ਪੜਚੋਲ ਕਰੋ

Punjab News: ਟ੍ਰੇਨਿੰਗ ਲਈ 36 ਪ੍ਰਿੰਸੀਪਲ ਸਿੰਗਾਪੁਰ ਰਵਾਨਾ, CM ਮਾਨ ਨੇ ਦਿਖਾਈ ਹਰੀ ਝੰਡੀ, 300 ਤੋਂ ਵੱਧ ਅਧਿਆਪਕਾਂ ਨੂੰ ਸਿਖਲਾਈ ਵਾਸਤੇ ਵਿਦੇਸ਼ ਭੇਜਣ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ

ਮੁੱਖ ਮੰਤਰੀ ਦੇ ਵਿਜ਼ਨ ਅਨੁਸਾਰ ਹੈ, ਜੋ ਮੰਨਦੇ ਹਨ ਕਿ ਅਧਿਆਪਕਾਂ ਅਤੇ ਸਕੂਲ ਮੁਖੀਆਂ ਦੀ ਯੋਗਤਾ ਅਤੇ ਸਮਰੱਥਾ ਸਿੱਧੇ ਤੌਰ 'ਤੇ ਉਨ੍ਹਾਂ ਦੇ ਵਿਦਿਆਰਥੀਆਂ ਦੀ ਸਿੱਖਿਆ ਗੁਣਵੱਤਾ ਅਤੇ ਉਨ੍ਹਾਂ ਦੇ ਸਕੂਲਾਂ ਦੇ ਪ੍ਰਦਰਸ਼ਨ ਤੋਂ ਝਲਕਦੀ ਹੈ।

ਪੰਜਾਬ ਦੇ 36 ਪ੍ਰਿੰਸੀਪਲਾਂ ਦੇ ਇੱਕ ਜਥੇ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਯਾਨੀਕਿ 8 ਮਾਰਚ ਨੂੰ ਟ੍ਰੇਨਿੰਗ ਲਈ ਸਿੰਗਾਪੁਰ ਰਵਾਨਾ ਕੀਤਾ। 9 ਤੋਂ 15 ਮਾਰਚ ਤੱਕ ਇਹ ਅਧਿਆਪਕ ਸਿੰਗਾਪੁਰ ਵਿੱਚ ਟ੍ਰੇਨਿੰਗ ਲੈਣਗੇ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਪਹੁੰਚੇ ਹੋਏ ਸਨ। ਇਸ ਦੌਰਾਨ, ਪ੍ਰਿੰਸੀਪਲਾਂ ਨੂੰ ਪੜ੍ਹਾਈ ਅਤੇ ਪ੍ਰਬੰਧਨ ਦੇ ਤਰੀਕੇ ਸਿਖਣ ਵਿੱਚ ਮਦਦ ਮਿਲੇਗੀ, ਕਿਉਂਕਿ ਉੱਥੇ ਮਾਹਿਰਾਂ ਦੀ ਟੀਮ ਨੇ ਉਨ੍ਹਾਂ ਲਈ ਵਿਸ਼ੇਸ਼ ਟ੍ਰੇਨਿੰਗ ਪ੍ਰੋਗਰਾਮ ਤਿਆਰ ਕੀਤਾ ਹੈ।

ਸੀਐੱਮ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿਖਲਾਈ ਦੇਣ ਦੇ ਉਦੇਸ਼ ਨਾਲ 306 ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਵਿਸ਼ਵ ਪੱਧਰੀ ਸਿਖਲਾਈ ਦਿਵਾ ਕੇ ਨਵਾਂ ਮਾਪਦੰਡ ਸਥਾਪਤ ਕੀਤਾ ਹੈ।

ਇਸ ਤੋਂ ਪਹਿਲਾਂ ਪੰਜਾਬ ਨੇ ਪੰਜ ਦਿਨਾਂ ਲੀਡਰਸ਼ਿਪ ਡਿਵੈਲਪਮੈਂਟ ਪ੍ਰੋਗਰਾਮ ਲਈ 198 ਪ੍ਰਿੰਸੀਪਲਾਂ/ਸਿੱਖਿਆ ਅਧਿਕਾਰੀਆਂ ਦੇ ਛੇ ਬੈਚ ਸਿੰਗਾਪੁਰ ਅਤੇ 72 ਪ੍ਰਾਇਮਰੀ ਕੇਡਰ ਅਧਿਆਪਕਾਂ ਨੂੰ ਫਿਨਲੈਂਡ ਭੇਜਿਆ ਸੀ। ਇਸ ਤੋਂ ਇਲਾਵਾ 152 ਹੈੱਡਮਾਸਟਰਾਂ/ਸਿੱਖਿਆ ਅਧਿਕਾਰੀਆਂ ਦੇ ਤਿੰਨ ਬੈਚ ਆਈ.ਆਈ.ਐਮ. ਅਹਿਮਦਾਬਾਦ ਭੇਜੇ ਗਏ ਹਨ।

ਵਿਦਿਆਰਥੀ ਵਿਦੇਸ਼ੀ ਪੜ੍ਹਾਈ ਦੇ ਪੈਟਰਨ ਤੋਂ ਜਾਣੂ ਹੋਣ

ਸਿਖਲਾਈ ਦੌਰਾਨ ਇਨ੍ਹਾਂ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਪ੍ਰਚਲਿਤ ਆਧੁਨਿਕ ਅਧਿਆਪਨ ਅਭਿਆਸਾਂ ਬਾਰੇ ਜਾਣੂ ਕਰਵਾਇਆ ਜਾਂਦਾ ਹੈ ਅਤੇ ਵਾਪਸੀ ਤੋਂ ਬਾਅਦ ਇਹ ਅਧਿਆਪਕ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਇਨ੍ਹਾਂ ਅਭਿਆਸਾਂ ਨੂੰ ਸਾਂਝਾ ਕਰਦੇ ਹਨ, ਜਿਸ ਨਾਲ ਇਹ ਯਕੀਨੀ ਬਣਾਇਆ ਜਾਂਦਾ ਹੈ ਕਿ ਵਿਦਿਆਰਥੀ ਵਿਦੇਸ਼ੀ ਪੜ੍ਹਾਈ ਦੇ ਪੈਟਰਨ ਤੋਂ ਜਾਣੂ ਹੋਣ। ਇਹ ਇੱਕ ਮਾਰਗ-ਨਿਰਦੇਸ਼ਕ ਪਹਿਲ ਹੈ, ਜੋ ਵਿਦਿਆਰਥੀਆਂ ਦੀ ਭਲਾਈ ਲਈ ਸੂਬੇ ਦੀ ਸਮੁੱਚੀ ਸਿੱਖਿਆ ਪ੍ਰਣਾਲੀ ਨੂੰ ਸੁਰਜੀਤ ਕਰ ਰਹੀ ਹੈ, ਇਹ ਅਧਿਆਪਕ ਅਸਲ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਯਕੀਨੀ ਬਣਾ ਕੇ ਮੌਜੂਦਾ ਸਮੇਂ ਵਿੱਚ ਸਿੱਖਿਆ ਖੇਤਰ ਵਿੱਚ ਤਬਦੀਲੀ ਦੇ ਦੂਤ ਵਜੋਂ ਕੰਮ ਕਰ ਰਹੇ ਹਨ। ਇਹ ਲੀਕ ਤੋਂ ਹਟਵਾਂ ਵਿਚਾਰ ਵਿਦਿਆਰਥੀਆਂ ਨੂੰ ਲਾਭ ਪਹੁੰਚਾ ਕੇ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਜ਼ਰੂਰੀ ਗੁਣਾਤਮਕ ਤਬਦੀਲੀ ਲਿਆ ਰਿਹਾ ਹੈ।

ਇਹ ਮੁੱਖ ਮੰਤਰੀ ਦੇ ਵਿਜ਼ਨ ਅਨੁਸਾਰ ਹੈ, ਜੋ ਮੰਨਦੇ ਹਨ ਕਿ ਅਧਿਆਪਕਾਂ ਅਤੇ ਸਕੂਲ ਮੁਖੀਆਂ ਦੀ ਯੋਗਤਾ ਅਤੇ ਸਮਰੱਥਾ ਸਿੱਧੇ ਤੌਰ 'ਤੇ ਉਨ੍ਹਾਂ ਦੇ ਵਿਦਿਆਰਥੀਆਂ ਦੀ ਸਿੱਖਿਆ ਗੁਣਵੱਤਾ ਅਤੇ ਉਨ੍ਹਾਂ ਦੇ ਸਕੂਲਾਂ ਦੇ ਪ੍ਰਦਰਸ਼ਨ ਤੋਂ ਝਲਕਦੀ ਹੈ। ਸਕੂਲ ਅਧਿਆਪਕਾਂ ਅਤੇ ਸਕੂਲ ਮੁਖੀਆਂ ਦੇ ਵਿਦੇਸ਼ੀ ਦੌਰੇ ਨੇ ਵਿਦਿਅਕ ਸੰਸਥਾਵਾਂ ਵਿੱਚ ਸਿਖਲਾਈ, ਪ੍ਰੇਰਨਾ ਅਤੇ ਬਿਹਤਰ ਅਧਿਆਪਨ ਜੁਗਤਾਂ ਦਾ ਢਾਂਚਾਗਤ ਪ੍ਰਭਾਵ ਸਿਰਜਿਆ ਹੈ।

ਇਸ ਦਾ ਮੰਤਵ ਅਧਿਆਪਕਾਂ, ਸਕੂਲ ਮੁਖੀਆਂ ਅਤੇ ਸਕੂਲ ਸਿੱਖਿਆ ਪ੍ਰਸ਼ਾਸਕਾਂ ਨੂੰ ਸਰਕਾਰੀ ਖ਼ਰਚੇ 'ਤੇ ਸਵਿਟਜ਼ਰਲੈਂਡ, ਸਿੰਗਾਪੁਰ, ਫਿਨਲੈਂਡ ਵਰਗੇ ਦੇਸ਼ਾਂ ਅਤੇ ਹਾਰਵਰਡ ਤੇ ਆਕਸਫੋਰਡ ਵਰਗੀਆਂ ਸੰਸਥਾਵਾਂ ਵਿੱਚ ਭੇਜਿਆ ਜਾ ਰਿਹਾ ਹੈ ਤਾਂ ਕਿ ਉਹ ਆਧੁਨਿਕ ਸਿੱਖਿਆ ਜੁਗਤਾਂ ਰਾਹੀਂ ਸਿੱਖਿਆ ਪ੍ਰਣਾਲੀ ਨੂੰ ਅਗਲੇ ਪੱਧਰ 'ਤੇ ਲੈ ਜਾਣ।

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget