ਜ਼ਿਲ਼੍ਹਾ ਸੰਗਰੂਰ, ਬਰਨਾਲਾ ਤੇ ਵਿਧਾਨ ਸਭਾ ਹਲਕਾ ਮਾਲੇਰਕੋਟਲਾ 'ਚ 23 ਜੂਨ ਨੂੰ ਛੁੱਟੀ ਦਾ ਐਲਾਨ
ਪੰਜਾਬ ਸਰਕਾਰ ਵਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ਅਨੁਸਾਰ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਜ਼ਿਲ੍ਹਾ ਸੰਗਰੂਰ, ਬਰਨਾਲਾ ਅਤੇ ਜ਼ਿਲ੍ਹਾ ਮਾਲੇਰਕੋਟਲਾ ਦੇ 105-ਮਾਲੇਰਕੋਟਲਾ ਵਿਧਾਨ ਸਭਾ ਹਲਕੇ ਦਾ ਵੋਟਰ ਹੈ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੰਗਰੂਰ ਲੋਕ ਸਭਾ ਸੀਟ ਲਈ ਹੋ ਰਹੀ ਉੱਪ ਚੋਣ ਦੇ ਕਾਰਨ ਸੰਗਰੂਰ, ਬਰਨਾਲਾ ਤੇ ਜ਼ਿਲ੍ਹਾ ਮਾਲੇਰਕੋਟਲਾ ਦੇ 105-ਮਾਲੇਰਕੋਟਲਾ ਵਿਧਾਨ ਸਭਾ ਹਲਕੇ ਵਿੱਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ 23 ਜੂਨ ਨੂੰ ਸਥਾਨਕ ਛੁੱਟੀ ਘੋਸ਼ਿਤ ਕੀਤੀ ਹੈ।
ਪੰਜਾਬ ਸਰਕਾਰ ਵਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ਅਨੁਸਾਰ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਜ਼ਿਲ੍ਹਾ ਸੰਗਰੂਰ, ਬਰਨਾਲਾ ਅਤੇ ਜ਼ਿਲ੍ਹਾ ਮਾਲੇਰਕੋਟਲਾ ਦੇ 105-ਮਾਲੇਰਕੋਟਲਾ ਵਿਧਾਨ ਸਭਾ ਹਲਕੇ ਦਾ ਵੋਟਰ ਹੈ ਅਤੇ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਦਾ ਹੈ ਤਾਂ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 23 ਜੂਨ (ਵੀਰਵਾਰ) ਦੀ ਵਿਸੇਸ਼ ਛੁੱਟੀ ਲੈ ਸਕਦਾ ਹੈ। ਇਹ ਛੁੱਟੀ ਅਧਿਕਾਰੀ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।
ਇਸ ਦੇ ਨਾਲ ਹੀ ਜ਼ਿਲ੍ਹਾ ਸੰਗਰੂਰ, ਬਰਨਾਲਾ ਤੇ ਜ਼ਿਲ੍ਹਾ ਮਾਲੇਰਕੋਟਲਾ ਦੇ 105-ਮਾਲੇਰਕੋਟਲਾ ਵਿਧਾਨ ਸਭਾ ਹਲਕੇ ਵਿੱਚ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135-ਬੀ ਦੀ ਉਪ ਧਾਰਾ 1 ਦੀ ਪ੍ਰੋਵੀਜਨ ਅਨੁਸਾਰ ਮਿਤੀ 23 ਜੂਨ, 2022 (ਵੀਰਵਾਰ) ਦੀ ਅਦਾਇਗੀ ਛੁੱਟੀ (ਕਿਸੇ ਕਾਰੋਬਾਰ, ਵਪਾਰ, ਉਦਯੋਗਿਕ ਇਕਾਈ ਜਾਂ ਕਿਸੇ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਸਾਰੇ ਵਿਅਕਤੀਆਂ ਦੇ ਸਬੰਧ ਵਿੱਚ) ਘੋਸ਼ਿਤ ਕੀਤੀ ਗਈ ਹੈ।
ਸੰਗਰੂਰ ਲੋਕ ਸਭਾ ਸੀਟ ਲਈ 23 ਜੂਨ ਨੂੰ ਵੋਟਾਂ ਪੈਣੀਆਂ ਹਨ। ਸੀਐਮ ਮਾਨ ਦੇ ਅਸਤੀਫੇ ਤੋਂ ਬਾਅਦ ਲੋਕ ਸਭਾ ਸੀਟ ਖਾਲੀ ਹੋਈ ਹੈ। ਮੂਸੇਵਾਲਾ ਦੇ ਪਿਤਾ ਦੇ ਮੈਦਾਨ 'ਚ ਆਉਣ ਨਾਲ ਕਾਨੂੰਨ ਵਿਵਸਥਾ 'ਚ ਘਿਰੀ ਸਰਕਾਰ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਮੂਸੇਵਾਲਾ ਦੀ ਮੌਤ ਤੋਂ ਬਾਅਦ ਲੋਕਾਂ ਦੇ ਰੋਹ ਅਤੇ ਰੋਸ ਨੂੰ ਦੇਖਦਿਆਂ ਕੋਈ ਵੀ ਪਾਰਟੀ ਮਾਨ ਸਰਕਾਰ ਵਿਰੁੱਧ ਇਸ ਮੌਕੇ ਨੂੰ ਬਰਬਾਦ ਕਰਨ ਦੀ ਕੋਸ਼ਿਸ਼ ਨਹੀਂ ਕਰ ਰਹੀ।