Punjab News: ਪੰਜਾਬ ਵਿਧਾਨ ਸਭਾ ਬਜਟ ਸੈਸ਼ਨ ਦਾ ਦੂਜਾ ਦਿਨ, ਗਵਰਨਰ ਦੇ ਭਾਸ਼ਣ 'ਤੇ ਹੋਵੇਗੀ ਚਰਚਾ, ਵਿਰੋਧੀ ਪਾਰਟੀਆਂ ਵੱਖ-ਵੱਖ ਮੁੱਦਿਆਂ 'ਤੇ ਸੂਬਾ ਸਰਕਾਰ ਨੂੰ ਘੇਰਨਗੀਆਂ
ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ (24 ਮਾਰਚ) ਦੂਜਾ ਦਿਨ ਹੈ। ਇਸ ਦੌਰਾਨ ਰਾਜਪਾਲ ਦੇ ਭਾਸ਼ਣ ’ਤੇ ਚਰਚਾ ਹੋਵੇਗੀ, ਪਰ ਸੈਸ਼ਨ ਹੰਗਾਮੇਦਾਰ ਰਹਿਣ ਦੀ ਸੰਭਾਵਨਾ ਹੈ। ਵਿਰੋਧੀ ਧਿਰਾਂ ਕਿਸਾਨਾਂ ਦੇ ਮੁੱਦੇ ਅਤੇ ਪਟਿਆਲਾ ਵਿੱਚ ਫੌਜ ਦੇ ਕਰਨਲ

Budget Session: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ (24 ਮਾਰਚ) ਦੂਜਾ ਦਿਨ ਹੈ। ਇਸ ਦੌਰਾਨ ਰਾਜਪਾਲ ਦੇ ਭਾਸ਼ਣ ’ਤੇ ਚਰਚਾ ਹੋਵੇਗੀ, ਪਰ ਸੈਸ਼ਨ ਹੰਗਾਮੇਦਾਰ ਰਹਿਣ ਦੀ ਸੰਭਾਵਨਾ ਹੈ। ਵਿਰੋਧੀ ਧਿਰਾਂ ਕਿਸਾਨਾਂ ਦੇ ਮੁੱਦੇ ਅਤੇ ਪਟਿਆਲਾ ਵਿੱਚ ਫੌਜ ਦੇ ਕਰਨਲ ਨਾਲ ਹੋਈ ਕੁੱਟਮਾਰ ਦੇ ਮਾਮਲੇ ‘ਚ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰਨਗੀਆਂ। ਕਰਨਲ ਦੇ ਪਰਿਵਾਰ ਅਤੇ ਫੌਜੀਆਂ ਵੱਲੋਂ ਪਟਿਆਲਾ ਡੀਸੀ ਦਫ਼ਤਰ ਦੇ ਬਾਹਰ ਧਰਨਾ ਅੱਜ ਤੀਸਰੇ ਦਿਨ ਵੀ ਜਾਰੀ ਰਹੇਗਾ। ਦੂਜੇ ਪਾਸੇ ਹੁਣ ਕਿਸਾਨ ਟਰਾਲੀਆਂ ਚੋਰੀ ਹੋਣ ਕਰਕੇ ਵੀ ਪਰੇਸ਼ਾਨ ਹਨ।
ਅੱਜ ਇੰਝ ਚੱਲੇਗਾ ਸੈਸ਼ਨ
ਅੱਜ ਸੈਸ਼ਨ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਇਸ ਦੌਰਾਨ ਧਿਆਨ ਆਕਰਸ਼ਣ ਪ੍ਰਸਤਾਵ ਦੇ ਤਹਿਤ ‘ਆਪ’ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਅੰਮ੍ਰਿਤਸਰ ਉੱਤਰ ਵਿਧਾਨ ਸਭਾ ਹਲਕੇ ਦੀਆਂ 12 ਪੰਚਾਇਤਾਂ ਵਿੱਚ ਨਾਗਰਿਕ ਸੁਵਿਧਾਵਾਂ ਦੀਆਂ ਹਾਲਤ ਦਾ ਮੁੱਦਾ ਉਠਾਉਣਗੇ। ਦੂਜੇ ਪਾਸੇ ਰੂਪਨਗਰ ਤੋਂ ਵਿਧਾਇਕ ਰਾਘਵ ਚੱਡਾ ਘਨੌਲੀ (ਰੂਪਨਗਰ) ਸਥਿਤ ਥਰਮਲ ਪਲਾਂਟ ਵਿੱਚ ਭਾਰੀ ਵਾਹਨਾਂ ਦੇ ਤੰਗ ਰਸਤੇ ਰਾਹੀਂ ਲੰਘਣ ਕਾਰਨ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਮੁੱਦਾ ਰੱਖਣਗੇ।
ਇਸ ਤੋਂ ਇਲਾਵਾ, ਬਿਜ਼ਨੈਸ ਕਮੇਟੀ ਦੀ ਰਿਪੋਰਟ ਵੀ ਪੇਸ਼ ਕੀਤੀ ਜਾਵੇਗੀ। ਸੈਸ਼ਨ ਹੰਗਾਮੇਦਾਰ ਰਹਿਣ ਦੀ ਸੰਭਾਵਨਾ ਹੈ, ਕਿਉਂਕਿ ਵਿਰੋਧੀ ਧਿਰ ਅੱਜ ਵੀ ਕਿਸਾਨਾਂ ਦੇ ਮੁੱਦੇ ‘ਤੇ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰੇਗੀ। ਅੰਤ ਵਿੱਚ ਧੰਨਵਾਦ ਪ੍ਰਸਤਾਵ ਪੇਸ਼ ਕੀਤਾ ਜਾਵੇਗਾ।
ਕਾਂਗਰਸ ਨੇ ਕੀਤਾ ਬਾਈਕਾਟ
21 ਮਾਰਚ ਨੂੰ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਸ਼ੁਰੂਆਤ ਹੋਈ ਸੀ। ਇਸ ਦੌਰਾਨ ਵਿਰੋਧੀ ਧਿਰਾਂ ਕਿਸਾਨਾਂ ਅਤੇ ਕਰਨਲ ਨਾਲ ਹੋਈ ਕੁੱਟਮਾਰ ਦੇ ਮਾਮਲੇ ਨੂੰ ਲੈ ਕੇ ਵਿਧਾਨ ਸਭਾ ਦੇ ਅੰਦਰ ਤੇ ਬਾਹਰ ਹੰਗਾਮਾ ਹੋ ਸਕਦਾ ਹੈ। ਕਾਂਗਰਸ ਨੇ ਰਾਜਪਾਲ ਦੇ ਭਾਸ਼ਣ ਦਾ ਬਾਈਕਾਟ ਕਰ ਦਿੱਤਾ ਸੀ।
ਹਾਲਾਂਕਿ, ਕਰਨਲ ਨਾਲ ਜੁੜਿਆ ਮਾਮਲਾ ਜਦੋਂ ਵਿਧਾਨ ਸਭਾ ‘ਚ ਚਰਚਾ ਲਈ ਆਇਆ, ਤਾਂ ਪੰਜਾਬ ਸਰਕਾਰ ਨੇ ਇਸ ਸਬੰਧੀ ਨਵੀਂ ਐਫਆਈਆਰ ਦਰਜ ਕੀਤੀ, ਜਿਸ ਵਿੱਚ ਦੋਸ਼ੀ ਪੁਲਿਸ ਅਧਿਕਾਰੀਆਂ ਦੇ ਨਾਮ ਵੀ ਸ਼ਾਮਲ ਕੀਤੇ ਗਏ। ਨਾਲ ਹੀ, ਤਿੰਨ ਅਧਿਕਾਰੀਆਂ ਦੀ ਅਗਵਾਈ ਹੇਠ ਐਸਆਈਟੀ (ਵਿਸ਼ੇਸ਼ ਜਾਂਚ ਟੀਮ) ਬਣਾਈ ਗਈ ਤੇ ਪੀੜਤ ਪਰਿਵਾਰ ਨੂੰ ਪੁਲਿਸ ਸੁਰੱਖਿਆ ਵੀ ਦਿੱਤੀ ਗਈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
