Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਹਰ ਰੋਜ਼ ਜੇਲ੍ਹਾਂ 'ਚੋਂ ਮੋਬਾਇਲ ਫੋਨ ਅਤੇ ਨਸ਼ੇ ਖ਼ਤਮ ਕਰਨ ਦੇ ਦਾਅਵੇ ਤਾਂ ਕਰਦੀ ਹੈ ਪਰ ਜੇਲ੍ਹਾਂ 'ਚ ਨਸ਼ੇ ਅਤੇ ਮੋਬਾਇਲ ਫੋਨ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ 'ਚੋਂ ਜੇਲ੍ਹ ਪ੍ਰਸ਼ਾਸਨ ਨੇ 3 ਮੋਬਾਇਲ ਫੋਨ ,ਪੰਜ ਮੋਬਾਈਲ ਫ਼ੋਨ ਦੀਆਂ ਬੈਟਰੀਆਂ, ਚਾਰਜਰ, 16 ਤੰਬਾਕੂ ਦੀਆਂ ਪੁੜੀਆਂ ਬਰਾਮਦ ਹੋਈਆਂ ਹਨ, ਜਿਨ੍ਹਾਂ ਖ਼ਿਲਾਫ਼ ਥਾਣਾ ਸਦਰ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ।

 

ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਲਗਾਤਾਰ ਸੁਰਖੀਆਂ ਵਿੱਚ ਹੈ। ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿੱਚ ਤਲਾਸ਼ੀ ਦੌਰਾਨ ਜੇਲ੍ਹ ਪ੍ਰਸ਼ਾਸਨ ਵੱਲੋਂ ਤਿੰਨ ਮੋਬਾਈਲ ਫ਼ੋਨ, ਪੰਜ ਮੋਬਾਈਲ ਫ਼ੋਨ ਦੇ ਬੈਟਰੀ ਚਾਰਜਰ, 16 ਤੰਬਾਕੂ ਦੇ ਪਾਊਚ ਬਰਾਮਦ ਕੀਤੇ ਗਏ ਹਨ।ਇਸ ਸਬੰਧੀ ਥਾਣਾ ਸਿਟੀ ਦੇ ਐਸ.ਐਚ.ਮੋਹਿਤ ਧਵਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਫੋਰੈਂਸਿਕ ਅਤੇ ਤਕਨੀਕੀ ਰਾਹੀਂ ਮੋਬਾਈਲਾਂ ਦੀ ਜਾਂਚ ਕੀਤੀ ਜਾਵੇਗੀ। ਇਨ੍ਹਾਂ ਮੋਬਾਈਲਾਂ ਦੀ ਫੋਰੈਂਸਿਕ ਅਤੇ ਤਕਨੀਕੀ ਜਾਂਚ ਕੀਤੀ ਜਾਵੇਗੀ।

 


 

 ਇਸ ਤੋਂ ਪਹਿਲਾਂ ਵੀ 4 ਨਵੰਬਰ ਨੂੰ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ 'ਚੋਂ ਜੇਲ੍ਹ ਪ੍ਰਸ਼ਾਸਨ ਨੇ ਸੱਤ ਮੋਬਾਇਲ ਫੋਨ ਬਰਾਮਦ ਕੀਤੇ ਸਨ। ਥਾਣਾ ਸਦਰ ਵਿੱਚ ਸੱਤ ਹਵਾਲਾਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਉਸ ਤੋਂ ਪਹਿਲਾਂ ਵੀ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ 'ਚੋਂ ਜੇਲ੍ਹ ਪ੍ਰਸ਼ਾਸਨ ਨੇ ਕੁੱਲ ਤਿੰਨ ਮੋਬਾਇਲ ਫੋਨ ਬਰਾਮਦ ਕੀਤੇ ਸਨ। ਪ੍ਰਸ਼ਾਸਨ ਨੇ ਇਕ ਕੈਦੀ, ਹਵਾਲਾਤੀ ਤੇ ਇਕ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਸੀ , ਇਕ ਪੀਪੋ ਕੋਲੋਂ ਕੁੱਲ ਤਿੰਨ ਮੋਬਾਇਲ ਫੋਨ ਬਰਾਮਦ ਹੋਏ ਸਨ।  ਉਨ੍ਹਾਂ ਦੱਸਿਆ ਸੀ ਕਿ ਇਨ੍ਹਾਂ ਮੋਬਾਈਲਾਂ ਦੇ ਨੰਬਰ ਦੀ ਫੋਰੈਂਸਿਕ ਅਤੇ ਤਕਨੀਕੀ ਜਾਂਚ ਕੀਤੀ ਜਾਵੇਗੀ। 

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।