹੁਣ ਆਉਂਦੀ 8 ਦਸੰਬਰ ਨੂੰ ਸਰਬੱਤ ਖਾਲਸਾ ਕਰਵਾਉਣ ਲਈ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਹੀ ਬਲਾਇਆ ਗਿਆ ਹੈ।

5...ਦਿੱਲੀ-ਅੰਮ੍ਰਿਤਸਰ ਕੌਮੀ ਮਾਰਗ ਉੱਤੇ ਹੋਈ ਟੱਕਰ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦਾ ਰਹਿਣ ਵਾਲਾ ਪਰਿਵਾਰ ਆਪਣੇ ਰਿਸ਼ਤੇਦਾਰਾਂ ਦੇ ਗੋਰਾਇਆ ਸਥਿਤ ਘਰ ਵਿੱਚ ਜਗਰਾਤੇ ਵਿੱਚ ਹਿੱਸਾ ਲੈ ਕੇ ਵਾਪਸ ਘਰ ਪਰਤ ਰਿਹਾ ਸੀ।

6…ਖਿਲਚੀਆਂ ਨੇੜੇ ਤੜਕੇ ਕਾਰ ਦੀ ਬਜਰੀ ਨਾਲ ਭਰੇ ਟਰੱਕ ਨਾਲ ਟੱਕਰ ਹੋ ਗਈ। ਇਸ ਕਾਰਨ ਮੌਕੇ ਉੱਤੇ ਦੋ ਮਹਿਲਾਵਾਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਤੇ ਦੋ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

7...ਨਵਾਂ ਸ਼ਹਿਰ ਨੇੜੇ ਪਿੰਡ ਖਟਕੜ ਕਲਾਂ ਵਿਖੇ ਕਾਰ ਤੇ ਬੱਸ ਦੀ ਭਿਆਨਕ ਟੱਕਰ ਹੋ ਗਈ। ਇੱਥੇ ਇਨੋਵਾ ਕਾਰ ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਗਈ। ਇਸ ਕਾਰਨ ਤਿੰਨ ਲੋਕਾਂ ਦੀ ਮੌਕੇ ਉਤੇ ਹੀ ਮੌਤ ਹੋ ਗਈ ਜਦਕਿ ਚਾਰ ਲੋਕ ਗੰਭੀਰ ਜ਼ਖਮੀ ਹੋਏ ਹਨ।